Youngman commit suicide : ਬਠਿੰਡਾ ’ਚ ਪਰਿਵਾਰਕ ਵਿਵਾਦ ਦੇ ਚੱਲਦਿਆਂ ਇੱਕ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਉਸ ਨੇ ਹੋਟਲ ਦੇ ਕਮਰੇ ਵਿੱਚ ਪਹਿਲਾਂ ਆਪਣੀ ਪਤਨੀ ਨੂੰ ਬੇਹੋਸ਼ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਨੇ ਪੁਲਿਸ ਨੂੰ ਦਿੱਤੇ ਇੱਕ ਬਿਆਨ ਵਿੱਚ ਆਪਣੇ ਸਹੁਰੇ ਉੱਤੇ ਇਲਜ਼ਾਮ ਲਗਾਇਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਮਿਲੀ ਸੋਮਵਾਰ ਦੇਰ ਸ਼ਾਮ ਬਠਿੰਡਾ ਦੇ ਰਹਿਣ ਵਾਲੇ ਪਵਨ ਕੁਮਾਰ ਨੇ ਬੱਸ ਅੱਡੇ ਦੇ ਪਿੱਛੇ ਇਕ ਹੋਟਲ ਦੇ ਕਮਰੇ ਵਿਚ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਕਮਰੇ ਵਿਚ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਨੂੰ ਪੁਲਿਸ ਬੇਹੋਸ਼ ਮਿਲੀ ਸੀ।
ਮੰਗਲਵਾਰ ਨੂੰ ਹੋਸ਼ ਵਿੱਚ ਆਉਣ ਤੋਂ ਬਾਅਦ ਮਨਪ੍ਰੀਤ ਕੌਰ ਨੇ ਪੁਲਿਸ ਨੂੰ ਬਿਆਨ ਦਿੱਤਾ ਕਿ ਉਸਦੇ ਪਤੀ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਉਸਨੂੰ ਇੱਕ ਨਸ਼ੀਲੀ ਦਵਾਈ ਪਿਲਾ ਕੇ ਉਸ ਨੂੰ ਬੇਹੋਸ਼ ਕਰ ਦਿੱਤਾ ਸੀ। ਕੋਤਵਾਲੀ ਪੁਲਿਸ ਨੂੰ ਦਰਜ ਕਰਵਾਏ ਬਿਆਨ ਵਿੱਚ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਜਿਸ ਘਰ ਵਿੱਚ ਉਹ ਆਪਣੇ ਪਤੀ ਅਤੇ ਸੱਸ ਨਾਲ ਰਹਿੰਦੀ ਸੀ ਉਹ ਉਸਦੀ ਸੱਸ ਦੇ ਨਾਮ ’ਤੇ ਸੀ। ਉਸ ਦਾ ਸਹੁਰਾ ਮੰਗਤ ਰਾਮ ਆਪਣੇ ਪਤੀ ਪਵਨ ਕੁਮਾਰ ਨਾਲ ਘਰ ਨੂੰ ਲੈ ਕੇ ਝਗੜਾ ਕਰਦਾ ਸੀ। ਦੁਖੀ ਹੋ ਕੇ ਉਸਦੇ ਪਤੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਥਾਣਾ ਕੋਤਵਾਲੀ ਦੇ ਏਐਸਆਈ ਗੁਰਮੇਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਵਨ ਕੁਮਾਰ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਅਤੇ ਮ੍ਰਿਤਕ ਦੀ ਪਤਨੀ ਮਨਪ੍ਰੀਤ ਕੌਰ ਦੇ ਬਿਆਨਾਂ ’ਤੇ ਉਸ ਦੇ ਸਹੁਰੇ ਮੰਗਤ ਰਾਮ ਖ਼ਿਲਾਫ਼ ਧਾਰਾ 306 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਅਗਲੇਰੀ ਜਾਂਚ ਜਾਰੀ ਹੈ।