khanna road accident deaths: ਲੁਧਿਆਣਾ (ਤਰਸੇਮ ਭਾਰਦਵਾਜ)- ਖੰਨਾ ‘ਚ ਅੱਜ ਉਸ ਸਮੇਂ ਸੰਘਣੀ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ, ਜਦੋਂ ਇੱਥੇ ਰੂਹ ਕੰਬਾਊ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇੱਥੋ ਦੇ ਨੈਸ਼ਨਲ ਹਾਈਵੇਅ ‘ਤੇ ਅੱਜ ਸਵੇਰੇਸਾਰ ਵਾਪਰਿਆ। ਦਰਅਸਲ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸੀ ਤੇ ਖੰਨਾ ਨੈਸ਼ਨਲ ਹਾਈਵੇਅ ‘ਤੇ ਇਕ ਟੈਂਪੂ ਨੂੰ ਤੇਜ਼ ਰਫਤਾਰ ਟਰਾਲੇ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਰੂਪ ‘ਚ ਵਾਪਰਿਆ ਕਿ ਟੈਂਪੂ ਚਕਨਾਚੂਰ ਹੋ ਗਿਆ ਤੇ ਲਗਭਗ ਅੱਧੀ ਦਰਜਨ ਵਾਹਨ ਵੀ ਆਪਸ ‘ਚ ਟਕਰਾਅ ਗਏ। ਹਾਦਸੇ ਦੌਰਾਨ ਮੌਕੇ ‘ਤੇ 2 ਲੋਕਾਂ ਦੀ ਮੌਤ ਹੋ ਗਈ ਜਦਕਿ ਟਰਾਲੇ ਦਾ ਡਰਾਈਵਰ ਮੌਕੇ ‘ਤੇ ਫਰਾਰ ਹੋ ਗਿਆ। ਇਸ ਮੰਦਭਾਗੇ ਹਾਦਸੇ ਨੂੰ ਲੈ ਕੇ ਲੋਕਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ‘ਤੇ ਪੁਲਿਸ ਨੂੰ ਵੀ ਸਵਾਲ ਦੇ ਘੇਰੇ ‘ਚ ਖੜ੍ਹਾ ਕੀਤਾ ਜਾ ਰਿਹਾ ਹੈ।
ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ ਫਿਲਹਾਲ ਮ੍ਰਿਤਕਾਂ ਦੀ ਪਛਾਣ ਨਹੀਂ ਹੋਈ ਅਤੇ ਜਾਂਚ ਚੱਲ ਰਹੀ ਹੈ।
ਦੱਸਣਯੋਗ ਹੈ ਕਿ ਖੰਨਾ ਨੈਸ਼ਨਲ ਹਾਈਵੇਅ ‘ਤੇ ਧੱਸੇ ਹੋਏ ਪੁਲ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ ਪਰ ਇੱਥੇ ਲਾਈਟਾਂ ਤੇ ਸਪੀਡ ਬ੍ਰੇਕਰ ਨਾ ਹੋਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ, ਜੋ ਕਿ ਪ੍ਰਸ਼ਾਸਨ ਦੀ ਕਾਰਵਾਈ ‘ਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਗਏ ਹਨ।
ਇਹ ਵੀ ਪੜ੍ਹੋ–