Sikh Religion Registered in Austria : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਸਟਰੇਲੀਆ ਵਿੱਚ ਸਿੱਖ ਧਰਮ ਨੂੰ ਮਾਨਤਾ ਮਿਲਣ ਖੁਸ਼ੀ ਵਿੱਚ ਆਸਟਰੀਆ ਦੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ। ਜਥੇਦਾਰ ਨੇ ਕਿਹਾ ਕਿ ਆਸਟਰੀਆ ਸਿੱਖ ਧਰਮ ਰਜਿਸਟਰ ਕਰਨ ਵਾਲਾ ਯੂਰਪ ਦਾ ਪਹਿਲਾ ਦੇਸ਼ ਬਣ ਗਿਆ ਹੈ ਇਥੇ ਬੱਚੇ ਦੇ ਜਨਮ ਸਰਟੀਫਿਕੇਟ ‘ਤੇ ਉਸ ਦਾ ਧਰਮ ਸਿੱਖ ਲਿਖਵਾਇਆ ਜਾ ਸਕੇਗਾ, ਜਿਸ ਦੇ ਲਈ ਆਸਟਰੀਆ ਦੀ ਸਿੱਖ ਸੰਗਤ ਵਧਾਈ ਦੀ ਪਾਤਰ ਹੈ।
ਉਨ੍ਹਾਂ ਕਿਹਾ ਕਿ ਯੂਰਪ ਦੇ ਬਾਕੀ ਦੇਸ਼ਾਂ ਦੀ ਸਿੱਖ ਸੰਗਤ ਵੀ ਇਸ ਤੋਂ ਪ੍ਰੇਰਿਤ ਹੋ ਕੇ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਦੀ ਚਾਰਜੋਈ ਕਰੇ। ਦੱਸਣਯੋਗ ਹੈ ਕਿ ਆਸਟਰੇਲੀਆ ਵਿਚ ਸਿੱਖ ਧਰਮ ਨੂੰ ਰਜਿਸਟਰ ਕਰਨ ਲਈ, ਸਿੱਖ ਯੂਥ ਕੌਂਸਲ ਨੇ ਨਵੰਬਰ 2019 ਵਿਚ ਕਾਰਵਾਈ ਆਰੰਭ ਕੀਤੀ ਸੀ ਅਤੇ ਪਿਛਲੇ ਸਾਲ 17 ਦਸੰਬਰ ਨੂੰ ਆਸਟਰੇਲੀਆਈ ਸਰਕਾਰ ਨੇ ਸਿੱਖ ਧਰਮ ਨੂੰ ਮਾਨਤਾ ਦੇ ਦਿੱਤੀ ਸੀ। ਇਸਦਾ ਮਤਲਬ ਹੈ ਕਿ ਆਸਟਰੇਲੀਆ ਵਿਚ ਪੈਦਾ ਹੋਇਆ ਹਰ ਬੱਚੇ ਦੇ ਜਨਮ ਸਰਟੀਫਿਕੇਟ ਵਿਚ ਉਸ ਦਾ ਸਿੱਖ ਧਰਮ ਵੀ ਲਿਖਿਆ ਜਾਵੇਗਾ।
ਇਸ ਦੇ ਨਾਲ ਹੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੇ ਵਿਧਾਇਕ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਸਿੱਖ ਸੰਗਤਾਂ ਨੂੰ ਠੇਸ ਪਹੁੰਚਾਉਣ ਸੰਬੰਧੀ ਪਹੁੰਚੀਆਂ ਸ਼ਿਕਾਇਤਾਂ ‘ਤੇ ਸਿੱਧੂ ਨੂੰ ਮਾਫੀ ਮੰਗਣ ਲਈ ਕਿਹਾ। ਦੱਸਣਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੇ ੴ ਤੇ ਖੰਡੇ ਦੇ ਨਿਸ਼ਾਨ ਵਾਲਾ ਸ਼ਾਲ ਆਪਣੇ ਉੱਪਰ ਲਿਆ ਹੋਇਆ ਸੀ ਅਤੇ ਉਨ੍ਹਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਚ ਬੁਲਾਉਣ ਦੀ ਮੰਗ ਕੀਤੀ ਜਾ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਸਿੱਧੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕਰਨ ਦੀ ਅਪੀਲ ਕੀਤੀ ਹੈ।