Farmers union govt meeting : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਅੱਠਵੇਂ ਦੌਰ ਦੀ ਬੈਠਕ ਜਾਰੀ ਹੈ।
ਦਿੱਲੀ ਦੇ ਵਿਗਿਆਨ ਭਵਨ ਵਿੱਚ ਕਿਸਾਨਾਂ ਅਤੇ ਸਰਕਾਰ ਦੀ ਬੈਠਕ ਜਾਰੀ ਹੋਇਆ ਅੱਧੇ ਘੰਟੇ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਅੱਜ ਇਹ ਮੁਲਾਕਾਤ ਢਾਈ ਵਜੇ ਸ਼ੁਰੂ ਹੋਈ ਸੀ। ਮੀਟਿੰਗ ਦੀ ਸ਼ੁਰੂਆਤ ਵਿੱਚ ਮੰਤਰੀਆਂ ਅਤੇ ਕਿਸਾਨਾਂ ਨੇ ਉਨ੍ਹਾਂ ਕਿਸਾਨਾਂ ਲਈ ਦੋ ਮਿੰਟ ਦਾ ਮੌਨ ਰੱਖਿਆ, ਜਿਨ੍ਹਾਂ ਨੇ ਆਪਣੀ ਜ਼ਿੰਦਗੀ ਕਿਸਾਨੀ ਅੰਦੋਲਨ ਦੌਰਾਨ ਗਵਾਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪੀਯੂਸ਼ ਗੋਇਲ ਅਤੇ 40 ਕਿਸਾਨ ਸੰਗਠਨਾਂ ਵਿਚਾਲੇ ਦਿੱਲੀ ਦੇ ਵਿਗਿਆਨ ਭਵਨ ਵਿਖੇ ਗੱਲਬਾਤ ਜਾਰੀ ਹੈ। ਕਿਸਾਨ ਆਗੂ ਹਨਨ ਮੁੱਲਾ ਦਾ ਕਹਿਣਾ ਹੈ ਕਿ ਹੁਣ ਇਹ ਸਰਕਾਰ ਤੇ ਨਿਰਭਰ ਕਰਦਾ ਹੈ ਕਿ ਉਹ ਕਿਸਾਨਾਂ ਦੇ ਮਸਲੇ ਦਾ ਹੱਲ ਕਰਨਾ ਚਾਹੁੰਦੀ ਹੈ ਜਾਂ ਨਹੀਂ। ਸਾਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਪ੍ਰਤੀ ਕੁੱਝ ਮਨੁੱਖੀ ਪਹੁੰਚ ਕਰੇਗੀ ਅਤੇ ਸਾਡੀਆਂ ਮੰਗਾਂ ਨੂੰ ਪ੍ਰਵਾਨ ਕਰੇਗੀ। ਕੇਂਦਰੀ ਖੇਤੀਬਾੜੀ ਮੰਤਰੀ