Sourav gangulys health deteriorated : ਬੀਸੀਸੀਆਈ ਦੇ ਪ੍ਰਧਾਨ ਅਤੇ ਟੀਮ ਇੰਡੀਆ ਦੇ ਸਾਬਕਾ ਕਪਤਾਨ ਸੌਰਵ ਗਾਂਗੁਲੀ ਦੀ ਸਿਹਤ ਅਚਾਨਕ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਕੋਲਕਾਤਾ ਦੇ ਵੁਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗਾਂਗੁਲੀ ਦੀ ਸਿਹਤ ਅੱਜ ਸਵੇਰੇ ਵਿਗੜ ਗਈ ਸੀ। ਰਿਪੋਰਟ ਦੇ ਅਨੁਸਾਰ, ਸੌਰਵ ਗਾਂਗੁਲੀ ਜਿਮ ਵਿੱਚ ਵਰਕਆਊਟ ਕਰ ਰਹੇ ਸਨ, ਇਹ ਜਿਮ ਸੌਰਵ ਗਾਂਗੁਲੀ ਦੇ ਘਰ ਵਿੱਚ ਹੀ ਹੈ।
ਗਾਂਗੁਲੀ ਨੂੰ ਛਾਤੀ ਦੀ ਸਮੱਸਿਆ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਸੌਰਵ ਗਾਂਗੁਲੀ ਨੂੰ ਸ਼ਨੀਵਾਰ ਸਵੇਰ ਤੋਂ ਹੀ ਦਿਲ ਦੀ ਸਮੱਸਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੁਡਲੈਂਡਜ਼ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਨੇ ਪੁਸ਼ਟੀ ਕੀਤੀ ਕਿ ਸੌਰਵ ਗਾਂਗੁਲੀ ਨੂੰ ਐਂਜੀਓਪਲਾਸਟੀ ਦੀ ਜ਼ਰੂਰਤ ਸੀ। ਡਾਕਟਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਕਾਰਡਿੱਕ ਅਰੈਸਟ ਹੋਇਆ ਹੈ। ਗਾਂਗੁਲੀ ਨੂੰ ਐਂਜੀਓਪਲਾਸਟੀ ਕਰਵਾਉਣੀ ਪਏਗੀ। ਹਾਲਾਂਕਿ ਡਾਕਟਰਾਂ ਨੇ ਇਹ ਵੀ ਦੱਸਿਆ ਹੈ ਕਿ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ, ਫਿਲਹਾਲ ਉਨ੍ਹਾਂ ਦੀ ਸਥਿਤੀ ਸਥਿਰ ਹੈ।