jagraon sdm meeting officers: ਲੁਧਿਆਣਾ (ਤਰਸੇਮ ਭਾਰਦਵਾਜ)- ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜਗਰਾਓ ਦੇ ਐੱਸ.ਡੀ.ਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਐੱਸ.ਡੀ.ਐੱਮ ਨੇ ਦੱਸਿਆ ਹੈ ਕਿ 14 ਫਰਵਰੀ ਨੂੰ ਨਗਰ ਕੌਂਸਲ ਚੋਣਾ ਹਨ, ਉਸ ਨੂੰ ਲੈ ਕੇ ਸਾਰੇ ਵਿਭਾਗ ਪੂਰੀ ਤਰ੍ਹਾਂ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਕਮਰ ਕੱਸ ਲੈਣ। ਉਨ੍ਹਾਂ ਨੇ ਇਹ ਵੀ ਦੱਸਿਆ ਹੈ ਕਿ ਐਤਵਾਰ ਤੋਂ ਚੋਣ ਜ਼ਾਬਤਾ ਲੱਗ ਚੁੱਕੀ ਹੈ ਅਤੇ ਹੁਣ ਜੇਕਰ ਸ਼ਹਿਰ ਦੇ ਕਿਸੇ ਵੀ ਕੋਨੇ ‘ਚ ਚੋਣਾਂ ‘ਚ ਖੜ੍ਹੇ ਹੋਣ ਵਾਲੇ ਉਮੀਦਵਾਰਾਂ ਦੇ ਫੋਟੋ, ਬੈਨਰ ਅਤੇ ਪੋਸਟਰ ਲੱਗੇ ਹਨ। ਉਨ੍ਹਾਂ ਨੂੰ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਤਰੁੰਤ ਉਤਾਰਨ ਦੇ ਆਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਅਧਿਕਾਰੀਆਂ ਅਤੇ ਸੁਪਰਵਾਇਜ਼ਰਾਂ ਨੂੰ ਸਾਰੇ ਬੂਥਾਂ ਦਾ ਨਿਰੀਖਣ ਕਰਨ ਲਈ ਕਿਹਾ ਹੈ ਤਾਂ ਕਿ ਜਿਸ ਬੂਥ ‘ਚ ਕੋਈ ਕਮੀ ਹੈ ਤਾਂ ਤਰੁੰਤ ਉਸ ਨੂੰ ਠੀਕ ਕਰਵਾਇਆ ਜਾਵੇ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਜਲਦੀ ਹੀ ਵੱਖ-ਵੱਖ ਪਾਰਟੀਆਂ ਆਪਣੇ-ਆਪਣੇ ਉਮੀਦਵਾਰਾਂ ਦੇ ਨਾਂ ਐਲਾਨ ਕਰੇਗੀ, ਅਜਿਹੇ ‘ਚ ਕਿਸੇ ਵੀ ਪਾਰਟੀ ਵੱਲੋਂ ਚੋਣ ਜ਼ਾਬਤਾ ਦਾ ਉਲੰਘਣ ਨਾ ਕੀਤਾ ਜਾਵੇ। ਇਸ ਮੌਕੇ ‘ਤੇ ਐੱਸ.ਡੀ.ਐੱਮ ਨਰਿੰਦਰ ਸਿੰਘ ਧਾਲੀਵਾਲ ਨੇ ਪੁਲਿਸ ਵਿਭਾਗ ਦੇ ਡੀ.ਐੱਸ.ਪੀ ਜਤਿੰਦਰਜੀਤ ਸਿੰਘ ਨੂੰ ਵੀ ਨਿਰਦੇਸ਼ ਦਿੱਤੇ ਹਨ ਕਿ ਸ਼ਹਿਰ ‘ਚ ਜਿੱਥੇ ਵੀ ਚੋਣ ਜ਼ਾਬਤਾ ਦਾ ਉਲੰਘਣ ਹੋ ਰਿਹਾ ਹੈ, ਉੱਥੇ ਪੁਲਿਸ ਵਿਭਾਗ ਪੂਰੀ ਕਾਨੂੰਨੀ ਕਾਰਵਾਈ ਕਰੇ।
ਇਹ ਵੀ ਦੇਖੋ–