BJP leader Anil : ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਦਿੱਲੀ ਬਾਰਡਰ ‘ਤੇ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਦਾ ਅੱਜ 37ਵਾਂ ਦਿਨ ਹੈ। 30 ਦਸੰਬਰ ਨੂੰ ਕੇਂਦਰ ਤੇ ਸਰਕਾਰ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹੀ ਤੇ ਹੁਣ ਅਗਲੀ ਬੈਠਕ 4 ਜਨਵਰੀ ਨੂੰ ਹੋਣੀ ਹੈ ਤੇ ਇਹ ਉਮੀਦ ਪ੍ਰਗਟਾਈ ਜਾ ਰਹੀ ਹੈ ਕਿ ਸ਼ਾਇਦ ਕੋਈ ਹੱਲ ਨਿਕਲ ਜਾਵੇ। ਪੰਜਾਬ ‘ਚ ਵੀ ਕਿਸਾਨੀ ਅੰਦੋਲਨ ਦਾ ਅੱਜ 100ਵਾਂ ਦਿਨ ਹੈ। 24 ਸਤੰਬਰ ਨੂੰ ਸ਼ੁਰੂ ਹੋਏ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਦੀ ਲਹਿਰ ਹੌਲੀ ਹੌਲੀ 100 ਦਿਨ ਲੰਘ ਗਈ ਹੈ। ਦਿੱਲੀ ਧਰਨੇ ਤੋਂ ਬਾਅਦ ਵੀ ਕਿਸਾਨ ਪੰਜਾਬ ਵਿੱਚ ਅੰਦੋਲਨ ਨੂੰ ਹੌਲੀ ਨਹੀਂ ਹੋਣ ਦੇ ਰਹੇ ਹਨ। ਕਿਸਾਨ ਲਗਾਤਾਰ ਪੰਜਾਬ ਵਿਚ ਅੰਦੋਲਨ ਨੂੰ ਹੁਲਾਰਾ ਦੇਣ ਵਿਚ ਲੱਗੇ ਹੋਏ ਹਨ। ਵੀਰਵਾਰ ਨੂੰ ਵੀ ਕਈ ਕਿਸਾਨ ਜੱਥੇਬੰਦੀਆਂ ਨੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਕਈ ਥਾਵਾਂ ਤੇ ਪ੍ਰਦਰਸ਼ਨ ਕੀਤਾ।
ਪੰਜਾਬ ‘ਚ ਕਿਸਾਨ ਜਥੇਬੰਦੀਆਂ ਵੱਲੋਂ ਭਾਜਪਾ ਆਗੂਆਂ ਦੇ ਘਰ ਦਾ ਘੇਰਾਓ ਲਗਾਤਾਰ ਕੀਤਾ ਜਾ ਰਿਹਾ ਹੈ। ਅੱਜ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਅਨਿਲ ਜੋਸ਼ੀ ਦੇ ਸ਼ੋਅਰੂਮ ‘ਜੋਸ਼ੀ ਮਾਲ’ ਦਾ ਘੇਰਾਓ ਕਿਸਾਨਾਂ ਵੱਲੋਂ ਕੀਤਾ ਗਿਆ। ਕਿਸਾਨਾਂ ਨੇ ਮਾਲ ਦੇ ਬਾਹਰ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ ਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਸ਼ੋਅਰੂਮ ਬੰਦ ਕਰਵਾ ਦਿੱਤਾ ਗਿਆ ਹੈ। ਪਿਛਲੇ ਕਾਫੀ ਸਮੇਂ ਤੋਂ ਅੰਨਦਾਤੇ ਭਾਜਪਾ ਆਗੂਆਂ ਦੇ ਘਰਾਂ ਦੇ ਬਾਹਰ ਬੈਠੇ ਹੋਏ ਹਨ ਤੇ ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੇ ਉਹ ਇਸੇ ਤਰ੍ਹਾਂ ਵਿਰੋਧ ਪ੍ਰਦਰਸ਼ਨ ਕਰਦੇ ਰਹਿਣਗੇ।
ਕਿਸਾਨ ਨੇਤਾਵਾਂ ਨੇ ਸਰਕਾਰ ਨਾਲ ਇੱਕ ਮੀਟਿੰਗ ਵਿੱਚ ਦੋ ਮੁੱਦਿਆਂ ‘ਤੇ ਸਹਿਮਤੀ ਦੇਣ ਤੋਂ ਬਾਅਦ ਵੀਰਵਾਰ ਨੂੰ ਹੋਣ ਵਾਲੇ ਟਰੈਕਟਰ ਮਾਰਚ ਨੂੰ ਮੁਲਤਵੀ ਕਰ ਦਿੱਤਾ। ਹਾਲਾਂਕਿ, ਦਿੱਲੀ ਸਰਹੱਦ ਦੇ ਨਾਲ-ਨਾਲ ਪੰਜਾਬ, ਹਰਿਆਣਾ ਦੇ ਕਿਸਾਨ ਨੇਤਾਵਾਂ ਨੇ ਅੰਦੋਲਨ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਕਿਸਾਨ 26 ਨਵੰਬਰ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਹਨ। ਪੰਜਾਬ ਵਿਚ ਇਸ ਤੋਂ ਪਹਿਲਾਂ ਅੰਦੋਲਨ ਹੋਏ ਸਨ।