Full security for women: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 35ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਸਿੰਘੂ ਬਾਰਡਰ ‘ਤੇ ਪਲੇਟਫਾਰਮ ਤੋਂ ਲਗਭਗ 300 ਮੀਟਰ ਦੀ ਦੂਰੀ ‘ਤੇ 200 ਮੀਟਰ ਦੇ ਖੇਤਰ ਵਿੱਚ ਟੈਂਟ ਸਿਟੀ ਵਿੱਚ 70 ਮਹਿਲਾਵਾਂ 6 ਪਹਿਰੇਦਾਰਾਂ ਦੇ ਸੁਰੱਖਿਆ ਘੇਰੇ ਵਿਚਾਲੇ ਰਹਿ ਰਹੀਆਂ ਹਨ। ਇਹ ਪਹਿਰੇਦਾਰ 24 ਘੰਟੇ ਮਹਿਲਾਵਾਂ ਦੀ ਸੁਰੱਖਿਆ ਲਈ ਖੜ੍ਹੇ ਰਹਿੰਦੇ ਹਨ। ਇਸ ਦੌਰਾਨ ਕਿਸੇ ਵੀ ਮਰਦ ਦਾ ਟੈਂਟ ਖੇਤਰ ਵਿੱਚ ਦਾਖਲ ਹੋਣਾ ਅਸੰਭਵ ਹੈ।
ਦਰਅਸਲ, ਸਿੰਘੂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਕਿਸਾਨਾਂ ਨੂੰ ਸਮਰਥਨ ਦੇਣ ਪੰਜਾਬ ਤੇ ਹਰਿਆਣਾ ਤੋਂ ਵੱਡੀ ਗਿਣਤੀ ਵਿੱਚ ਮਹਿਲਾਵਾਂ ਵੀ ਪਹੁੰਚੀਆਂ ਹਨ। ਇਨ੍ਹਾਂ ਵਿੱਚ ਕੁਝ ਮਹਿਲਾਵਾਂ ਵੀ ਸ਼ਾਮਿਲ ਹਨ ਜੋ ਸਿਰਫ ਮਹਿਲਾਵਾਂ ਦੇ ਜੱਥੇ ਨਾਲ ਆਈਆਂ ਹਨ। ਅਜਿਹੀ ਸਥਿਤੀ ਵਿੱਚ ਰਾਤ ਦੇ ਸਮੇਂ ਬਾਰਡਰ ‘ਤੇ ਰੁਕਣ ‘ਤੇ ਮਹਿਲਾਵਾਂ ਨੂੰ ਮੁਸ਼ਕਿਲਾਂ ਹੋ ਰਹੀਆਂ ਸਨ। ਇਸ ਦੇ ਮੱਦੇਨਜ਼ਰ ਦਿੱਲੀ ਦੀ ਇੱਕ ਸੰਸਥਾ ਨੇ ਮਹਿਲਾਵਾਂ ਦੇ ਰਹਿਣ ਲਈ ਟੈਂਟਾਂ ਦਾ ਪ੍ਰਬੰਧ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਮਹਿਲਾਵਾਂ ਲਈ ਬਾਰਡਰ ‘ਤੇ ਲਗਭਗ 200 ਮੀਟਰ ਦੇ ਘੇਰੇ ਵਿੱਚ 70 ਟੈਂਟ ਲਗਾਏ ਗਏ ਹਨ, ਜਿਨ੍ਹਾਂ ਵਿੱਚ ਸਿਰਫ ਮਹਿਲਾਵਾਂ ਨੂੰ ਰਹਿਣ ਦੀ ਆਗਿਆ ਹੈ। ਮਹਿਲਾਵਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਮਹਿਲਾਵਾਂ ਦੇ ਟਾਇਲਟ ਦਾ ਪ੍ਰਬੰਧ ਵੀ ਕੀਤਾ ਗਿਆ ਹੈ, ਜਿਸ ਨਾਲ ਮਹਿਲਾਵਾਂ ਨੂੰ ਰਾਤ ਦੇ ਸਮੇਂ ਦੂਰ ਨਾ ਜਾਣਾ ਪਵੇ। ਟੈਂਟ ਸਿਟੀ ਦਾ ਪ੍ਰਬੰਧਨ ਕਰਨ ਲਈ ਜ਼ਿੰਮੇਵਾਰ ਰੁਪਿੰਦਰ ਨੇ ਦੱਸਿਆ ਕਿ ਸਵੇਰ ਹੁੰਦਿਆਂ ਹੀ ਮਹਿਲਾਵਾਂ ਤੰਬੂ ਛੱਡ ਕੇ ਪ੍ਰਦਰਸ਼ਨ ਵਿੱਚ ਸ਼ਾਮਿਲ ਹੋ ਜਾਂਦੀਆਂ ਹਨ। ਇਸ ਤੋਂ ਬਾਅਦ ਸ਼ਾਮ 7 ਵਜੇ ਮਹਿਲਾਵਾਂ ਟੈਂਟਾਂ ਵਿੱਚ ਵਾਪਿਸ ਆ ਜਾਂਦੀਆਂ ਹਨ।
ਟੈਂਟ ਦੇ ਸੰਚਾਲਨ ਨਾਲ ਜੁੜੇ ਇੱਕ ਮੈਂਬਰ ਨੇ ਦੱਸਿਆ ਕਿ ਮਹਿਲਾਵਾਂ ਨੂੰ ਟੈਂਟ ਦੇਣ ਲਈ ਉਨ੍ਹਾਂ ਦਾ ਨਾਮ, ਪਤਾ ਅਤੇ ਮੋਬਾਈਲ ਨੰਬਰ ਦਰਜ ਕੀਤਾ ਜਾਂਦਾ ਹੈ । ਇਸ ਤੋਂ ਬਾਅਦ ਉਨ੍ਹਾਂ ਨੂੰ ਮੁਫਤ ਟੈਂਟ ਦਿੱਤੇ ਜਾਂਦੇ ਹਨ । ਉਨ੍ਹਾਂ ਦੱਸਿਆ ਕਿ ਮਹਿਲਾਵਾਂ ‘ਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੇ ਦਿਨ ਤੱਕ ਟੈਂਟ ਵਿੱਚ ਰਹਿਣਾ ਚਾਹੁੰਦੀ ਹੈ। ਇਸ ਦੇ ਲਈ ਕੋਈ ਸਮਾਂ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ।
ਇਹ ਵੀ ਦੇਖੋ: ਲਓ ਜੀ ਹੁਣ ਕਿਸਾਨਾਂ ਨੂੰ ਠੰਢ ਤੋਂ ਬਚਾਉਣ ਲਈ ਦੇਖੋ ਕਿਸ ਚੀਜ਼ ਦਾ ਲਾਇਆ ਗਿਆ ਐ ਲੰਗਰ……