Three FIRs in Illegal Mining Case : ਚੰਡੀਗੜ੍ਹ : ਪੰਜਾਬ ‘ਚ ਨਜਾਇਜ਼ ਮਾਈਨਿੰਗ ਦੇ ਮਾਮਲਿਆਂ ‘ਤੇ ਕੈਪਟਨ ਸਰਕਾਰ ਵੱਲੋਂ ਕਾਰਵਾਈ ਨਾ ਕਰਨ ਪੰਜਾਬ ਸਰਕਾਰ ’ਤੇ ਆਮ ਆਦਮੀ ਪਾਰਟੀ ਨੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕੈਪਟਨ ਸਰਕਾਰ ਖੁਦ ਹੀ ਮਾਫੀਆ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ‘ਚ ਇਹ ਮੰਨ ਲਿਆ ਗਿਆ ਹੈ ਕਿ ਪਿਛਲੇ 4 ਸਾਲਾਂ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਸੂਬੇ ਵਿੱਚ ਸਿਰਫ ਤਿੰਨ ਹੀ ਕੇਸ ਦਰਜ ਕੀਤੇ ਗਏ ਹਨ, ਜਿਸ ਤੋਂ ਇਹ ਗੱਲ ਸਾਬਿਤ ਹੁੰਦੀ ਹੈ।
ਆਪ ਆਗੂ ਨੇ ਕੈਪਟਨ ਅਤੇ ਉਨ੍ਹਾਂ ਦੇ ਮੰਤਰੀਆਂ ’ਤੇ ਖੁਦ ਮਾਫੀਆ ਦੇ ਲੁੱਟ ਦੇ ਧੰਦੇ ‘ਚ ਸ਼ਾਮਲ ਹੋਣ ਦੇ ਦੋਸ਼ ਲਗਾਏ। ਪਹਿਲਾਂ ਉਨ੍ਹਾਂ ਸਰਕਾਰੀ ਕੰਪਨੀਆਂ ਨੂੰ ਮਾਫੀਆ ਨਾਲ ਮਿਲਕੇ ਲੁੱਟਿਆ, ਹੁਣ ਨਾਕੇ ਨੂੰ ਹੀ ਮਾਫੀਆ ਦੇ ਹਵਾਲੇ ਕਰ ਦਿੱਤਾ। ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਹਾਈਕੋਰਟ ਵਿੱਚ ਪਹਿਲਾਂ ਤੋਂ ਪਈ ਰਿਪੋਰਟ ਜਿਸ ‘ਚ ਵੱਡੇ ਆਗੂਆਂ ਤੇ ਉਚ ਅਧਿਕਾਰੀਆਂ ਦੇ ਨਾਮ ਮਾਈਨਿੰਗ ਮਾਫੀਆ ਵਿੱਚ ਆਏ ਹਨ ਉਨ੍ਹਾਂ ਨੂੰ ਜਨਤਕ ਕੀਤਾ ਜਾਵੇ। ਉਨ੍ਹਾਂ ਕੈਪਟਨ ‘ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੈਪਟਨ ਖੁਦ ਮਾਫੀਆ ਨਾਲ ਮਿਲੇ ਹੋਏ ਹਨ। ਕੈਪਟਨ ਅਤੇ ਉਨ੍ਹਾਂ ਦੇ ਮੰਤਰੀ ਸਰਕਾਰੀ ਸੰਪਤੀ ਨੂੰ ਸਸਤੇ ਭਾਅ ਉੱਤੇ ਆਪਣੇ ਮਾਫੀਆ ਦੋਸਤਾਂ ਨੂੰ ਵੇਚ ਰਹੇ ਹਨ ਅਤੇ ਮਾਫੀਆ ਸਰਕਾਰੀ ਸੁਰੱਖਿਆ ਵਿੱਚ ਜਨਤਕ ਸੰਪਤੀ ਨੂੰ ਲੁੱਟ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਨੇ ਚਾਰ ਸਾਲਾਂ ਵਿੱਚ ਛੋਟੇ ਸਮੱਗਲਰਾਂ ਉੱਤੇ ਸਿਰਫ ਤਿੰਨ ਮਾਮਲੇ ਦਰਜ ਕੀਤੇ ਹਨ, ਜਦਕਿ ਅਜਿਹੇ ਸੈਂਕੜੇ ਸਮੱਗਲਰ ਹਨ, ਜਿਨ੍ਹਾਂ ਦਾ ਡਾਟਾ ਪੁਲਿਸ ਕੋਲ ਵੀ ਮੌਜੂਦ ਹੈ। ਸਰਕਾਰ ਨੇ ਹਾਈਕੋਰਟ ਦੇ ਦਬਾਅ ਕਾਰਨ ਇਨ੍ਹਾਂ ਤਿੰਨਾਂ ਉੱਤੇ ਮਜਬੂਰ ਵਿੱਚ ਮਾਮਲੇ ਦਰਜ ਕੀਤੇ ਹਨ।