Punjab Ex-CM : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ. ਪ੍ਰਤਾਪ ਸਿੰਘ ਕੈਰੋਂ ਦੇ ਪੁੱਤਰ ਗੁਰਿੰਦਰ ਸਿੰਘ ਦਾ ਸ਼ਨੀਵਾਰ ਸਵੇਰੇ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਉਹ ਲੰਬੇ ਸਮੇਂ ਤੋਂ ਬਿਮਾਰ ਸੀ ਅਤੇ ਚੰਡੀਗੜ੍ਹ ਵਿੱਚ ਰਹਿ ਰਹੇ ਸਨ। ਗੁਰਿੰਦਰ ਸਿੰਘ ਤਰਨਤਾਰਨ ਹਲਕੇ ਤੋਂ ਦੋ ਵਾਰ ਕਾਂਗਰਸ ਦੀ ਟਿਕਟ ‘ਤੇ ਚੋਣ ਲੜੇ, ਪਰ ਦੋਵੇਂ ਵਾਰ ਹਾਰ ਗਏ। ਇੱਕ ਵਾਰ ਉਹ ਤਰਲੋਚਨ ਸਿੰਘ ਤੂੜ ਅਤੇ ਦੂਜੀ ਵਾਰ ਪ੍ਰੇਮ ਸਿੰਘ ਲਾਲਪੁਰਾ ਤੋਂ ਹਾਰ ਗਏ ਸਨ।
ਉਨ੍ਹਾਂ ਨੇ 2002 ਵਿਚ ਤਰਤਾਰਨ ਤੋਂ ਵਿਧਾਨ ਸਭਾ ਚੋਣਾਂ ਵੀ ਲੜੀਆਂ ਸਨ, ਪਰ ਫਿਰ ਵੀ ਹਾਰ ਦਾ ਸਾਹਮਣਾ ਕਰਨਾ ਪਿਆ। ਗੁਰਿੰਦਰ ਸਿੰਘ ਕੈਰੋਂ ਨੇ ਆਪਣੇ ਪਿਤਾ ਉੱਤੇ ਕਿਤਾਬਾਂ ਵੀ ਲਿਖੀਆਂ। ਗਾਂਧੀ ਪਰਿਵਾਰ ਨਾਲ ਉਨ੍ਹਾਂ ਦੇ ਚੰਗੇ ਸੰਬੰਧ ਹਨ।
ਇਹ ਵੀ ਪੜ੍ਹੋ : ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ. ਬੂਟਾ ਸਿੰਘ ਦਾ ਵੀ ਅੱਜ ਦੇਹਾਂਤ ਹੋ ਗਿਆ। ਉਹ 86 ਸਾਲਾਂ ਦੇ ਸਨ ਅਤੇ ਕਾਫੀ ਦੇਰ ਤੋਂ ਬੀਮਾਰ ਚੱਲ ਰਹੇ ਸਨ। ਉਨ੍ਹਾਂ ਦਾ ਜਨਮ 21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਦੇ ਪਿੰਡ ਮੁਸਤਫਾਪੁਰ ਵਿਖੇ ਹੋਇਆ ਸੀ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।