IMD issues orange alert: ਰਾਜਧਾਨੀ ਦਿੱਲੀ ਵਿੱਚ ਗਰਜ ਦੇ ਨਾਲ ਤੇਜ਼ ਬਾਰਿਸ਼ ਨੇ ਐਤਵਾਰ ਨੂੰ ਸ਼ਹਿਰ ਨੂੰ ਪੂਰੀ ਤਰ੍ਹਾਂ ਹਿਲਾ ਕੇ ਰੱਖ ਦਿੱਤਾ । ਦਿੱਲੀ ਵਿੱਚ ਜਾਰੀ ਸ਼ੀਤ ਲਹਿਰ ਤੇ ਕੜਾਕੇ ਦੀ ਠੰਡ ਵਿਚਾਲੇ ਰਾਸ਼ਟਰੀ ਰਾਜਧਾਨੀ ਵਿੱਚ ਐਤਵਾਰ ਨੂੰ ਭਾਰੀ ਬਾਰਿਸ਼ ਹੋਈ, ਜਿਸਦੇ ਮੱਦੇਨਜ਼ਰ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਸਾਹਮਣੇ ਆਈ ਹੈ । ਸ਼ਨੀਵਾਰ ਸਵੇਰੇ 8.30 ਵਜੇ ਤੋਂ ਐਤਵਾਰ ਦੁਪਹਿਰ 2.30 ਵਜੇ ਤੱਕ 39.9 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ । ਦੱਸ ਦੇਈਏ ਕਿ ਹੁਣ ਤੱਕ ਜਨਵਰੀ ਮਹੀਨੇ ਵਿੱਚ ਕਦੇ ਵੀ 21.7 ਮਿਲੀਮੀਟਰ ਤੋਂ ਵੱਧ ਬਾਰਿਸ਼ ਨਹੀਂ ਹੋਈ ਸੀ। ਪਰ ਇਸ ਵਾਰ ਦਿੱਲੀ ਦੀ ਬਾਰਿਸ਼ ਨੇ ਉਹ ਵੀ ਰਿਕਾਰਡ ਨੂੰ ਵੀ ਤੋੜ ਦਿੱਤਾ । ਹਾਲਾਂਕਿ, ਅੱਜ ਵੀ ਦਿੱਲੀ ਦੇ ਲੋਕਾਂ ਨੂੰ ਰਾਹਤ ਨਹੀਂ ਮਿਲਣ ਵਾਲੀ। ਦਿੱਲੀ ਵਿੱਚ ਅੱਜ ਵੀ ਦਿੱਲੀ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਹੈ।
ਭਾਰਤ ਮੌਸਮ ਵਿਭਾਗ ਦੇ ਅਨੁਸਾਰ ਮੰਗਲਵਾਰ ਤੱਕ ਗੜੇਮਾਰੀ ਅਤੇ ਗਰਜ ਦੇ ਨਾਲ ਤੇਜ਼ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੋਮਵਾਰ ਨੂੰ ਬੱਦਲਵਾਈ ਰਹਿਣ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ ਕੁਝ ਥਾਵਾਂ ‘ਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ । ਇੰਨਾ ਹੀ ਨਹੀਂ, 4 ਅਤੇ 5 ਜਨਵਰੀ ਨੂੰ ਦਿੱਲੀ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।
ਮੌਸਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਵਿੱਚ ਘੱਟੋ-ਘੱਟ ਤਾਪਮਾਨ 9.9 ਡਿਗਰੀ ਸੈਲਸੀਅਸ ਰਿਹਾ ਜਦਕਿ ਵੱਧ ਤੋਂ ਵੱਧ ਤਾਪਮਾਨ 15.8 ਡਿਗਰੀ ਦਰਜ ਕੀਤਾ ਗਿਆ। ਉੱਥੇ ਹੀ ਨਮੀ 100 ਅਤੇ 82 ਪ੍ਰਤੀਸ਼ਤ ਦੇ ਵਿਚਕਾਰ ਸੀ। ਸਫਦਰਜੰਗ ਆਬਜ਼ਰਵੇਟਰੀ ਦੇ ਅਨੁਸਾਰ ਸ਼ਾਮ 5:30 ਵਜੇ ਤੱਕ ਸ਼ਹਿਰ ਵਿੱਚ 14.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।
ਦੱਸ ਦੇਈਏ ਕਿ ਉੱਤਰ ਭਾਰਤ ਵਿੱਚ 5 ਜਨਵਰੀ ਤੱਕ ਭਾਰੀ ਬਾਰਿਸ਼ ਜਾਰੀ ਰਹਿਣ ਦੀ ਉਮੀਦ ਹੈ । ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ ‘ਤੇ ਮੀਂਹ ਤੋਂ ਇਲਾਵਾ ਗੜੇਮਾਰੀ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਮੌਸਮ ਵਿਭਾਗ ਨੇ ਦੱਸਿਆ ਕਿ ਮੀਂਹ ਪੈਣ ਤੋਂ ਬਾਅਦ ਉੱਤਰ-ਪੱਛਮੀ ਹਵਾਵਾਂ ਦੇ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਕਾਰਨ 7 ਜਨਵਰੀ ਤੋਂ ਪੰਜਾਬ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਦੂਰ ਦੁਰਾਡੇ ਥਾਵਾਂ ਵਿੱਚ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।