‘We will take : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋ ਰਹੀ ਹੈ। ਅੱਜ ਕਿਸਾਨਾਂ ਅਤੇ ਸਰਕਾਰ ਦਰਮਿਆਨ ਵਿਚਾਰ ਵਟਾਂਦਰੇ ਲਈ ਸੱਤਵੇਂ ਦੌਰ ਦੀ ਬੈਠਕ ਜਾਰੀ ਹੈ। ਇਸ ਦੌਰਾਨ ਇੱਕ ਵੱਡੀ ਖਬਰ ਸ੍ਹਾਮਣੇ ਆ ਰਹੀ ਹੈ ਕਿ ਸਰਕਾਰ ਨੇ ਨਵੇਂ ਖੇਤੀ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ‘ਤੇ ਸਰਕਾਰ ਅਤੇ ਕਿਸਾਨਾਂ ਦਰਮਿਆਨ ਗੱਲਬਾਤ ਦਾ ਅੱਠਵਾਂ ਦੌਰ ਖਤਮ ਹੋ ਗਿਆ ਹੈ। ਇਸ ਵਾਰ ਵੀ ਗੱਲਬਾਤ ਬੇਸਿੱਟਾ ਰਿਹਾ। ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਹੋਏ ਹਨ। ਪਰ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਤੱਕ ਹੀ ਸੀਮਤ ਹੈ। ਹੁਣ ਦੋਵੇਂ ਧਿਰ 8 ਜਨਵਰੀ ਨੂੰ ਇਕ ਵਾਰ ਫਿਰ ਗੱਲਬਾਤ ਕਰਨਗੇ। ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਮੀਟਿੰਗ ਵਿਚ ਕਿਹਾ ਕਿ ਸਾਨੂੰ ਦੇਸ਼ ਭਰ ਦੇ ਬਾਕੀ ਰਾਜਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਨੀ ਪਏਗੀ ਕਿਉਂਕਿ ਸਾਨੂੰ ਬਾਕੀ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਨੂੰ ਵੀ ਵੇਖਣਾ ਹੋਵੇਗਾ। ਕਈ ਰਾਜਾਂ ਦੇ ਕਿਸਾਨ ਅਤੇ ਸੰਗਠਨ ਇਨ੍ਹਾਂ ਤਿੰਨਾਂ ਕਾਨੂੰਨਾਂ ਦਾ ਸਮਰਥਨ ਕਰ ਰਹੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ। ਉਨ੍ਹਾਂ ਨਾਲ ਗੱਲ ਕਰਨ ਤੋਂ ਬਾਅਦ ਹੀ ਮੈਂ ਤੁਹਾਨੂੰ ਦੱਸ ਸਕਾਂਗਾ। ਇਸ ਲਈ, 8 ਜਨਵਰੀ ਨੂੰ ਇੱਕ ਮੀਟਿੰਗ ਰੱਖੀ ਗਈ ਹੈ।
ਤੋਮਰ ਨੇ ਕਿਹਾ ਕਿ ਅਸੀਂ ਤਿੰਨੋਂ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਵਿਚਾਰ ਕਰਨਾ ਚਾਹੁੰਦੇ ਹਾਂ। ਪਰ ਅਸੀਂ ਕਿਸੇ ਸਿੱਟੇ ‘ਤੇ ਨਹੀਂ ਪਹੁੰਚ ਸਕੇ ਕਿਉਂਕਿ ਕਿਸਾਨ ਤਿੰਨੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ‘ਤੇ ਅੜੇ ਹੋਏ ਸਨ। ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅੱਜ ਦੀ ਗੱਲਬਾਤ ਤੋਂ ਬਾਅਦ, ਸਾਨੂੰ ਉਮੀਦ ਹੈ ਕਿ ਅਸੀਂ ਅਗਲੀਆਂ ਗੱਲਬਾਤ ਦੌਰਾਨ ਕਿਸੇ ਸਿੱਟੇ ਤੇ ਪਹੁੰਚਾਂਗੇ।