Satwinder Bugga About Farmers : ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ ।ਇਸ ਧਰਨੇ ਪ੍ਰਦਰਸ਼ਨ ਦੌਰਾਨ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ । ਗਾਇਕ ਸਤਵਿੰਦਰ ਬੁੱਗਾ ਨੇ ਇੱਕ ਪੋਸਟ ਸਾਂਝੀ ਕੀਤੀ ਹੈ । ਇਸ ਪੋਸਟ ‘ਚ ਉਨ੍ਹਾਂ ਨੇ ਦਿੱਲੀ ‘ਚ ਪ੍ਰਦਰਸ਼ਨ ਦੌਰਾਨ ਦੋ ਕਿਸਾਨਾਂ ਦੀ ਮੌਤ ‘ਤੇ ਦੁੱਖ ਜਤਾਇਆ ਹੈ । ਇਨ੍ਹਾਂ ਵਿੱਚੋਂ ਇੱਕ ਕਿਸਾਨ ਪਟਿਆਲਾ ਦਾ ਰਹਿਣ ਵਾਲਾ ਹੈ ਜਗੀਰ ਸਿੰਘ ਹੈ ।
ਜਦੋਂਕਿ ਦੂਜਾ ਸੰਗਰੂਰ ਦਾ ਰਹਿਣ ਵਾਲਾ ਹੈ । ਦੱਸ ਦਈਏ ਕਿ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦੌਰਾਨ ਹੁਣ ਤੱਕ ਕਈ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ।ਕੇਂਦਰ ਸਰਕਾਰ ਅਤੇ ਕਿਸਾਨ ਸੰਗਠਨਾਂ ਦਰਮਿਆਨ ਸੋਮਵਾਰ ਨੂੰ ਵਿਗਿਆਨ ਭਵਨ ਵਿਖੇ ਹੋਈ ਅੱਠਵੇਂ ਗੇੜ ਦੀ ਮੀਟਿੰਗ ਵਿੱਚ ਦੋ ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਹੋਣੇ ਸੀ, ਪਰ ਇਹ ਵਿਚਾਰ ਤਿੰਨੋਂ ਖੇਤੀਬਾੜੀ ਕਾਨੂੰਨਾਂ ਦੇ ਮੁੱਦੇ ਤੱਕ ਸੀਮਤ ਰਹੇ।
ਦੁਪਹਿਰ ਦੇ ਖਾਣੇ ਤੋਂ ਪਹਿਲਾਂ ਅਤੇ ਬਾਅਦ ਵਿਚ ਕਿਸਾਨ ਆਗੂ ਤਿੰਨੋਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਅੜੇ ਰਹੇ। ਨਤੀਜੇ ਵਜੋਂ ਮੀਟਿੰਗ ਬੇਨਤੀਜਾ ਰਹੀ। ਦੋਵਾਂ ਧਿਰਾਂ ਦਰਮਿਆਨ ਤਿੰਨੋਂ ਕਾਨੂੰਨਾਂ ਦੇ ਮੁੱਦੇ ‘ਤੇ ਇੰਨੀ ਚਰਚਾ ਹੋਈ ਕਿ ਐਮਐਸਪੀ ਨੂੰ ਕਾਨੂੰਨੀ ਜਾਮਾ ਦੇਣ ਦੀ ਮੰਗ ‘ਤੇ ਬਹਿਸ ਨਹੀਂ ਹੋ ਸਕੀ।ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਕਿਸਾਨਾਂ ਦਾ ਵਿਰੋਧ 41ਵੇਂ ਦਿਨ ਵੀ ਜਾਰੀ ਹੈ। ਇਸ ਦੇ ਨਾਲ ਹੀ ਕਿਸਾਨ ਸੰਗਠਨਾਂ ਦੀ ਸਰਕਾਰ ਨਾਲ ਸੋਮਵਾਰ ਨੂੰ ਹੋਈ ਗੱਲਬਾਤ ਦਾ 7ਵਾਂ ਦੌਰ ਬੇਨਤੀਜਾ ਰਿਹਾ। ਕਿਸਾਨਾਂ ਅਤੇ ਸਰਕਾਰ ਦਰਮਿਆਨ ਅਗਲੀ ਬੈਠਕ ਹੁਣ 8 ਜਨਵਰੀ ਨੂੰ ਹੋਣੀ ਹੈ।