Singer Ahan at Sri Harmandir Sahib : ਪੰਜਾਬੀ ਸੂਫ਼ੀ ਗਾਇਕ ਅਹਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਨੇ । ਜਿੱਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਸ਼ਬਦ ਗੁਰਬਾਣੀ ਸਰਵਣ ਕੀਤਾ ਅਤੇ ਨਾਲ ਹੀ ਪਮਾਤਮਾ ਅੱਗੇ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਦਰਬਾਰ ਸਾਹਿਬ ਤੋਂ ਇੱਕ ਤਸਵੀਰ ਆਪਣੀ ਪ੍ਰਸ਼ੰਸਕਾਂ ਦੇ ਨਾਲ ਸਾਂਝੀ ਕੀਤੀ ਹੈ । ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹਮ ਮੈਲੇ ਤੁਮ ਊਜਲ ਕਰਤੇ ਹਮ ਨਿਰਗੁਨ ਤੂ ਦਾਤਾ ॥‘
ਅਹਨ ਪਿੱਛੇ ਜਿਹੇ ਦਿੱਲੀ ਕਿਸਾਨੀ ਅੰਦੋਲਨ ‘ਚ ਵੀ ਸ਼ਾਮਿਲ ਹੋਏ ਸੀ । ਜਿੱਥੇ ਉਹ ਖਾਲਸਾ ਏਡ ਦੇ ਨਾਲ ਮਿਲਕੇ ਲੋਕਾਂ ਦੀ ਸਹਾਇਤਾ ਕਰਦੇ ਹੋਏ ਨਜ਼ਰ ਆਏ । ਦਿੱਲੀ ‘ਚ ਪਿਛਲੇ ਲਗਪਗ ਦੋ ਮਹੀਨਿਆਂ ਤੋਂ ਹੀ ਕਿਸਾਨ ਆਪਣਾ ਸ਼ਾਂਤਮਈ ਢੰਗ ਦੇ ਨਾਲ ਅੰਦੋਲਨ ਕਰ ਰਹੇ ਨੇ । ਪਰ ਕੇਂਦਰ ਸਰਕਾਰ ਇਨ੍ਹਾਂ ਮਾਰੂ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰ ਰਹੀ ਹੈ ।
ਜੇਕਰ ਉਹਨਾਂ ਦੇ ਕੈਰੀਅਰ ਦੇ ਗੱਲ ਕਰੀਏ ਤਾ ਉਹਨਾਂ ਨੇ ਬਹੁਤ ਸਾਰੇ ਪੰਜਾਬੀ ਗਾਣੇ ਗਏ ਹਨ ਜਿਹਨਾ ਵਿੱਚੋ ਕੁੱਝ ਸੂਫ਼ੀ ਅੰਦਾਜ ਦੇ ਵਿੱਚ ਵੀ ਹਨ ਜੋ ਕਿ ਪ੍ਰਸ਼ੰਸਕਾ ਨੂੰ ਬਹੁਤ ਹੀ ਜਿਆਦਾ ਪਸੰਦ ਆਓਂਦੇ ਹਨ । ਅਹਨ ਹਮੇਸ਼ਾ ਆਪਣੇ ਗੀਤ ਰਹੀ ਪੰਜਾਬੀਅਤ ਨੂੰ ਕਾਇਮ ਰੱਖਣ ਦੀ ਕੋਸ਼ਿਸ਼ ਕਰਦੇ ਹਨ ।
ਦੇਖੋ ਵੀਡੀਓ : ਘਰਦਿਆਂ ਦੀ ਹੱਲਾਸ਼ੇਰੀ ਤੇ NRI ਵੀਰਾਂ ਦੀ ਮੱਦਦ ਨਾਲ ਟਿਕਰੀ ਬਾਰਡਰ ‘ਤੇ ਖੋਲ੍ਹੀ ਦਰਜ਼ੀ ਦੀ ਦੁਕਾਨ,,,