Ferozepur granthi commits suicide: ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਪਿਛਲੇ 47 ਦਿਨਾਂ ਤੋਂ ਚੱਲ ਰਿਹਾ ਹੈ। ਇਨ੍ਹਾਂ ਕਾਨੂੰਨਾਂ ਦੇ ਵਿਰੋਧ ਵਿੱਚ ਸੋਮਵਾਰ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਮਹਿਮਾ ਦੇ ਇੱਕ 55 ਸਾਲ ਦੇ ਗ੍ਰੰਥੀ ਬਾਬਾ ਨਸੀਬ ਸਿੰਘ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ ਹੈ । ਨਸੀਬ ਸਿੰਘ ਨੇ ਮਰਨ ਤੋਂ ਪਹਿਲਾਂ 2 ਪੇਜਾਂ ਦਾ ਇੱਕ ਸੁਸਾਈਡ ਨੋਟ ਵੀ ਲਿਖਿਆ। ਇਸ ਸੁਸਾਈਡ ਨੋਟ ਵਿੱਚ ਉਨ੍ਹਾਂ ਨੇ ਮੋਦੀ ਸਰਕਾਰ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ।
ਉਨ੍ਹਾਂ ਲਿਖਿਆ ਹੈ ਕਿ ਉਨ੍ਹਾਂ ਨੇ 20 ਦਸੰਬਰ ਨੂੰ ਅਰਦਾਸ ਕੀਤੀ ਸੀ ਕਿ ਜੇਕਰ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਤਾਂ ਉਹ ਸ਼ਹੀਦੀ ਹਾਸਿਲ ਕਰਨਗੇ। ਇਸੇ ਤਹਿਤ ਕਹਿਤੀ ਕਾਨੂੰਨਾਂ ਦੇ ਰੱਦ ਨਾ ਹੋਣ ਕਾਰਨ ਉਹ ਖ਼ੁਦਕੁਸ਼ੀ ਕਰ ਰਹੇ ਹਨ। ਉਨ੍ਹਾਂ ਅੱਗੇ ਲਿਖਿਆ ਕਿ ਉਨ੍ਹਾਂ ਨੇ ਆਪਣੇ ਜੀਵਨ ਵਿੱਚ ਕੋਈ ਗਲਤੀ ਨਹੀਂ ਕੀਤੀ ਅਤੇ ਉਨ੍ਹਾਂ ‘ਤੇ ਕਿਸੇ ਤਰ੍ਹਾਂ ਦਾ ਕੋਈ ਕਰਜਾ ਨਹੀਂ ਹੈ ਪਰ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਕਾਰਨ ਉਹ ਕਿਸਾਨਾਂ ਦੀ ਹਾਲਾਤ ਨੂੰ ਦੇਖ ਕੇ ਬੇਹੱਦ ਪ੍ਰੇਸ਼ਾਨ ਸੀ। ਜਿਸ ਕਾਰਨ ਉਹ ਆਪਣੀ ਜਾਨ ਦੇ ਰਹੇ ਹਨ।
ਦੱਸ ਦੇਈਏ ਕਿ ਸੋਮਵਾਰ ਦੁਪਹਿਰ ਨੂੰ ਨਸੀਬ ਸਿੰਘ ਨੇ 26 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਹੋਣ ਵਾਲੇ ਟਰੈਕਟਰ ਮਾਰਚ ਸਬੰਧੀ ਕਿਸਾਨਾਂ ਨੂੰ ਅਪੀਲ ਕੀਤੀ ਸੀ। ਨਸੀਬ ਨੇ ਇਸ ਰੈਲੀ ਵਿੱਚ ਸਾਰੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਵਿਰੁੱਧ ਸਖਤੀ ਪ੍ਰਦਰਸ਼ਨ ਦਿਖਾਉਣ ਦੀ ਗੱਲ ਵੀ ਕਹੀ ਸੀ।
ਇਹ ਵੀ ਦੇਖੋ: ਲਓ ਜੀ ਦਿੱਲੀ ਚ ਵਾੜ ਦਿੱਤਾ ਕਿਸਾਨ ਨੇ ਘੜੁੱਕਾ! ਹੁਣ ਆਊਗੀ ਪਿੰਡਾਂ ਵਾਲੀ ਫੀਲਿੰਗ