The Punjab government : ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ 14 ਜਨਵਰੀ, 2021 ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮਾਘੀ ਮੇਲੇ ਦੇ ਸ਼ੁਭ ਅਵਸਰ ‘ਤੇ ਜ਼ਿਲ੍ਹੇ ਦੇ ਪੰਜਾਬ ਸਰਕਾਰ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਸਾਰੇ ਦਫਤਰ ਬੰਦ ਰਹਿਣਗੇ। ਇਸ ਸੰਬੰਧੀ ਪ੍ਰਸੋਨਲ ਵਿਭਾਗ ਪੰਜਾਬ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।