rahul gandhi in tamil nadu: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਅੱਜ 50ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਇਹ ਕਿਸਾਨ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ।ਵਿਰੋਧੀ ਪਾਰਟੀਆਂ ਕਾਂਗਰਸ ਵੀ ਖੇਤੀ ਕਾਨੂੰਨਾਂ ਨੂੰ ਲੈ ਕੇ ਮੋਦੀ ਸਰਕਾਰ ‘ਤੇ ਲਗਾਤਾਰ ਹਮਲਾ ਕਰ ਰਹੀ ਹੈ।ਅੱਜ ਤਾਮਿਲਨਾਡੂ ਦੇ ਦੌਰੇ ‘ਤੇ ਆਏ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ ਹੈ, ਸਗੋਂ ਉਨ੍ਹਾਂ ਨੂੰ ਬਰਬਾਦ ਕਰਨ ਦੀ ਸਾਜਿਸ਼ ਰਚ ਰਹੀ ਹੈ।ਉਨ੍ਹਾਂ ਨੇ ਕਿਹਾ, ਸਰਕਾਰ ਕਿਸਾਨਾਂ ਨੂੰ ਇਸ ਲਈ ਬਰਬਾਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿਉਂਕਿ ਉਹ ਆਪਣੇ ਦੋ-ਤਿੰਨ ਮਿੱਤਰਾਂ ਨੂੰ ਲਾਭ ਪਹੁੰਚਾਉਣਾ ਚਾਹੁੰਦੀ ਹੈ।ਇਸ ਤੋਂ ਪਹਿਲਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲਨਾਡੂ ਦੇ ਪ੍ਰੰਪਰਿਕ ਖੇਡ ਆਯੋਜਨ, ‘ਜਲੀਕੁੱਟੂ’ ਨੂੰ ਦੇਖਿਆ।
ਇਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਇਸ ਦੌਰੇ ਦਾ ਮਕਸਦ ਉਨਾਂ੍ਹ ਲੋਕਾਂ ਨੂੰ ਸੰਦੇਸ਼ ਦੇਣਾ ਸੀ, ਜੋ ਸੋਚਦੇ ਹਨ ਕਿ ਉਹ ਤਮਿਲ ਲੋਕਾਂ ਦੇ ਨਾਲ ਬੁਰਾ ਵਿਵਹਾਰ ਕਰ ਸਕਦੇ ਹਨ।ਉਨ੍ਹਾਂ ਨੇ ਕਿਹਾ ਕਿ ਇਹ ਖੇਡ ਤਮਿਲ ਸੰਸਕ੍ਰਿਤ ਦਾ ਜੀਵੰਤ ਸਵਰੂਪ ਹੈ।ਪੋਂਗਲ ਦੇ ਮੌਕੇ ‘ਤੇ ਆਯੋਜਿਤ ਇਸ ਪ੍ਰੋਗਰਾਮ ‘ਚ ਰਾਹੁਲ ਗਾਂਧੀ ਦੇ ਨਾਲ ਡੀਐੱਮਕੇ ਦੀ ਨੌਜਵਾਨ ਇਕਾਈ ਦੇ ਸਕੱਤਰ ਸਟਾਲਿਨ, ਕਾਂਗਰਸ ਦੇ ਸੰਗਠਨ ਸਕੱਤਰ ਕੇ ਸੀ ਵੇਣੁਗੋਪਾਲ, ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਐੱਸ ਅਲਾਗਿਰੀ ਅਤੇ ਪੁੱਡੂਚੇਰੀ ਦੇ ਮੁੱਖ ਮੰਤਰੀ ਵੀ ਨਰਾਇਣਸਾਮੀ ਵੀ ਮੌਜੂਦ ਸੀ।’ਜਲੀਕਟੂ’ ਤਮਿਲਨਾਡੂ ਦੇ ਗ੍ਰਾਮੀਣ ਇਲਾਕਿਆਂ ਦਾ ਇੱਕ ਪ੍ਰੰਪਰਾਗਤ ਖੇਡ ਹੈ।ਜੋ ਪੋਂਗਲ ਤਿਉਹਾਰ ‘ਤੇ ਆਯੋਜਿਤ ਕੀਤਾ ਜਾਂਦਾ ਹੈ।ਇਸ ‘ਚ ਲੋਕ ਬੈਲਾਂ ਨੂੰ ਫੜਨ ਅਤੇ ਉਨ੍ਹਾਂ ਨੂੰ ਕਾਬੂ ‘ਚ ਕਰਨ ਦੀ ਕੋਸ਼ਿਸ਼ ਕਰਦੇ ਹਨ।ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਕਿਹਾ, ” ਮੈਂ ਦਿੱਲੀ ਤੋਂ ਇੱਥੇ ਇੱਕ ਬਹੁਤ ਹੀ ਲੋਕਪ੍ਰਿਯ ਆਯੋਜਨ ਦੇਖਣ ਆਇਆ ਕਿਉਂਕਿ ਮੈਂ ਮੰਨਦਾ ਹਾਂ ਕਿ ਤਮਿਲ ਸੰਸਕ੍ਰਿਤੀ, ਤਮਿਲ ਭਾਸ਼ਾ ਅਤੇ ਤਮਿਲ ਇਤਿਹਾਸ ਭਾਰਤ ਦੇ ਭਵਿੱਖ ਦੇ ਲਈ ਜ਼ਰੂਰੀ ਹੈ ਅਤੇ ਸਨਮਾਨ ਕਰਨ ਦੀ ਜ਼ਰੂਰਤ ਹੈ।
ਕਿਸਾਨਾਂ ਵਾਲੀ ਲੋਹੜੀ ‘ਚ ਇਨ੍ਹਾਂ ਨੌਜਵਾਨਾਂ ਨੇ ਕਿਉਂ ਗਾਇਆ ਤੂਤਕ ਤੂਤਕ ਤੂਤੀਆ ਗੀਤ ? ਆਹ ਸੁਣੋ ਜਰਾ…