farmers protest update: ਕੇਂਦਰ ਸਰਕਾਰ ਦੇ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਅੰਦੋਲਨ ਅੱਜ 38ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਐਤਵਾਰ ਦੀ ਸਵੇਰ ਜਦੋਂ ਦਿੱਲੀ-ਐੱਨਸੀਆਰ ਦੀ ਕੜਾਕੇਦਾਰ ਠੰਡ ਅਤੇ ਉਤੋਂ ਹੋਈ ਬਾਰਿਸ਼ ਕਾਰਨ ਕਿਸਾਨਾਂ ਦੇ ਹੌਸਲੇ ਡੋਲ ਜਾਣਗੇ ਪਰ ਨਹੀਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਹਰ ਇੱਥੇ ਹਰ ਤਰ੍ਹਾਂ ਦਾ ਕਸ਼ਟ ਸਹਿ ਲੈਣਗੇ ਪਰ ਆਪਣੀਆਂ ਮੰਗਾਂ, ਹੱਕਾਂ ਲਈ ਡਟੇ ਰਹਿਣਗੇ।
ਕਿਸਾਨਾਂ ਦਾ ਕਹਿਣਾ ਹੈ ਕਿ ਉਹ ਬਾਰਿਸ਼ ਅਤੇ ਠੰਡ ਤੋਂ ਨਹੀਂ ਘਬਰਾਉਂਦੇ।ਸਿੰਘੂ ਬਾਰਡਰ ‘ਤੇ ਬਾਰਿਸ਼ ਕਾਰਨ ਕਿਸਾਨਾਂ ਨੂੰ ਰਹਿਣ, ਠੰਡ ਕਾਰਨ ਮੁਸ਼ਕਿਲ ਹੈ ਪਰ ਉਨਾਂ੍ਹ ਦਾ ਕਹਿਣਾ ਹੈ ਕਿ ਉਹ ਇਨਾਂ ਸਾਰੀਆਂ ਮੁਸੀਬਤਾਂ ਦਾ ਡਟ ਕੇ ਮੁਕਾਬਲਾ ਕਰਨਗੇ ਅਤੇ ਹੱਕ ਪ੍ਰਾਪਤ ਕਰਕੇ ਹੀ ਵਾਪਸ ਜਾਣਗੇ।ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਇਸ ਤਰ੍ਹਾਂ ਹੀ ਬਾਰਿਸ਼ ਰਹਿਣ ਦੇ ਆਸਾਰ ਹਨ, ਦੱਸਣਯੋਗ ਹੈ ਕਿ ਅਗਲੇ ਤਿੰਨ ਦਿਨਾਂ ਤੱਕ ਵੀ ਬਾਰਿਸ਼ ਰੁਕ ਜਾਏਗੀ ਇਹ ਵੀ ਪੱਕੇ ਤੌਰ ‘ਤੇ ਨਹੀਂ ਕਿਹਾ ਜਾ ਸਕਦਾ।ਜਾਣਕਾਰੀ ਮੁਤਾਬਕ ਦਿੱਲੀ ਦਾ ਤਾਪਮਾਨ ਇੰਨਾ ਡਿੱਗ ਚੁੱਕਾ ਹੈ ਕਿ ਇਸ ਵਾਰ
28 ਸਾਲਾਂ ਦਾ ਰਿਕਾਰਡ ਟੁੱਟ ਗਿਆ। ਪਰ ਕਿਸਾਨਾਂ ਦੇ ਹੌਸਲੇ ਨਹੀਂ ਟੁੱਟਦੇ।ਚਾਰ ਤਾਰੀਕ ਨੂੰ ਸਰਕਾਰ ਅਤੇ ਕਿਸਾਨਾਂ ਵਿਚਾਲੇ ਹੋਣ ਵਾਲੀ ਗੱਲਬਾਤ ਤੋਂ ਬਹੁਤ ਸਾਰੀਆਂ ਉਮੀਦਾਂ ਲਾਈਆਂ ਜਾ ਰਹੀਆਂ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਸਾਰਥਕ ਸਿੱਟਾ ਨਹੀਂ ਨਿਕਲਦਾ ਤਾਂ ਕਿਸਾਨਾਂ ਵਲੋਂ ਇਹ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ, ਠੰਡ ਸ਼ੀਤਲਹਿਰ, ਬਾਰਿਸ ਕਿਸਾਨਾਂ ਦੇ ਹੌਸਲੇ ਨਹੀਂ ਤੋੜ ਸਕਦੀ ਅਸੀਂ ਇਹ ਸਭ ਕੁਝ ਸਹਿ ਲਵਾਂਗੇ ਜਦੋਂ ਤੱਕ ਖੇਤੀ ਕਾਲੇ ਕਾਨੂੰਨ ਵਾਪਸ ਨਹੀਂ ਹੁੰਦੇ, ਉਦੋਂ ਤੱਕ ਕਿਸਾਨ ਵਾਪਸ ਨਹੀਂ ਜਾਣਗੇ ਕਿਸਾਨਾਂ ਦੇ ਹੌਸਲਿਆਂ ਨੂੰ ਕੋਈ ਵੀ ਤਾਕਤ ਨਹੀਂ ਤੋੜ ਸਕਦੀ।
ਮੋਦੀ ਸਰਕਾਰ ਨੂੰ ਹਿਲਾਕੇ ਰੱਖ ਦੇਵੇਗਾ ਇਹ Tractor March, ਨਹੀਂ ਕਰ ਸਕਦੇ ਟਰੈਕਟਰਾਂ ਦੀ ਗਿਣਤੀ