bill gates praises pm narendra modi: ਕੋੋਰੋਨਾ ਵਾਇਰਸ ਦੀਆਂ ਦੋ ਵੈਕਸੀਨ ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਦੇ ਫੈਸਲੇ ਤੋਂ ਬਾਅਦ ਹਰ ਥਾਂ ਭਾਰਤ ਦੇ ਚੋਟੀ ਦੀ ਅਗਵਾਈ ਦੀ ਸਰਾਹਨਾ ਕੀਤੀ ਜਾ ਰਹੀ ਹੈ।ਇਸੇ ਦੌਰਾਨ ਮਾਈਕ੍ਰੋਸਾਫਟ ਦੇ ਕੋ-ਫਾਉਂਡਰ ਬਿੱਲ ਗੇਟਸ ਨੇ ਟਵਿੱਟਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਕੀਤੀ।ਬਿੱਲ ਗੇਟਸ ਨੇ ਲਿਖਿਆ ਕੇ ਜਿਸ ਸਮੇਂ ਪੂਰੀ ਦੁਨੀਆ ਕੋਰੋਨਾ ਵਾਇਰਸ ਨਾਲ ਨਜਿੱਠਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।ਉਸ ਸਮੇਂ ਸਾਇੰਟਿਫਿਕ ਇਨੋਵੇਸ਼ਨ ਅਤੇ ਵੈਕਸੀਨ ਉਤਪਾਦਨ ਸਮਰੱਥਾ ‘ਚ ਭਾਰਤ ਦੀ ਅਗਵਾਈ ਨੂੰ ਦੇਖ ਕੇ ਖੁਸ਼ੀ ਮਹਿਸੂਸ ਹੁੰਦੀ ਹੈ।ਬਿੱਲ ਗੇਟਸ ਨੇ ਟਵੀਟ ਕਰ ਕੇ ਪ੍ਰਧਾਨ ਮੰਤਰੀ ਮੋਦੀ ਦੀ ਸਰਾਹਨਾ ਕੀਤੀ।ਬਿੱਲ ਗੇਟਸ ਦੇਸ਼ ‘ਚ ਕੋਰੋਨਾ ਦੀ ਵਿਗੜਦੀ ਹਾਲਤ ਨੂੰ ਦੇਖ ਕੇ ਕਾਫੀ ਚਿੰਤਤ ਹੈ।ਉਹ ਪਹਿਲਾਂ ਵੀ ਕਈ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਗਰਮ ਰਹਿਣ ਦੀ ਚਿਤਾਵਨੀ ਦੇ ਚੁੱਕੇ ਹਨ।
ਉਨ੍ਹਾਂ ਨੇ ਕਿਹਾ ਸੀ ਕਿ ਕੋਰੋਨਾ ਦੀ ਸਥਿਤੀ ‘ਚ ਸੁਧਾਰ ਤਾਂ ਹੋਵੇਗਾ ਤਾਂ ਹੀ ਕੋਈ ਨਾ ਕੋਈ ਹੱਲ ਨਿਕਲੇਗਾ, ਇਹ ਇੰਨਾ ਆਸਾਨ ਨਹੀਂ ਹੈ।ਉਨ੍ਹਾਂ ਨੇ ਕਿਹਾ ਸੀ ਕਿ ਨਵੇਂ ਕੋਰੋਨਾ ਪੀਕ ‘ਤੇ ਕਾਬੂ ਪਾਉਣ ਲਈ ਤੇਜੀ ਨਾਲ ਕੰਮ ਕਰਨਾ ਪਵੇਗਾ।ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਮੀਦ ਜਤਾਈ ਹੈ ਕਿ ਜਲਦ ਹੀ ਦੇਸ਼ ‘ਚ ਵੈਕਸੀਨੇਸ਼ਨ ਦਾ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ।ਉਨ੍ਹਾਂ ਨੇ ਵੀਡੀਓ ਕਾਨਫ੍ਰੰਸਿੰਗ ਰਾਹੀਂ ਕਿਹਾ ਸੀ ਕਿ ਦੁਨੀਆ ਦਾ ਸਭ ਤੋਂ ਵੱਡਾ ਵੈਕਸੀਨੇਸ਼ਨ ਪ੍ਰੋਗਰਾਮ ਭਾਰਤ ‘ਚ ਸ਼ੁਰੂ ਹੋਣ ਵਾਲਾ ਹੈ।ਪ੍ਰਧਾਨ ਮੰਤਰੀ ਮੋਦੀ ਨੇ ਨੈਸ਼ਨਲ ਮੈਟਰੋਲਾਜੀ ਕਨਕਲੇਵ ‘ਚ ਵੀ ਵਿਗਿਆਨਕਾਂ ਨੂੰ ਸਭ ਸੰਬੋਧਿਤ ਕੀਤਾ ਸੀ ਅਤੇ ਟੀਕਾਕਰਨ ਨੂੰ ਲੈ ਕੇ ਇਹ ਗੱਲ ਕਹੀ ਸੀ।ਦੱਸਣਯੋਗ ਹੈ ਕਿ ਦੇਸ਼ ‘ਚ ਸੀਰਮ ਇੰਸਟੀਚਿਊਟ ਦੀ ਕੋਵਿਸ਼ੀਲਡ ਅਤੇ ਭਾਰਤ ਬਾਇਓਟਿਕ ਵਲੋਂ ਬਣਾਈ ਜਾ ਰਹੀ ਹੈ ਕੋਵੈਕਸੀਨ ਨੂੰ ਐਮਰਜੈਂਸੀ ਵਰਤੋਂ ਕਰਨ ਲਈ ਮਨਜ਼ੂਰੀ ਮਿਲ ਗਈ ਹੈ।ਡੀਸੀਜੀਆਈ ਨੇ ਇਨ੍ਹਾਂ ਦੋਵਾਂ ਵੈਕਸੀਨ ਦੇ ਇਸਤੇਮਾਲ ਨੂੰ ਮਨਜ਼ੂਰੀ ਦਿੱਤੀ ਹੈ।ਹਾਲਾਂਕਿ ਇਸ ਫੈਸਲੇ ਤੋਂ ਬਾਅਦ ਇਸ ‘ਤੇ ਸਿਆਸਤ ਸ਼ੁਰੂ ਹੋ ਗਈ ਸੀ।