New farm laws will prove revolutionary: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਾਲੇ ਅੱਜ ਇੱਕ ਮੀਟਿੰਗ ਹੋਣੀ ਹੈ । ਇਸੇ ਵਿਚਾਲੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਕ੍ਰਾਂਤੀਕਾਰੀ ਸਾਬਿਤ ਹੋਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਪ੍ਰਧਾਨਮੰਤਰੀ ਮੋਦੀ ‘ਤੇ ਭਰੋਸਾ ਰੱਖਣ ਦੀ ਅਪੀਲ ਕੀਤੀ ਹੈ।
ਦਰਅਸਲ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇੱਕ ਅਖਬਾਰ ਵਿੱਚ ਖੇਤੀਬਾੜੀ ਕਾਨੂੰਨ ਬਾਰੇ ਇੱਕ ਲੇਖ ਲਿਖਿਆ ਹੈ । ਉਨ੍ਹਾਂ ਨੇ ਆਪਣੇ ਲੇਖ ਨੂੰ ਟਵਿੱਟਰ ‘ਤੇ ਸਾਂਝਾ ਕਰਦਿਆਂ ਕਿਹਾ, “ਖੇਤੀ ਅਤੇ ਕਿਸਾਨਾਂ ਦੇ ਵਾਧੇ ਲਈ ਨਵੇਂ ਖੇਤੀਬਾੜੀ ਕਾਨੂੰਨ ਕ੍ਰਾਂਤੀਕਾਰੀ ਸਿੱਧ ਹੋਣਗੇ।” ਉਨ੍ਹਾਂ ਲਿਖਿਆ, “ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਵਿੱਚ ਵਿਸ਼ਵਾਸ ਰੱਖਣ ਅਤੇ ਆਪਣੇ ਜੀਵਨ ਵਿੱਚ ਤਬਦੀਲੀ ਲਿਆਉਣ ਨਾਲ ‘ਸਵੈ-ਨਿਰਭਰ ਭਾਰਤ’ ਦੀ ਧਾਰਣਾ ਨੂੰ ਸਾਕਾਰ ਕਰਨ ਵਿੱਚ ਭਾਈਵਾਲ ਬਣਨ।”
ਉਨ੍ਹਾਂ ਅੱਗੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਕਿਸਾਨਾਂ ਨੂੰ ਯਕੀਨ ਦਿਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਨਾਕਾਮ ਸਾਬਿਤ ਹੋਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਕਈਂ ਮੌਕਿਆਂ ਤੇ ਕਿਸਾਨਾਂ ਨੂੰ ਸੰਦੇਸ਼ ਦਿੱਤਾ ਹੈ ਕਿ ਨਵੇਂ ਕਾਨੂੰਨ ਉਨ੍ਹਾਂ ਦੀ ਜ਼ਮੀਨ ਨੂੰ ਖੋਹਣਗੇ ਨਹੀਂ, ਬਲਕਿ ਇਹ ਕਾਨੂੰਨ ਕਿਸਾਨਾਂ ਨੂੰ ਹੋਰ ਮਜ਼ਬੂਤ ਬਣਾਉਣਗੇ।
ਦੱਸ ਦੇਈਏ ਕਿ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦੀ ਪਿਛਲੀ ਮੀਟਿੰਗ ਤੋਂ ਬਾਅਦ ਜਦੋਂ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਪੁੱਛਿਆ ਗਿਆ ਕਿ ਕੀ ਉਨ੍ਹਾਂ ਨੂੰ ਉਮੀਦ ਹੈ ਕਿ 4 ਜਨਵਰੀ (ਅੱਜ) ਦੀ ਮੀਟਿੰਗ ਆਖਰੀ ਗੇੜ ਦੀ ਹੋਵੇਗੀ ਤਾਂ ਉਨ੍ਹਾਂ ਕਿਹਾ, “ਮੈਂ ਯਕੀਨ ਨਾਲ ਨਹੀਂ ਕਹਿ ਸਕਦਾ। “ਮੈਂ ਕੋਈ ਜੋਤਸ਼ੀ ਨਹੀਂ ਹਾਂ। ਮੈਨੂੰ ਉਮੀਦ ਹੈ ਕਿ ਜੋ ਵੀ ਫੈਸਲਾ ਹੋਵੇਗਾ ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ ਵਿੱਚ ਹੋਵੇਗਾ।”