Farmer protest government talks : ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਲੈ ਕੇ ਚੱਲ ਰਹੇ ਵਿਵਾਦ ਦੇ ਵਿਚਕਾਰ ਕੇਂਦਰ ਸਰਕਾਰ ਅਤੇ ਕਿਸਾਨ ਜੱਥੇਬੰਦੀਆਂ ਵਿਚਾਲੇ ਅੱਜ ਇੱਕ ਵਾਰ ਫਿਰ ਗੱਲਬਾਤ ਹੋਣੀ ਹੈ। ਵਿਗਿਆਨ ਭਵਨ ਵਿੱਚ ਇਹ ਨੌਵੇਂ ਦੌਰ ਦੀ ਗੱਲਬਾਤ ਹੈ, ਅਜਿਹੀ ਸਥਿਤੀ ਵਿੱਚ ਹਰ ਕਿਸੇ ਦੀ ਨਜਰ ਇਸ ਮੀਟਿੰਗ ‘ਤੇ ਹੈ। ਦੂਜੇ ਪਾਸੇ, ਕਿਸਾਨਾਂ ਦੇ ਮੁੱਦੇ ‘ਤੇ, ਕਾਂਗਰਸ ਅੱਜ ਦਿੱਲੀ ਵਿੱਚ ਪ੍ਰਦਰਸ਼ਨ ਕਰੇਗੀ, ਜਿਸ ਦੀ ਅਗਵਾਈ ਖੁਦ ਰਾਹੁਲ ਗਾਂਧੀ ਕਰਨਗੇ। ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਵਿਚਕਾਰ ਦੁਪਹਿਰ 12 ਵਜੇ ਵਿਗਿਆਨ ਭਵਨ ਵਿੱਚ ਗੱਲਬਾਤ ਹੋਵੇਗੀ। ਕਿਸਾਨ ਆਗੂ ਵਿਗਿਆਨ ਭਵਨ ਲਈ ਰਵਾਨਾ ਹੋ ਚੁੱਕੇ ਹਨ।
ਸਰਕਾਰ ਅਤੇ ਕਿਸਾਨਾਂ ਦਰਮਿਆਨ ਇਹ ਬੈਠਕ ਸੁਪਰੀਮ ਕੋਰਟ ਵਲੋਂ ਕਮੇਟੀ ਦੇ ਗਠਨ ਤੋਂ ਬਾਅਦ ਕੀਤੀ ਜਾ ਰਹੀ ਹੈ। ਸੁਪਰੀਮ ਕੋਰਟ ਨੇ ਮਸਲੇ ਦਾ ਹੱਲ ਨਾ ਹੋਣ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਅਤੇ ਕਮੇਟੀ ਦਾ ਗਠਨ ਕੀਤਾ ਸੀ ਇਸ ਦੇ ਨਾਲ ਹੀ ਕਾਨੂੰਨ ਲਾਗੂ ਕਰਨ ‘ਤੇ ਰੋਕ ਲਗਾ ਦਿੱਤੀ ਸੀ। ਹਾਲਾਂਕਿ, ਅਦਾਲਤ ਵੱਲੋਂ ਬਣਾਈ ਕਮੇਟੀ ਵਿੱਚੋਂ ਇੱਕ ਮੈਂਬਰ ਭੁਪਿੰਦਰ ਸਿੰਘ ਮਾਨ ਨੇ ਕੱਲ ਖੁਦ ਨੂੰ ਕਮੇਟੀ ਤੋਂ ਵੱਖ ਕਰ ਲਿਆ ਸੀ ਅਤੇ ਕਿਸਾਨਾਂ ਦਾ ਸਮਰਥਨ ਕੀਤਾ ਸੀ। ਕਿਸਾਨ ਨੇਤਾਵਾਂ ਨੇ ਕਿਹਾ ਕਿ ਅਸੀਂ ਅੱਜ ਸਰਕਾਰ ਨਾਲ ਬੈਠਕ ਤਾ ਕਰ ਰਹੇ ਹਨ, ਪਰ ਸਾਨੂੰ ਬਹੁਤੀ ਉਮੀਦ ਨਹੀਂ ਹੈ। ਅਸੀਂ ਸਿਰਫ ਖੇਤੀਬਾੜੀ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਇਸ ਦੇ ਨਾਲ ਹੀ, ਸਾਡੀਆਂ ਫਸਲਾਂ ਨੂੰ MSP ਦੀ ਕਾਨੂੰਨੀ ਗਰੰਟੀ ਮਿਲਣੀ ਚਾਹੀਦੀ ਹੈ।
ਇਹ ਵੀ ਦੇਖੋ : ਕੋਲਕਾਤਾ ਤੋਂ ਆਏ ਇਸ ਸ਼ਖਸ ਨੇ ਕੱਢੀ ਅੱਗ, ਐਨੀਆਂ ਲਾਹਣਤਾਂ ਇੱਕੋ ਵਾਰ !