Japji Khaira shared some pictures : ਕੇਂਦਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੁੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ 40 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਇਸ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਕੋਈ ਵਿਚਾਰ ਨਹੀਂ ਕੀਤਾ ਗਿਆ ।
ਕਿਸਾਨਾਂ ਦੇ ਅੰਦੋਲਨ ਨੂੰ ਪੂਰੇ ਦੇਸ਼ ਦਾ ਸਾਥ ਮਿਲ ਰਿਹਾ ਹੈ । ਉੱਥੇ ਹੀ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਕਿਸਾਨਾਂ ਦੇ ਨਾਲ ਉਨ੍ਹਾਂ ਦੇ ਹੱਕਾਂ ਦੀ ਲੜਾਈ ਲੜ ਰਹੇ ਹਨ । ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦੇ ਨਾਲ ਕਲਾਕਾਰ ਵੀ ਇਨ੍ਹਾਂ ਖੇਤੀ ਕਾਨੂੰਨਾਂ ਦੇ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ।
ਅਦਾਕਾਰਾ ਜਪਜੀ ਖਹਿਰਾ ਵੀ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਦੇ ਨਾਲ ਧਰਨੇ ਪ੍ਰਦਰਸ਼ਨ ‘ਤੇ ਹਨ । ਉਹ ਕਿਸਾਨ ਧਰਨੇ ਤੋਂ ਲਗਾਤਾਰ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਨਿਹੰਗ ਸਿੰਘਾਂ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਲੜਨੀ ਹੀ ਪੈਣੀ ਜਦੋਂ ਸਿਰਾਂ ਉੱਤੇ ਆਈ ਏ ਹੱਕਾਂ ਦੀ ਹੀ ਨਹੀਂ, ਇਹ ਤੇ ਹੋਂਦ ਦੀ ਲੜਾਈ ਏ’।