Odisha four people dead : ਉੜੀਸਾ ਤੋਂ ਇੱਕ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ। ਇੱਥੋਂ ਦੇ ਰੋਉਰ੍ਕੇਲਾ ਸਟੀਲ ਪਲਾਂਟ ਵਿੱਚ ਗੈਸ ਲੀਕ ਹੋਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਇਸ ਘਟਨਾ ਵਿੱਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 6 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ, ਗੈਸ ਲੀਕ ਹੋਣ ਦਾ ਕਾਰਨ ਪਤਾ ਨਹੀਂ ਲੱਗ ਸਕਿਆ ਹੈ। ਉੜੀਸਾ ਵਿੱਚ ਛੇ ਮਹੀਨਿਆਂ ਦੇ ਬਾਅਦ ਅਜਿਹਾ ਹੋਇਆ ਹੈ ਜਦੋਂ ਕੋਰੋਨਾ ਵਾਇਰਸ ਨਾਲ ਸੰਕਰਮਿਤ ਕਿਸੇ ਦੀ ਮੌਤ ਨਹੀਂ ਹੋਈ ਹੈ। ਹਾਲਾਂਕਿ, ਰਾਜ ਵਿੱਚ 231 ਨਵੇਂ ਕੇਸ ਆਉਣ ਤੋਂ ਬਾਅਦ ਵਿੱਚ ਪੀੜਤਾਂ ਦੀ ਗਿਣਤੀ ਵੱਧ ਕੇ 3,30,921 ਹੋ ਗਈ ਹੈ। ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਸਿਹਤ ਵਿਭਾਗ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਕੁਆਰਟੀਨ ਸੇਂਟਰ ਤੋਂ 133 ਮਾਮਲੇ ਸਾਹਮਣੇ ਆਏ ਹਨ, ਜਦਕਿ ਸੰਪਰਕਾਂ ਦਾ ਪਤਾ ਲਗਾਏ ਜਾਣ ‘ਤੇ 98 ਮਾਮਲੇ ਸਾਹਮਣੇ ਆਏ।
ਰਾਜ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਰੋਉਰ੍ਕੇਲਾ ਦੀ ਘਟਨਾ ‘ਤੇ ਦੁੱਖ ਜਾਹਿਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕੀਤਾ, “ਰੋਉਰ੍ਕੇਲਾ ਸਟੀਲ ਪਲਾਂਟ ਵਿਖੇ ਗੈਸ ਲੀਕ ਹੋਣ ਕਾਰਨ ਹੋਈਆਂ ਮੌਤਾਂ ਬਾਰੇ ਜਾਣਕੇ ਦੁਖੀ ਹਾਂ। ਸੋਗ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਲਈ ਮੈ ਹਮਦਰਦੀ ਰੱਖਦਾ ਹਾਂ ਅਤੇ ਹਸਪਤਾਲ ਵਿੱਚ ਦਾਖਲ ਲੋਕਾਂ ਦੀ ਜਲਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।”