farmers protest update: ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਦਿੱਲੀ ਬਾਰਡਰਾਂ ‘ਤੇ ਕਿਸਾਨ ਕੜਾਕੇ ਦੀ ਠੰਡ ‘ਚ ਡਟੇ ਹੋਏ ਹਨ।ਕਿਸਾਨੀ ਘੋਲ ਅੱਜ 36ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 30 ਦਸੰਬਰ ਭਾਵ ਬੁੱਧਵਾਰ ਨੂੰ 6ਵੇਂ ਦੌਰ ਦੀ ਗੱਲਬਾਤ ਹੋਈ ਸੀ ਜੋ ਕਿ ਬੇਨਤੀਜੇ ਰਹੀ।ਇਸ ਗੱਲਬਾਤ ‘ਚ ਬਿਜਲੀ ਸੋਧ ਬਿੱਲ 2020 ਅਤੇ ਪਰਾਲੀ ਸਾੜਨ ਨਾਲ ਸਬੰਧਤ ਕਾਨੂੰਨੀ ਵਿਵਸਥਾ ‘ਤੇ ਕਿਸਾਨਾਂ ਦੀਆਂ ਪ੍ਰੇਸ਼ਾਨੀਆਂ ਨੂੰ ਦੂਰ ਕਰਨ ‘ਤੇ ਸਹਿਮਤੀ ਦਿੱਤੀ।ਹਾਲਾਂਕਿ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਭਾਵ ਐੱਮਐੱਸਪੀ ਨੂੰ ਕਾਨੂੰਨੀ ਰੂਪ ‘ਚ ਲਿਆਉਣਾ ਕਿਸਾਨਾਂ ਦੇ ਮੁੱਖ ਏਜੰਡੇ ‘ਤੇ ਕੋਈ ਫੈਸਲਾ ਨਹੀਂ ਹੋ ਸਕਿਆ।ਹੁਣ 4 ਜਨਵਰੀ 2021 ਨੂੰ ਮੁੜ ਤੋਂ ਸਰਕਾਰ ਅਤੇ ਕਿਸਾਨਾਂ ਵਿਚਾਲੇ 4 ਜਨਵਰੀ ਨੂੰ ਅਗਲੀ ਮੀਟਿੰਗ ਹੋਵੇਗੀ।ਦਿੱਲੀ ਦੇ ਬਾਰਡਰਾਂ ‘ਤੇ ਡਟੇ ਕਿਸਾਨਾਂ ਨੇ ਟਰੈਕਟਰ ਮਾਰਚ ਨੂੰ ਰੱਦ ਕਰ ਦਿੱਤਾ ਹੈ।ਕੜਾਕੇਦਾਰ ਹੱਡਚੀਰਵੀਂ ਠੰਡ ‘ਚ ਪੰਜਾਬ, ਹਰਿਆਣਾ ਸਮੇਤ ਕਈ ਸੂਬਿਆਂ ਦੇ ਕਿਸਾਨ ਦਿੱਲੀ ਨਾਲ ਲੱਗਦੀਆਂ ਸਰਹੱਦਾਂ ‘ਤੇ ਪਿਛਲੇ 35 ਦਿਨਾਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਦਿੱਲੀ ਨਾਲ ਲੱਗਦੀਆਂ ਸਰਹੱਦਾਂ, ‘ਤੇ ਸੁਰੱਖਿਆ ਵਧਾ ਦਿੱਤਾ ਗਿਆ ਹੈ।ਦਿੱਲੀ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰਾਂ ‘ਤੇ ਸੈਂਕੜੇ ਸੁਰੱਖਿਆ ਕਰਮਚਾਰੀ ਤੈਨਾਤ ਕੀਤੇ ਗਏ ਹਨ।ਪ੍ਰਦਰਸ਼ਨ ਕਾਰਨ ਕਈ ਥਾਵਾਂ ‘ਤੇ ਜਾਮ ਵੀ ਲੱਗਾ ਅਤੇ ਪੁਲਸ ਕਰਮਚਾਰੀਆਂ ਨੂੰ ਹਾਈਵੇ ‘ਤੇ ਰੂਟ ਆਵਾਜਾਈ ‘ਚ ਤਬਦੀਲੀ ਕਰਨੀ ਪਈ।
ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 36ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਕਿਸਾਨਾਂ ਤੇ ਸਰਕਾਰ ਵਿਚਾਲੇ ਅੱਜ ਯਾਨੀ ਕਿ ਬੁੱਧਵਾਰ ਨੂੰ ਮੁੜ ਗੱਲਬਾਤ ਹੋਈ । ਇਸ ਗੱਲਬਾਤ ਦੌਰਾਨ ਉਮੀਦ ਸੀ ਕਿ ਕਿਸਾਨ ਨਵਾਂ ਸਾਲ ਆਪਣੇ ਘਰਾਂ ਵਿੱਚ ਹੀ ਮਨਾਉਣਗੇ ਪਰ ਗੱਲਬਾਤ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕੀ। ਹਾਲਾਂਕਿ ਗੱਲਬਾਤ ਦਾ ਸਿਲਸਿਲਾ ਅੱਗੇ ਵਧਿਆ ਹੈ ਤੇ ਸਰਕਾਰ ਵੱਲੋਂ ਦੋ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਦਿੱਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਵੀ ਕਦਮ ਅੱਗੇ ਵਧਾਏ ਗਏ ਹਨ।
ਕਿਸਾਨ ਅੰਦੋਲਨ ਦੀ ਸਟੇਜ ਤੇ ਪਹਿਲੀ ਵਾਰ ਪਹੁੰਚੇ ਅਜਮੇਰ ਸਿੰਘ ਲੱਖੋਵਾਲ ਦਾ ਜ਼ਬਰਦਸਤ ਵਿਰੋਧ,