The purpose of : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਲਿਖੀ ਹੈ। 1672 ਵਿੱਚ ਆਪ ਆਨੰਦਪੁਰ ਵਿਖੇ ਆ ਗਏ। ਫਾਰਸੀ ਦੀ ਸਿੱਖਿਆ ਕਾਜ਼ੀ ਪੀਰ ਮੁਹੰਮਦ ਤੋਂ, ਸੰਸਕ੍ਰਿਤ ਦੀ ਸਿੱਖਿਆ ਪੰਡਿਤ ਹਰਜਸ ਤੋਂ, ਗੁਰਮੁਖੀ ਲਿਪੀ ਦੀ ਸਿੱਖਿਆ ਮਤੀ ਦਾਸ ਅਤੇ ਸਾਹਿਬ ਚੰਦ ਤੋਂ ਪ੍ਰਾਪਤ ਕੀਤੀ। ਗੁਰੂ ਗੋਬਿੰਦ ਸਿੰਘ ਜੀ ਦਾ ਜੀਵਨ ਕਾਲ ਬਹੁਤ ਲੰਬਾ ਨਹੀਂ ਸੀ ਪ੍ਰੰਤੂ ਉਹ ਘਟਨਾਵਾਂ ਨਾਲ ਇੰਨਾ ਭਰਪੂਰ ਸੀ ਕਿ ਉਨ੍ਹਾਂ ਨੂੰ ਸ਼ਾਇਦ ਹੀ ਕਿਤੇ ਅਰਾਮ ਮਿਲਿਆ ਹੋਵੇਗਾ। ਨੇਕੀ ਨੂੰ ਬਚਾਉਣਾ ਅਤੇ ਬਦੀ ਨੂੰ ਨਸ਼ਟ ਕਰਨਾ ਉਨ੍ਹਾਂ ਦੇ ਜੀਵਨ ਦਾ ਮਨੋਰਥ ਸੀ।ਇਸ ਮਨੋਰਥ ਦੀ ਪੂਰਤੀ ਲਈ ਉਨ੍ਹਾਂ ਨੂੰ ਇਸ ਗੱਲ ਦੀ ਲੋੜ ਪਈ ਕਿ ਉਹ ਆਪਣੇ ਪੈਰੋਕਾਰਾਂ ਨੂੰ ਸੈਨਿਕ, ਇਖਲਾਕੀ ਅਤੇ ਜਜ਼ਬਾਤੀ ਤੌਰ ‘ਤੇ ਤਿਆਰ ਕਰਨ। ਇਸ ਕਾਰਵਾਈ ਕਰਕੇ ਗੁਰੂ ਸਾਹਿਬ ਦਾ ਉਨ੍ਹਾਂ ਸਭਨਾਂ ਲੋਕਾਂ ਨਾਲ ਟਾਕਰਾ ਹੋਇਆ ਜਿਹੜੇ ਉਨ੍ਹਾਂ ਦੇ ਦੇਸ਼ ਭਾਰਤੀ ਦੇ ਕੰਮਾਂ-ਕਾਰਾਂ ਨੂੰ ਪਸੰਦ ਨਹੀਂ ਕਰਦੇ। ਇਸ ਦੇ ਸਿੱਟੇ ਵਜੋਂ ਉਹਨਾਂ ਨੂੰ ਬਹੁਤ ਸਾਰੀਆਂ ਲੜਾਈਆਂ ਨਾਲ ਜੂਝਣਾ ਪਿਆ।
ਪਹਿਲੀ ਲੜਾਈ ਪਾਉਂਟਾ ਸਾਹਿਬ ਤੋਂ ਛੇ ਮੀਲ ਉੱਤਰ ਵੱਲ ਭੰਗਾਣੀ ਦੇ ਸਥਾਨ ‘ਤੇ ਸੰਮਤ 1688ਈ. ਵਿੱਚ ਹੋਈ। ਇਹ ਯੁੱਧ ਸ੍ਰੀਨਗਰ ਦੇ ਫਤਿਹਸ਼ਾਹ ਅਤੇ ਉਸ ਦੇ ਸਾਥੀਆਂ ਦੇ ਵਿੱਚ ਲੜਿਆ ਗਿਆ ਸੀ। ਕੋਈ ਡੇਢ ਸਾਲ ਪਿੱਛੋਂ ਗੁਰੂ ਜੀ ਨੇ ਨਦੌਣ ਦੇ ਯੁੱਧ ਵਿੱਚ ਭਾਗ ਲਿਆ ਅਤੇ ਮਹਾਨ ਹਮਲਾਵਰ ਅਲਫ਼ ਖਾਂ ਦੇ ਵਿਰੁੱਧ ਰਾਜਾ ਭੀਮ ਚੰਦ ਤੇ ਉਸ ਦੇ ਸਾਥੀਆਂ ਦੀ ਜਿੱਤ ਪ੍ਰਾਪਤ ਕਰਨ ਵਿੱਚ ਸਹਾਇਤਾ ਕੀਤੀ। ਇਸਤੋਂ ਉੱਪਰੰਤ ਕਈ ਵਰ੍ਹਿਆਂ ਤੱਕ ਸ਼ਾਂਤੀ ਬਣੀ ਰਹੀ। 1694 ਈ. ਦੇ ਅੰਤ ਵਿੱਚ ਕਾਂਗੜੇ ਦੇ ਫੌਜ਼ਦਾਰ ਦਿਲਾਵਰ ਖਾਂ ਨੇ ਆਪਣੇ ਪੁੱਤਰ ਨੂੰ ਆਨੰਦਪੁਰ ‘ਤੇ ਹਮਲਾ ਕਰਨਾ ਲਈ ਭੇਜਿਆ। ਪਰ ਉਹ ਕੁਝ ਨਾ ਕਰ ਸਕਿਆ। ਜਦੋਂ ਉਸ ਦੇ ਆਉਣ ਬਾਰੇ ਗੁਰੂ ਸਾਹਿਬ ਨੂੰ ਪਤਾ ਲੱਗਾ ਤੇ ਉਸ ਦੇ ਟਾਕਰੇ ਲਈ ਉਹ ਬਾਹਰ ਨਿਕਲੇ ਹਾਂ ਦੁਸ਼ਮਣ ਦਿਲ ਛੱਡ ਗਏ ਤੇ ਮੈਦਾਨ ਵਿਚੋਂ ਭੱਜ ਗਏ ਛੇਤੀ ਹੀ ਬਾਅਦ 1695 ਦੇ ਆਰੰਭ ਵਿੱਚ ਦਿਲਾਵਰ ਖਾਂ ਨੇ ਪਹਿਲੇ ਨਾਲੋਂ ਕਿਤੇ ਵਡੇਰੀ ਮਹਿੰਮ ਹੁਸੈਨ ਖਾਂ ਦੀ ਅਗਵਾਈ ਵਿੱਚ ਭੇਜੀ।
ਮੁਗ਼ਲਾਂ ਅਤੇ ਪਹਾੜੀ ਰਾਜਿਆਂ ਦਾ ਨਿਸ਼ਾਨਾ ਆਨੰਦਪੁਰ ਸੀ। ਲਗਾਤਾਰ 8 ਮਹੀਨੇ ਤੋਂ ਆਨੰਦਪੁਰ ਸਾਹਿਬ ਨੂੰ ਘੇਰਾ ਪਾਇਆ ਸੀ । ਬਿਕ੍ਰਮੀ ਸੰਮਤ 1762 ਦੀ 6-7 ਪੋਹ ਦੀ ਦਰਮਿਆਨੀ ਰਾਤ ਨੂੰ ਆਨੰਦਗੜ੍ਹ ਦਾ ਕਿਲ੍ਹਾ ਖਾਲੀ ਕਰਨ ਤੋਂ ਬਾਅਦ ਮੁਗ਼ਲਾਂ ਅਤੇ ਪਹਾੜੀ ਰਾਜਿਆਂ ਨੇ ਚੁੱਕੀਆਂ ਕਸਮਾਂ ਨੂੰ ਤੋੜ ਕੇ ਕੀਰਤਪੁਰ ਸਾਹਿਬ ਪਾਰ ਕਰਦਿਆਂ ਹੀ ਸਿੱਖਾਂ ਫੌਜਾਂ ‘ਤੇ ਹਮਲਾ ਕਰ ਦਿੱਤਾ। ਇਸੇ ਲੜਾਈ ‘ਚ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਸ਼ਹੀਦ ਹੋ ਗਿਆ।