Bhandara government hospital fire : ਮਹਾਰਾਸ਼ਟਰ ਦੇ ਭੰਡਾਰਾ ਜ਼ਿਲੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਜਿੱਥੇ ਇੱਕ ਸਰਕਾਰੀ ਹਸਪਤਾਲ ਵਿੱਚ ਅੱਗ ਲੱਗਣ ਕਾਰਨ 10 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ, ਇਹ ਅੱਗ ਬੀਮਾਰ ਨਵਜੰਮੇ ਬੱਚਿਆਂ ਲਈ ਬਣੇ ICU ਯਾਨੀ ਕਿ SNCU ਵਿੱਚ ਲੱਗੀ ਸੀ। ਇਹ ਅੱਗ ਰਾਤ 2 ਵਜੇ ਲੱਗੀ ਸੀ। ਹੁਣ ਤੱਕ ਦੀ ਜਾਣਕਾਰੀ ਅਨੁਸਾਰ ਇਸ ਅੱਗ ਤੋਂ 7 ਬੱਚਿਆਂ ਨੂੰ ਬਚਾ ਲਿਆ ਗਿਆ ਹੈ। ਅੱਗ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੈ, ਪਰ ਕੁੱਝ ਮੀਡੀਆ ਰਿਪੋਰਟਾਂ ਅਨੁਸਾਰ ਸ਼ਾਰਟ ਸਰਕਟ ਨੂੰ ਅੱਗ ਦਾ ਕਾਰਨ ਦੱਸਿਆ ਜਾ ਰਿਹਾ ਹੈ। ਸੀਐਮ ਊਧਵ ਠਾਕਰੇ ਨੇ ਹਾਦਸੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ, ਜਦਕਿ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖੁਦ ਭੰਡਾਰਾ ਜਾ ਰਹੇ ਹਨ। ਅਨਿਲ ਦੇਸ਼ਮੁਖ ਨੇ ਕਿਹਾ ਹੈ ਕਿ ਜੋ ਲੋਕ ਇਸ ਹਾਦਸੇ ਲਈ ਜ਼ਿੰਮੇਵਾਰ ਪਾਏ ਜਾਣਗੇ ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਦੌਰਾਨ, ਹਾਦਸੇ ਵਿੱਚ ਘਿਰੀ ਮਹਾਰਾਸ਼ਟਰ ਸਰਕਾਰ ਨੇ ਪੀੜਤਾਂ ਦੇ ਜ਼ਖਮਾਂ ‘ਤੇ ਮੱਲ੍ਹਮ ਲਗਾਉਣ ਲਈ ਮੁਆਵਜ਼ੇ ਦਾ ਐਲਾਨ ਕੀਤਾ ਹੈ।
ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਦੂਜੇ ਪਾਸੇ, ਊਧਵ ਕੈਬਨਿਟ ਵਿੱਚ, ਔਰਤ ਅਤੇ ਬਾਲ ਭਲਾਈ ਵਿਭਾਗ ਦੇ ਰਾਜ ਮੰਤਰੀ ਬਚੂ ਕਾਦੂ ਨੇ ਹਾਦਸੇ ਵਿੱਚ ਨਵਜੰਮੇ ਬੱਚਿਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀਆਂ ਖਿਲਾਫ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਮਹਿਲਾ ਅਤੇ ਬਾਲ ਭਲਾਈ ਵਿਭਾਗ ਦੇ ਰਾਜ ਮੰਤਰੀ ਨੇ ਕਿਹਾ ਕਿ ਇਹ ਘਟਨਾ ਬਹੁਤ ਦੁਖਦਾਈ ਹੈ। ਇਸ ਉਦਾਸੀ ਨੂੰ ਸ਼ਬਦਾਂ ਵਿੱਚ ਬਿਆਨ ਕਰਨਾ ਮੁਸ਼ਕਿਲ ਹੈ। ਇਸ ਤੋਂ ਪਹਿਲਾਂ ਡਿਪਟੀ ਸੀਐਮ ਅਜੀਤ ਪਵਾਰ ਵੀ ਹਰ ਸਰਕਾਰੀ ਹਸਪਤਾਲ ਦੇ ਨਿਆਣੇ ਵਾਰਡ ਵਿੱਚ ਸੇਫਟੀ ਆਡਿਟ ਕਰਨ ਦੇ ਆਦੇਸ਼ ਦੇ ਚੁੱਕੇ ਹਨ। ਦੱਸ ਦਈਏ ਕਿ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਕਈ ਨੇਤਾਵਾਂ ਨੇ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਹੈ।
ਇਹ ਵੀ ਦੇਖੋ : ਟਿਕਰੀ ਬਾਰਡਰ ‘ਤੇ ਲਗਾਏ ਗਏ ਲੰਗਰ ਦੀ ਗਰਾਉਂਡ ਜ਼ੀਰੋ ਰਿਪੋਰਟ, ਸਥਾਨਕ ਲੋਕ 3 ਟਾਈਮ ਛਕਦੇ ਨੇ ਲੰਗਰ