Gurleez Akhtar and Neeru Bajwa : ਗੁਰਲੇਜ ਅਖਤਰ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਕਲਾਕਾਰ ਹਨ । ਉਹਨਾਂ ਨੇ ਆਪਣੇ ਪਤੀ ਕੁਲਵਿੰਦਰ ਕੈਲੀ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਇਸ ਸਾਲ ਨੇ ਸਾਨੂੰ ਪਿਆਰ ਅਤੇ ਇੱਕ ਦੂਜੇ ਦੀ ਦੇਖਭਾਲ ਕਰਨਾ ਸਿਖਾਇਆ ਹੈ। ਨਵੀਂ ਸ਼ੁਰੂਆਤ ਹੋ ਰਹੀ ਹੈ ।
ਇਸ ਦੇ ਨਾਲ ਹੀ ਉਨ੍ਹਾਂ ਨੇ ਕੁਲਵਿੰਦਰ ਕੈਲੀ ਦੇ ਨਾਲ ਆਪਣੀਆਂ ਰੋਮਾਂਟਿਕ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਨੀਰੂ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਚਾਹੁਣ ਵਾਲਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ ।
ਦੱਸ ਦਈਏ ਕਿ ਇਸ ਵਾਰ ਕਈ ਕਲਾਕਾਰਾਂ ਨੇ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਪ੍ਰਦਰਸ਼ਨ ਦੇ ਚੱਲਦਿਆਂ ਨਵਾਂ ਸਾਲ ਨਾਂ ਮਨਾਉਣ ਦਾ ਫੈਸਲਾ ਲਿਆ ਹੈ। ਰਣਜੀਤ ਬਾਵਾ ਨੇ ਵੀ ਇਸ ਵਾਰ ਨਵਾਂ ਸਾਲ ਨਾਂ ਮਨਾਉਣ ਦਾ ਐਲਾਨ ਕੀਤਾ ਸੀ। ਹੋਰ ਵੀ ਬਹੁਤ ਸਾਰੇ ਕਲਾਕਾਰ ਕਿਸਾਨਾਂ ਦੇ ਧਰਨੇ ਦਾ ਸਮਰਥਨ ਕਰ ਰਹੇ ਹਨ ਰੋਜ ਕੋਈ ਨ ਕੋਈ ਕਲਾਕਾਰ ਧਰਨੇ ਤੇ ਜਾ ਕੇ ਕਿਸਾਨਾਂ ਨੂੰ ਸਪੋਰਟ ਕਰਦਾ ਹਨ ਤੇ ਸੇਵਾ ਵੀ ਕਰਦੇ ਹਨ ਸਾਰੇ ਹੀ ਕਲਾਕਾਰ ਆਪਣੇ ਗੀਤਾਂ ਰਾਹੀ ਸੁਪਪੋਰੇਟ ਕਰ ਰਹੇ ਹਨ ।