Case of throwing : ਕੁਝ ਦਿਨ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਤੀਕਸ਼ਣ ਸੂਦ ਦੀ ਰਿਹਾਇਸ਼ ਦੇ ਬਾਹਰ ਕੁਝ ਕਿਸਾਨ ਸਮਰਥਕਾਂ ਵੱਲੋਂ ਗੋਹਾ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਸੀ ਤੇ ਇਸ ਲਈ ਉਨ੍ਹਾਂ ਕਿਸਾਨਾਂ ਖਿਲਾਫ ਪਰਚਾ ਵੀ ਦਰਜ ਕੀਤਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨੇਤਾ ਤੀਕਸ਼ਣ ਸੂਦ ਦੇ ਘਰ ’ਚ ਗੋਹਾ ਸੁੱਟਣ ਦੇ ਮਾਮਲੇ ਵਿਚ ਨੌਜਵਾਨਾਂ ਵਿਰੁੱਧ ਦਰਜ ਕੇਸ ਖਾਰਜ ਕਰਨ ਦੇ ਹੁਕਮ ਦਿੱਤੇ ਹਨ ਨਾਲ ਹੀ ਐਸਐਚਓ ਦੇ ਤਬਦਾਲੇ ਵੀ ਹੁਕਮ ਦਿੱਤੇ ਹਨ ਜਿਸ ਨੇ ਇਹ ਕੇਸ ਦਰਜ ਕੀਤਾ ਸੀ। ਹੁਣ ਪੰਜਾਬ ਪੁਲਿਸ ਦੇ DGP ਵੱਲੋਂ ਕਿਸਾਨਾਂ ‘ਤੇ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੀ ਸ਼ਿਕਾਇਤ SSP ਹੁਸ਼ਿਆਰਪੁਰ ਨੂੰ ਭੇਜੀ ਗਈ ਹੈ।
ਲਿਖੇ ਪੱਤਰ ‘ਚ ਦੱਸਿਆ ਗਿਆ ਹੈ ਕਿ ਵੀਡੀਓ ਜੋ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਉਸ ‘ਚ ਸਾਬਕਾ ਮੰਤਰੀ ਦੇ ਘਰ ਦੇ ਬਾਹਰ ਗੋਹਾ ਸੁੱਟਿਆ ਗਿਆ ਹੈ ਉਹ ਕਿਸਾਨ ਤੇ ਉਨ੍ਹਾਂ ਦੇ ਸਮਰਥਕ ਬਹੁਤ ਹੀ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੋਈ ਹਿੰਸਾ ਕਿਸਾਨਾਂ ਵੱਲੋਂ ਨਹੀਂ ਕੀਤੀ ਗਈ। ਦੂਜੇ ਪਾਸੇ ਸ਼ਿਕਾਇਤਕਰਤਾ ਵੱਲੋਂ ਭੇਜੀ ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਕਿਸਾਨ ਤੇ ਸਮਰਥਕਾਂ ਵੱਲੋਂ ਘਰ ਦਾ ਗੇਟ ਤੋੜਿਆ ਗਿਆ, ਟਰੈਕਟਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਗਈ, ਹਥਿਆਰਾਂ ਦਾ ਇਸਤੇਮਾਲ ਕੀਤਾ ਗਿਆ, ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਜਿਸ ਦੇ ਆਧਾਰ ‘ਤੇ FIR ਦਰਜ ਕੀਤੀ ਗਈ। DGP ਦਾ ਕਹਿਣਾ ਹੈ ਕਿ ਗਲਤ ਸ਼ਿਕਾਇਤ ਕਰਕੇ ਪੁਲਿਸ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।