Punjab School Education : ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਪਹਿਲੀ ਤੋਂ ਬਾਹਰਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 7 ਅਤੇ 8 ਜਨਵਰੀ 2021 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਘਾਟਾਂ ਕਮਜ਼ੋਰੀਆਂ ਦਾ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬੇਹਤਰ ਬਣਾਇਆ ਜਾ ਸਕੇ। ਬੁਲਾਰੇ ਅਨੁਸਾਰ ਇਸ ਦਾ ਮੁੱਖ ਮਕਸਦ ਬੱਚਿਆਂ ਦੀ ਪੜ੍ਹਾਈ ਨੂੰ ਹੋਰ ਵੀ ਵਧੇਰੇ ਯੋਜਨਾਬੱਧ ਬਨਾਉਣਾ ਹੈ। ਇਸ ਦੌਰਾਨ ਅਧਿਆਪਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।