farmers protest update: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਅੱਜ 42ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਕੜਾਕੇਦਾਰ ਠੰਡ ਦੇ ਬਾਵਜੂਦ ਕਿਸਾਨ ਆਪਣੇ ਹੱਕਾਂ ਲਈ ਡਟੇ ਹੋਏ ਹਨ।ਤਿੰਨਾਂ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ
ਕਿਸਾਨਾਂ ਅਤੇ ਸਰਕਾਰ ਦੀ ਗੱਲਬਾਤ ਹੁਣ ਤੱਕ ਬੇਨਤੀਜਾ ਰਹੀ ਹੈ।ਇਸ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਚਿੰਤਾ ਜਾਹਿਰ ਕੀਤੀ ਹੈ।ਹਾਲਾਂਕਿ, ਸਰਕਾਰ ਵਲੋਂ ਸਾਲਿਸਟਰ ਜਨਰਲ ਤੁਸ਼ਾਰ ਮੇਹਤਾ ਅਤੇ ਅਟਾਰਨੀ ਜਨਰਲ ਕੇਕੇ ਵੇਣੁਗੋਪਾਲ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਜਲਦ ਹੀ ਇਸ ਮਸਲੇ ਦਾ ਹੱਲ ਨਿਕਲੇਗਾ।