Tractor march kmp expressway : ਕਿਸਾਨਾਂ ਦੇ ਅੰਦੋਲਨ ਦਾ ਅੱਜ 43 ਵਾਂ ਦਿਨ ਹੈ, ਸੱਤ ਗੇੜ ਵਿਚਾਰ ਵਟਾਂਦਰੇ ਤੋਂ ਬਾਅਦ ਵੀ ਸਰਕਾਰ ਅਤੇ ਕਿਸਾਨਾਂ ਦਰਮਿਆਨ ਵਿਵਾਦ ਬਣਿਆ ਹੋਇਆ ਹੈ। ਜਦਕਿ ਸਰਕਾਰ ਕਿਸਾਨਾਂ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਲਾਭ ਗਿਣਾ ਰਹੀ ਹੈ, ਕਿਸਾਨ ਸੰਗਠਨ ਕਾਨੂੰਨਾਂ ਨੂੰ ਵਾਪਿਸ ਲੈਣ ‘ਤੇ ਅੜੇ ਹੋਏ ਹਨ। ਇਸ ਦੌਰਾਨ ਕਿਸਾਨ 8 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਤੋਂ ਪਹਿਲਾ ਮੰਨਿਆ ਜਾ ਰਿਹਾ ਹੈ ਕਿ ਅੱਜ ਕਿਸਾਨ ਆਪਣਾ ਸ਼ਕਤੀ ਪ੍ਰਦਰਸ਼ਨ ਕਰ ਰਹੇ ਹਨ। ਕੇਐਮਪੀ ਐਕਸਪ੍ਰੈਸਵੇਅ ‘ਤੇ ਕਿਸਾਨਾਂ ਦੀ ਟਰੈਕਟਰ ਰੈਲੀ ਜਾਰੀ ਹੈ। ਸਿੰਘੂ ਸਰਹੱਦ ਤੋਂ ਕਿਸਾਨਾਂ ਦਾ ਜੱਥਾ ਪਲਵਲ ਲਈ ਰਵਾਨਾ ਹੋਇਆ ਹੈ। ਇਸ ਦੌਰਾਨ ਸੈਂਕੜੇ ਟਰੈਕਟਰਾਂ ਨਾਲ ਹਜ਼ਾਰਾਂ ਕਿਸਾਨ ਮੌਜੂਦ ਹਨ। ਟਰੈਕਟਰ ਮਾਰਚ ਦੇ ਦੌਰਾਨ 15 ਕਿਲੋਮੀਟਰ ਲੰਬੀ ਲਾਈਨ ਲੱਗੀ ਹੋਈ ਹੈ।
ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਅੱਜ ਕੁੰਡਲੀ-ਮਨੇਸਰ-ਪਲਵਲ (ਕੇਐਮਪੀ) ਐਕਸਪ੍ਰੈਸ ਵੇਅ ਤੇ ਟਰੈਕਟਰ ਮਾਰਚ ਕੱਢ ਰਹੀਆਂ ਹਨ। 8 ਜਨਵਰੀ ਨੂੰ ਕਿਸਾਨਾਂ ਦੀ ਸਰਕਾਰ ਨਾਲ ਗੱਲਬਾਤ ਦਾ 9 ਵਾਂ ਦੌਰ ਤੈਅ ਹੋਇਆ ਹੈ, ਪਰ ਇਸ ਤੋਂ ਪਹਿਲਾਂ ਅੱਜ ਕਿਸਾਨ ਵੱਡਾ ਪ੍ਰਦਰਸ਼ਨ ਕਰ ਰਹੇ ਹਨ। ਜੇ 8 ਜਨਵਰੀ ਦੀ ਮੀਟਿੰਗ ਵਿੱਚ ਇਸ ਦਾ ਹੱਲ ਨਹੀਂ ਨਿਕਲਦਾ ਤਾਂ 9 ਜਨਵਰੀ ਨੂੰ ਖੇਤੀਬਾੜੀ ਕਾਨੂੰਨ ਦੀ ਇੱਕ ਕਾਪੀ ਸਾੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ, 9 ਜਨਵਰੀ ਤੋਂ, ਹਰਿਆਣਾ ਵਿੱਚ ਕਿਸਾਨ ਜੱਥੇਬੰਦੀਆਂ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕਰਨਾ ਸ਼ੁਰੂ ਕਰਨਗੀਆਂ, ਅਤੇ 26 ਜਨਵਰੀ ਨੂੰ ਦਿੱਲੀ ਵਿੱਚ ਇੱਕ ਟਰੈਕਟਰ ਪਰੇਡ ਦੀ ਚੇਤਾਵਨੀ ਦਿੱਤੀ ਗਈ ਹੈ।
ਇਹ ਵੀ ਦੇਖੋ : ਅੱਜ ਦਿੱਲੀ ਦੀ KMP ਰੋਡ ‘ਤੇ ਆਪਣੇ ਟ੍ਰੈਕਟਰਾਂ ਨਾਲ ਕੱਬਡੀ ਖਿਡਾਰੀ ਪਾਉਣਗੇ ਗਾਹ,