farmers protest update: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਜਾਰੀ ਹੈ।ਕਿਸਾਨੀ ਅੰਦੋਲਨ ਅੱਜ 35ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਸਾਡੇ ਕਿਸਾਨ ਦਿੱਲੀ ਦੀ ਕੜਾਕੇ ਦੀ ਠੰਡ ‘ਚ ਵੀ ਡਟੇ ਹੋਏ ਹਨ।ਇਸ ਕਿਸਾਨੀ ਸੰਘਰਸ਼ ‘ਚ ਕਿਸਾਨਾਂ ਦੇ ਨਾਲ ਕਿਸਾਨ ਬੀਬੀਆਂ ਵੀ ਡਟੀਆਂ ਹੋਈਆਂ ਹਨ।ਕਿਸਾਨਾਂ ਦਾ ਅੰਦੋਲਨ ਬਿਨਾਂ ਕਿਸੇ ਵੀ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾਂ ਹੀ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ।ਜੇਕਰ ਇਸ ਅੰਦੋਲਨ ਦੀਆਂ ਵਿਸ਼ੇਸਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਸ਼ਬਦਾਂ ਵੀ ਥੁੜ ਜਾਣਗੇ।ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਦੇਸ਼ ‘ਚ ਕਈ ਅੰਦੋਲਨ ਹੋਏ ਹਨ ਜਿਨ੍ਹਾਂ ‘ਚ ਔਰਤਾਂ ਦੀ ਸ਼ਮੂਲੀਅਤ ਨਾ ਦੇ ਬਰਾਬਰ ਹੁੰਦੀ ਸੀ।ਇਸ ਅੰਦੋਲਨ ਦੀ ਸਭ ਤੋਂ ਵੱਡੀ ਵਿਸ਼ੇਸਤਾ ਇਹ ਹੈ ਕਿ ਇਹ ਸ਼ਾਂਤਮਈ ਢੰਗ ਨਾਲ ਹੋ ਰਿਹਾ ਹੈ ਅਤੇ ਦੂਜੀ ਕਿ ਇਸ ‘ਚ ਸਾਡੀਆਂ ਮਾਤਾਵਾਂ ਵੀ ਮੋਢਾ ਨਾਲ ਮੋਢਾ ਜੋੜ ਕੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੀਆਂ ਹਨ।ਇਹ ਸ਼ਮੂਲੀਅਤ ਸਿਰਫ ਹਾਜ਼ਰੀ ਤੱਕ ਹੀ ਸੀਮਤ ਨਹੀਂ ਸਗੋਂ ਜਨਾਨੀਆਂ ਮੋਹਰੀ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਪਹਿਲਾਂ ਜਨ ਸੰਖਿਆ ਦਾ ਅੱਧਾ ਹਿੱਸਾ ਜਨਾਨੀਆਂ ਕਿਸੇ ਅੰਦੋਲਨ ਵਿਚ ਦਿਲਚਸਪੀ ਨਾਲ ਹਿੱਸਾ ਹੀ ਨਹੀਂ ਲੈਂਦੀਆਂ ਸਨ। ਇਸ ਅੰਦੋਲਨ ਲਈ ਸ਼ੁਭ ਸੰਕੇਤ ਹਨ,
