Rahul gandhi says : ਨਵੀਂ ਦਿੱਲੀ: ਦਿੱਲੀ ਦੀ ਸਰਹੱਦ ‘ਤੇ ਕਿਸਾਨਾਂ ਦਾ ਵਿਰੋਧ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਲਗਾਤਾਰ 41 ਵੇਂ ਦਿਨ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਸਿਆਸਤ ਵੀ ਜਾਰੀ ਹੈ। ਵਿਰੋਧੀ ਪਾਰਟੀਆਂ ਲਗਾਤਾਰ ਭਾਜਪਾ ਨੂੰ ਘੇਰਨ ਦੋ ਕੋਸ਼ਿਸ ਕਰ ਰਹੀਆਂ ਹਨ। ਖੇਤੀਬਾੜੀ ਕਾਨੂੰਨ ਦੇ ਮੁੱਦੇ ‘ਤੇ ਕਾਂਗਰਸ ਵੱਲੋਂ ਲਗਾਤਾਰ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਤਿੰਨੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਅਣਦੇਖੀ ਅਤੇ ਹੰਕਾਰ ਕਾਰਨ 60 ਤੋਂ ਵੱਧ ਕਿਸਾਨ ਕਿਸਾਨੀ ਅੰਦੋਲਨ ਦੌਰਾਨ ਆਪਣੀ ਜਾਨ ਗਵਾ ਚੁੱਕੇ ਹਨ। ਰਾਹੁਲ ਗਾਂਧੀ ਨੇ ਕਿਹਾ, “ਮੋਦੀ ਸਰਕਾਰ ਦੀ ਅਣਦੇਖੀ ਅਤੇ ਹੰਕਾਰ ਨੇ 60 ਤੋਂ ਵੱਧ ਕਿਸਾਨਾਂ ਦੀ ਜਾਨ ਲੈ ਲਈ ਹੈ। ਇਹ ਸਰਕਾਰ ਕਿਸਾਨਾਂ ਦੇ ਹੰਝੂ ਪੂੰਝਣ ਦੀ ਬਜਾਏ, ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ। ਅਜਿਹੀ ਬੇਰਹਿਮੀ ਦਾ ਮਤਲਬ ਸਰਮਾਏਦਾਰਾਂ ਦੇ ਹਿੱਤਾਂ ਨੂੰ ਉਤਸ਼ਾਹਿਤ ਕਰਨਾ ਹੈ।”
ਸੋਮਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਸੱਤਵੇਂ ਦੌਰ ਦੀ ਮੀਟਿੰਗ ਹੋਈ ਹੈ। ਇਸ ਬੈਠਕ ਦਾ ਵੀ ਕੋਈ ਨਤੀਜਾ ਨਹੀਂ ਨਿਕਲਿਆ। ਹੁਣ 8 ਜਨਵਰੀ ਨੂੰ ਫਿਰ ਮੀਟਿੰਗ ਹੋਵੇਗੀ। ਕਿਸਾਨ ਜੱਥੇਬੰਦੀਆਂ ਦੀ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲਿਆ ਜਾਵੇ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਜਦਕਿ ਸਰਕਾਰ ਦਾ ਕਹਿਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਸੈਕਟਰ ਵਿੱਚ ਵੱਡੇ ਸੁਧਾਰਾਂ ਦਾ ਇੱਕ ਕਦਮ ਹਨ ਅਤੇ ਇਨ੍ਹਾਂ ਰਾਹੀਂ ਖੇਤੀਬਾੜੀ ਦਰਮਿਆਨੇ ਲੋਕਾਂ ਦੀ ਭੂਮਿਕਾ ਖਤਮ ਹੋ ਜਾਵੇਗੀ ਅਤੇ ਕਿਸਾਨ ਦੇਸ਼ ਵਿੱਚ ਕਿਤੇ ਵੀ ਆਪਣੀ ਫਸਲ ਵੇਚ ਸਕਣਗੇ।
ਇਹ ਵੀ ਦੇਖੋ : ਆਹ ਵੇਖ ਲਓ Delhi Border ‘ਤੇ ਵੀ ਪੰਜਾਬੀਆਂ ਨੇ ਖੋਲ੍ਹ ਦਿੱਤਾ ਦਾਰੂ ਦੀ ਥਾਂ ‘ਤੇ ਦੁੱਧ ਦਾ ਠੇਕਾ…!