Zakiur rehman lakhvi arrested : ਲਾਹੌਰ: ਮੁੰਬਈ ਹਮਲੇ ਦੇ ਮਾਸਟਰਮਾਇੰਡ ਅਤੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਸ਼ਨੀਵਾਰ ਨੂੰ ਅੱਤਵਾਦੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਾਉਣ ਲਈ ਪਾਕਿਸਤਾਨ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਇੱਕ ਅਧਿਕਾਰੀ ਨੇ ਦਿੱਤੀ ਹੈ। ਲਖਵੀ ਮੁੰਬਈ ਹਮਲੇ ਦੇ ਕੇਸ ਵਿੱਚ 2015 ਤੋਂ ਜ਼ਮਾਨਤ ‘ਤੇ ਸੀ। ਉਸ ਨੂੰ ਅੱਤਵਾਦ ਰੋਕੂ ਵਿਭਾਗ (ਸੀਟੀਡੀ) ਨੇ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਸੀ.ਟੀ.ਡੀ ਨੇ ਇਹ ਖੁਲਾਸਾ ਨਹੀਂ ਕੀਤਾ ਕਿ ਉਸ ਦੀ ਗ੍ਰਿਫਤਾਰੀ ਕਿੱਥੋਂ ਹੋਈ ਸੀ। ਲਖਵੀ ਨੂੰ ਸਾਲ 2008 ਦੇ ਮੁੰਬਈ ਹਮਲੇ ਤੋਂ ਬਾਅਦ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪਰਿਸ਼ਦ ਨੇ ਅੰਤਰਰਾਸ਼ਟਰੀ ਪੱਧਰ ‘ਤੇ ਅੱਤਵਾਦੀ ਘੋਸ਼ਿਤ ਕੀਤਾ ਸੀ।
ਇਸ ਵਿੱਚ ਕਿਹਾ ਗਿਆ ਹੈ, “ਸੀਟੀਡੀ ਪੰਜਾਬ ਵੱਲੋਂ ਖੁਫੀਆ ਅਧਾਰਤ ਕਾਰਵਾਈ ਤੋਂ ਬਾਅਦ ਅੱਤਵਾਦੀ ਗਤੀਵਿਧੀਆਂ ਲਈ ਫੰਡ ਮੁਹੱਈਆ ਕਰਾਉਣ ਦੇ ਦੋਸ਼ ਵਿੱਚ ਪਾਬੰਦੀਸ਼ੁਦਾ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਜ਼ਕੀ-ਉਰ-ਰਹਿਮਾਨ ਲਖਵੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।” ਤੁਹਾਨੂੰ ਦੱਸ ਦੇਈਏ ਕਿ 26 ਨਵੰਬਰ 2008 ਨੂੰ ਲਸ਼ਕਰ-ਏ-ਤੋਇਬਾ ਦੇ ਅੱਤਵਾਦੀਆਂ ਨੇ ਮੁੰਬਈ ਦੀਆ ਕਈ ਥਾਵਾਂ’ ਤੇ ਹਮਲੇ ਕੀਤੇ ਸਨ। ਇਸ ਹਮਲੇ ਵਿੱਚ ਬਹੁਤ ਸਾਰੇ ਵਿਦੇਸ਼ੀ ਸਣੇ 155 ਲੋਕ ਮਾਰੇ ਗਏ ਸਨ। ਹਮਲੇ ਦਾ ਮਾਸਟਰਮਾਈਂਡ ਜ਼ਕੀਉਰ ਰਹਿਮਾਨ ਲਖਵੀ ਹੈ, ਜਿਸ ਨੂੰ ਪਾਕਿਸਤਾਨ ਵਿੱਚ ਗ੍ਰਿਫਤਾਰੀ ਤੋਂ ਬਾਅਦ ਜ਼ਮਾਨਤ ’ਤੇ ਰਿਹਾ ਕੀਤਾ ਗਿਆ ਸੀ।
ਇਹ ਵੀ ਦੇਖੋ : ਮੋਦੀ ਸਰਕਾਰ ਨੂੰ ਹਿਲਾਕੇ ਰੱਖ ਦੇਵੇਗਾ ਇਹ Tractor March, ਨਹੀਂ ਕਰ ਸਕਦੇ ਟਰੈਕਟਰਾਂ ਦੀ ਗਿਣਤੀ