ਮਹਾਰਾਸ਼ਟਰ ਤੋਂ ਨੌਜਵਾਨ ਅਜਿਹੀਆਂ ਕੁੜੀਆਂ ਵੀ ਆਈਆਂ ਹਨ ਜਿਹੜੀਆਂ ਖੁਦ ਵੱਡੀਆਂ ਕੰਪਨੀਆਂ ਦੀ ਨੌਕਰੀ ਛੱਡ ਕੇ ਆਈਆਂ ਹਨ। ਹਿੰਦੂ, ਮੁਸਲਿਮ, ਸਿੱਖ, ਇਸਾਈ ਇਕੱਠੇ ਇਨਸਾਨੀਅਤ ਦੇ ਵਗਦੇ ਦਰਿਆ ਦੀ ਤਰ੍ਹਾਂ ਵਿਚਰ ਰਹੇ ਹਨ। ਜਦੋਂ ਸੰਸਾਰ ਦੀ ਜਨਨੀ ਮੈਦਾਨ ਵਿਚ ਉਤਰ ਆਵੇ ਤਾਂ ਸਫਲਤਾ ਨੂੰ ਕੋਈ ਰੋਕ ਨਹੀਂ ਸਕਦਾ। ਇਸ ਤੋਂ ਪਹਿਲਾਂ ਵੀ ਸਾਡੇ ਦੇਸ ਦੇ ਇਤਿਹਾਸ ਵਿਚ ਪੰਜਾਬੀ ਬੀਬੀਆਂ ਦੇ ਯੋਗਦਾਨ ਦਾ ਮਹੱਤਵਪੂਰਨ ਜ਼ਿਕਰ ਆਉਂਦਾ ਹੈ। ਉਹ ਭਾਵੇਂ ਦੇਸ ਦੀ ਆਜ਼ਾਦੀ ਦੀ ਲੜਾਈ ਹੋਵੇ ਜਾਂ ਧਾਰਮਿਕ ਅਤੇ ਸਮਾਜਿਕ ਸਰਗਰਮੀ ਹੋਵੇ ਪਰ ਇਸ ਅੰਦੋਲਨ ਦੀ ਇਹ ਵਿਲੱਖਣਤਾ ਵੀ ਹੈ ਕਿ ਇਸ ਵਿਚ ਇਕ ਵਰਗ ਦੀਆਂ ਬੀਬੀਆਂ ਹੀ ਨਹੀਂ ਸਗੋਂ ਹਰ ਵਰਗ ਅਤੇ ਧਰਮ ਦੀ ਨੁਮਾਇੰਦਗੀ ਕਰਨ ਵਾਲੀਆਂ ਜਨਾਨੀਆਂ ਸਰਗਰਮੀ ਨਾਲ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ।
ਜਿਥੇ ਅੰਮ੍ਰਿਤਧਾਰੀ ਬੀਬੀਆਂ ਅੰਦੋਲਨ ਵਿਚ ਆਪੋ ਆਪਣਾ ਯੋਗਦਾਨ ਪਾ ਰਹੀਆਂ ਹਨ, ਉਥੇ ਹੀ ਆਮ ਸਾਧਾਰਣ ਬੀਬੀਆਂ ਬਿਨਾਂ ਜਾਤ ਪਾਤ, ਰੰਗ, ਧਰਮ ਅਤੇ ਮਜਹਬ ਤੋਂ ਅੱਗੇ ਹੋ ਕੇ ਕੰਮ ਕਰ ਰਹੀਆਂ ਹਨ। ਪੜ੍ਹੀਆਂ ਲਿਖੀਆਂ ਜਨਾਨੀਆਂ ਤਾਂ ਕਈ ਖੇਤਰਾਂ ਵਿਚ ਅੰਦੋਲਨ ਦੀ ਅਗਵਾਈ ਵੀ ਕਰ ਰਹੀਆਂ ਹਨ। ਇਹ ਅੰਦੋਲਨ ਜਨ ਅੰਦੋਲਨ ਬਣ ਗਿਆ ਹੈ। ਵੈਸੇ ਤਾਂ ਇੰਨੀ ਵੱਡੀ ਮਾਤਰਾ ਵਿਚ ਜਨਾਨੀਆਂ ਆਈਆਂ ਹਨ, ਉਨ੍ਹਾਂ ਸਾਰੀਆਂ ਬਾਰੇ ਲਿਖਣਾ ਅਸੰਭਵ ਹੈ ਪਰ ਉਦਾਹਰਣ ਲਈ ਕੁਝ ਕੁ ਇਸ ਤਰ੍ਹਾਂ ਹਨ- ਬੁੱਧੀਜੀਵੀ ਵਰਗ ਵਿਚੋਂ ਕਵਿੱਤਰੀ ਸੁਖਵਿੰਦਰ ਕੌਰ ਅੰਮ੍ਰਿਤ, ਜਸਬੀਰ ਕੌਰ ਪੰਜਾਬ ਕਿਸਾਨ ਯੂਨੀਅਨ, ਫਿਲਮ ਸਨਅਤ ਵਿਚੋਂ ਜੱਸੀ ਸੰਘਾ, ਖਾਲਸਾ ਏਡ ਵਿਚੋਂ ਨਾਜ਼ੀਆ ਧੰਜੂ, ਕਿਰਤੀਆਂ ਵਿਚੋਂ ਮਲਕੀਤ ਕੌਰ ਮਾਨਸਾ (ਉਹ ਐਕਸੀਡੈਂਟ ਵਿਚ ਸ਼ਹੀਦ ਹੋ ਗਏ), ਡਾਕਟਰਾਂ ਵਿਚੋਂ ਡਾ ਹਰਸ਼ਿੰਦਰ ਕੌਰ, ਵਿਦਿਆਰਥੀਆਂ ਵਿਚੋਂ ਕਨੂੰਪ੍ਰਿਆ, ਨੀਲ ਕਮਲ , ਕੰਵਲਜੀਤ ਕੌਰ, ਕਿਸਾਨਾ ਵਿਚੋਂ ਮਹਿੰਦਰ ਕੌਰ ਕਿਸਾਨ ਸਭਾ, ਹਰਜਿੰਦਰ ਕੌਰ, ਮਹਿੰਦਰ ਕੌਰ, ਮਨਜੀਤ ਕੌਰ, ਹਰਿੰਦਰ ਬਿੰਦੂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਵਕੀਲਾਂ ਵਿਚੋਂ ਹਰਮੀਤ ਕੌਰ ਬਰਾੜ ਅਤੇ ਚੰਡੀਗੜ੍ਹ ਤੋਂ ਇਕ ਲੜਕੀ ਵਕੀਲ ਜਿਹੜੇ ਸੀ ਆਰ ਪੀ ਐਫ ਦੀ ਨੌਕਰੀ ਛੱਡ ਕੇ ਆਈ ਹੈ, ਕਲਾਕਾਰਾਂ ਵਿਚੋਂ ਸੁਖੀ ਬਰਾੜ, ਅਮਨਦੀਪ ਕੌਰ ਦਿਓਲ ਜਾਗ੍ਰਤੀ ਏਕਤਾ ਮੰਚ, ਸਰਵਖੱਪ ਮਹਾਂ ਪੰਚਾਇਤ ਸੰਤੋਸ਼ ਦਾਹੀਆ ਹਰਿਆਣਾ, ਚੰਡੀਗੜ੍ਹ ਤੋਂ ਕੰਵਲਜੀਤ ਕੌਰ ਅਤੇ ਜਸਪ੍ਰੀਤ ਕੌਰ ਅਖੰਡ ਕੀਰਤਨੀ ਜੱਥਾ ਅਤੇ ਮੁਕਤਸਰ ਤੋਂ ਇਕ ਲੜਕੀ, ਜਿਹੜੀ ਖੁਦ ਖੇਤੀ ਕਰਦੀ ਹੈ,ਪਹਿਲੇ ਦਿਨ ਤੋਂ ਲਗਾਤਾਰ ਸਰਗਰਮੀ ਨਾਲ ਕੰਮ ਕਰ ਰਹੀ ਹੈ ਜੋ ਕਿ ਬਾਕੀ ਲੜਕੀਆਂ ਲਈ ਪ੍ਰੇਰਨਾ ਸਰੋਤ ਹੈ।
ਕਿਸਾਨਾਂ ਦੀ ਕੇਂਦਰ ਨਾਲ ਅੱਜ ਫੈਸਲਾਕੁੰਨ ਮੀਟਿੰਗ! ਦੇਖੋ Ground Report