Supreme court hearing orders : ਅੱਜ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੰਗਲਵਾਰ ਨੂੰ ਸੁਣਾਇਆ ਹੈ, SC ਵਲੋਂ ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸਰਕਾਰ ਅਤੇ ਕਿਸਾਨਾਂ ਦਰਮਿਆਨ ਲੰਬੇ ਸਮੇਂ ਤੋਂ ਚੱਲ ਰਹੀ ਗੱਲਬਾਤ ਦਾ ਹੱਲ ਨਾ ਹੋਣ ਤੋਂ ਬਾਅਦ ਲਿਆ ਹੈ।
ਸੁਪਰੀਮ ਕੋਰਟ ਦੇ ਫੈਸਲੇ ‘ਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਵੱਡਾ ਬਿਆਨ ਦਿੱਤਾ ਹੈ। ਟਿਕੈਤ ਨੇ ਕਿਹਾ ਹੈ ਕਿ ਜਦੋਂ ਤੱਕ ਕਾਨੂੰਨ ਵਾਪਸੀ ਨਹੀਂ, ਓਦੋ ਤੱਕ ਕਿਸਾਨਾਂ ਦੀ ਘਰ ਵਾਪਸੀ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਆਪਣੀ ਗੱਲ ਰੱਖਾਂਗੇ, ਜੋ ਦਿੱਕਤ ਹੈ ਸਭ ਦੱਸ ਦੇਵਾਂਗੇ। ਫਿਲਹਾਲ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਮੰਗਲਵਾਰ ਨੂੰ ਦਿੱਤਾ ਹੈ, ਇਸ ਮੁੱਦੇ ਦੇ ਹੱਲ ਲਈ ਕਮੇਟੀ ਵੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਕੁੱਲ ਚਾਰ ਵਿਅਕਤੀ ਸ਼ਾਮਿਲ ਹੋਣਗੇ, ਜਿਨ੍ਹਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਮਾਨ, ਡਾ: ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ (ਖੇਤੀਬਾੜੀ ਮਾਹਿਰ) ਅਤੇ ਅਨਿਲ ਘਨਵੰਤ ਸ਼ਾਮਿਲ ਹਨ।