Another farmer killed at Singhu border : ਸਿੰਘੂ ਬਾਰਡਰ ਤੋਂ ਅੱਜ ਇੱਕ ਬਹੁਤ ਹੀ ਦੁੱਖ ਭਰੀ ਖਬਰ ਸਾਹਮਣੇ ਆਈ ਹੈ, ਜਿਥੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇੱਕ ਹੋਰ ਕਿਸਾਨ ਨੇ ਆਪਮੀ ਜਾਨ ਦੇ ਦਿੱਤੀ ਹੈ। ਮ੍ਰਿਤਕ ਕਿਸਾਨ ਦੀ ਪਛਾਣ 39 ਸਾਲਾ ਅਮਰਿੰਦਰ ਸਿੰਘ ਵਜੋਂ ਹੋਈ ਹੈ ਜੋਕਿ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਮਛਰਾਲ ਕਲਾਂ ਦਾ ਰਹਿਣ ਵਾਲਾ ਸੀ।
ਦੱਸਿਆ ਜਾ ਰਿਹਾ ਹੈ ਕਿ ਅਮਰਿੰਦਰ ਸਿੰਘ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਰਚੇ ਵਿੱਚ ਸ਼ਾਮਲ ਸੀ। ਅੱਜ ਸ਼ਾਮ ਲਗਭਗ 7 ਵਜੇ ਦੇ ਸਿੰਘੂ ਬਾਰਡਰ ’ਤੇ ਲੱਗੇ ਮੋਰਚੇ ਦੇ ਸਟੇਜ ਦੇ ਕੋਲ ਬੈਠਿਆਂ ਹੀ ਲੋਕਾਂ ਦੇ ਦੇਖਦੇ ਹੀ ਦੇਖਦੇ ਸਲਫ਼ਾਸ ਦੀਆਂ ਗੋਲੀਆਂ ਨਿਗਲ ਲਈਆਂ, ਜਿਸ ’ਤੇ ਉਸ ਨੂੰ ਤੁਰੰਤ ਮੌਕੇ ’ਤੇ ਖੜ੍ਹੀ ਐਂਬੂਲੈਂਸ ਹਸਪਤਾਲ ਪਹੁੰਚਿਆ ਗਿਆ ਪਰ ਉਸ ਦੀ ਉਥੇ ਮੌਤ ਹੋ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੰਤ ਬਾਬਾ ਰਾਮ ਸਿੰਘ ਜੀ ਨੇ ਕੁੰਡਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਆਪਣੀ ਕਾਰ ਵਿੱਚ ਆਪਣੇ ਆਪ ਨੂੰ ਗੋਲੀ ਮਾਰ ਲਈ ਸੀ।
ਜ਼ਿਕਰਯੋਗ ਹੈ ਕਿ ਬੀਤੇ ਦਿਨ ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਦੌਰਾਨ ਕੇਂਦਰੀ ਮੰਤਰੀਆਂ ਨੇ ਸਪੱਸ਼ਟ ਕਰ ਦਿੱਤਾ ਕਿ ਕਾਨੂੰਨ ਰੱਦ ਕਰਨ ਦੀ ਬਜਾਏ ਉਨ੍ਹਾਂ ਨੂੰ ਸੋਧ ਦੀ ਗੱਲ ਕਰਨੀ ਚਾਹੀਦੀ ਹੈ। ਇਸ ‘ਤੇ ਕਿਸਾਨ ਨੇਤਾਵਾਂ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਨੂੰ ਵੀ ਸੋਧ ਦੀ ਬਜਾਏ ਕਾਨੂੰਨ ਰੱਦ ਕਰਨ ਦੀ ਗੱਲ ਕਰਨੀ ਚਾਹੀਦੀ ਹੈ। ਜਿਥੇ ਕਿਸਾਨ ਅਤੇ ਸਰਕਾਰ ਦਰਮਿਆਨ ਮਤਭੇਦ ਵੱਧ ਰਹੇ ਹਨ ਤਾਂ ਸਰਕਾਰਾਂ ਪ੍ਰਤੀ ਕਿਸਾਨਾਂ ਦੀ ਨਾਰਾਜ਼ਗੀ ਵੀ ਹੋਰ ਵੱਧ ਗਈ ਹੈ ਅਤੇ ਉਨ੍ਹਾਂ ਨੇ ਅੰਦੋਲਨ ਤੇਜ਼ ਕਰਨ ਦਾ ਫੈਸਲਾ ਲਿਆ ਹੈ।