sharry maan harjit harman: ਕਿਸਾਨ ਧਰਨੇ ਨੂੰ ਸਿੰਗਰਾਂ ਦਾ ਵੀ ਸਾਥ ਮਿਲਦਾ ਨਜ਼ਰ ਆ ਰਿਹਾ ਹੈ। ਪੰਜਾਬੀ ਗਾਇਕ ਸ਼ੈਰੀ ਮਾਨ ਨੇ ਵੀ ਕਿਸਾਨਾਂ ਦਾ ਹੌਸਲਾ ਵਧਾਇਆ। ਉਨ੍ਹਾਂ ਨੇ ਇਸ ਦੌਰਾਨ ਕਿਹਾ ਕਿ ਕਈ ਕਿਸਾਨਾਂ ਨੇ ਸਰਕਾਰਾਂ ਤੋਂ ਦੁਖੀ ਹੋ ਕੇ ਸੁਸਾਈਡ ਕੀਤਾ ਹੈ। ਇਸ ਦੌਰਾਨ ਸ਼ੈਰੀ ਮਾਨ ਨੇ ਆਪਣੇ ਆਉਣ ਵਾਲੇ ਨਵੇਂ ਗੀਤ ਦਾ ਵੀ ਜਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਇਹ ਗੀਤ ਕਿਸਾਨਾਂ ਦੇ ਦਰਦ ਨੂੰ ਬਿਆਨ ਕਰਦਾ ਹੈ।
ਕਿਸਾਨਾਂ ਦੀ ਮੰਗਾਂ ਬਿਲਕੁਲ ਜਾਇਜ਼ ਹਨ। ਲੇਕਿਨ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਰਹੀ। ਕਿਸਾਨਾਂ ਨੇ ਸਰਕਾਰਾਂ ਕੋਲੋਂ ਸਿਰਫ਼ ਇਹੀ ਮੰਗਿਆ ਹੈ ਕਿ ਉਹ ਇਨ੍ਹਾਂ ਖੇਤੀ ਬਿੱਲਾਂ ਨੂੰ ਰੱਦ ਕਰ ਦੇਵੇ ਤਾਂ ਕਿ ਕਿਸਾਨ ਆਪਣਾ ਘਰ ਸੁੱਖ ਦੇ ਨਾਲ ਚਲਾ ਸਕਣ। ਹੁਣ ਪੰਜਾਬੀ ਗਾਇਕ ਲਗਾਤਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦੇ ਧਰਨੇ ਵਿੱਚ ਆਪਣਾ ਯੋਗਦਾਨ ਦਿੰਦੇ ਨਜ਼ਰ ਆ ਰਹੇ ਹਨ।
ਦੱਸ ਜੇ ਪੰਜਾਬੀ ਗੀਤਕਾਰ ਹਰਜੀਤ ਹਰਮਨ ਨੇ ਵੀ ਕਿਸਾਨਾਂ ਦੇ ਸਮਰਥਨ ਵਿਚ ਕੁਝ ਕਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਮਰਥਨ ਲਗਾਤਾਰ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦਾ ਕੋਈ ਹੱਲ ਨਹੀਂ ਕੱਢ ਦਿੰਦੀ। ਉਨ੍ਹਾਂ ਨੇ ਕਿਹਾ ਕਿ ਜਦ ਤਕ ਕਿਸਾਨੀ ਬਿਲ ਕੇਂਦਰ ਸਰਕਰ ਵਾਪਸ ਨਹੀਂ ਲੈਂਦੀ ਉਦੋਂ ਤੱਕ ਇਹ ਧਰਨਾ ਜਾਰੀ ਰਹੇਗਾ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਕਦੋਂ ਤਕ ਕੇਂਦਰ ਸਰਕਾਰ ਇਹ ਬਿੱਲ ਵਾਪਸ ਲੈਂਦੀ ਹੈ।