Punjab govt increases pension : ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਧਾਉਣ ਦਾ ਫੈਸਲਾ ਕੀਤਾ ਹੈ, ਜਿਸ ਵਿੱਚ 1900 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਦੀ ਭਲਾਈ ਲਈ ਪੰਜਾਬ ਸਰਕਾਰ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੁਤੰਤਰਤਾ ਸੈਨਾਨੀਆਂ ਦੀ ਪੈਨਸ਼ਨ ਨੂੰ 01 ਅਪ੍ਰੈਲ, 2021 ਤੋਂ 7500 / – ਪ੍ਰਤੀ ਮਹੀਨਾ ਤੋਂ 9400 / – ਰੁਪਏ ਪ੍ਰਤੀ ਮਹੀਨਾ ਵਧਾਉਣ ਦਾ ਫੈਸਲਾ ਕੀਤਾ ਹੈ।
ਸੋਨੀ ਨੇ ਕਿਹਾ ਕਿ ਸੁਤੰਤਰਤਾ ਸੰਗਰਾਮੀਆਂ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ (ਪੁੱਤਰਾਂ, ਧੀਆਂ / ਪੋਤੇ / ਪੋਤੀਆਂ) ਨੂੰ 7 ਦਸੰਬਰ, 2020 ਤੋਂ ਰੋਡਵੇਜ਼ / ਪੀਆਰਟੀਸੀ ਬੱਸਾਂ ਵਿੱਚ ਮੁਫਤ ਬੱਸ ਯਾਤਰਾ ਦੀ ਸਹੂਲਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਇਹ ਸਹੂਲਤ ਸਿਰਫ ਆਜ਼ਾਦੀ ਘੁਲਾਟੀਆਂ ਨੂੰ ਖੁਦ / ਉਨ੍ਹਾਂ ਦੀਆਂ ਵਿਧਵਾਵਾਂ / ਉਨ੍ਹਾਂ ਦੀਆਂ ਅਣਵਿਆਹੀਆਂ ਅਤੇ ਬੇਰੁਜ਼ਗਾਰ ਧੀਆਂ ਨੂੰ ਦਿੱਤੀ ਜਾਂਦੀ ਸੀ ਪਰ ਹੁਣ ਉਨ੍ਹਾਂ ਦੇ ਸਾਰੇ ਕਾਨੂੰਨੀ ਵਾਰਸਾਂ ਸਮੇਤ ਪੁੱਤਰ, ਧੀ, ਪੋਤੇ-ਪੋਤੀਆਂ ਨੂੰ ਵੀ ਇਸ ਯੋਜਨਾ ਦਾ ਲਾਭ ਮਿਲਿਆ ਹੈ।