Loquat health benefits: ਸਰੀਰ ਨੂੰ ਤੰਦਰੁਸਤ ਰੱਖਣ ਲਈ ਹਰੀਆਂ ਸਬਜ਼ੀਆਂ ਦੇ ਨਾਲ ਫਲ ਖਾਣਾ ਵੀ ਜ਼ਰੂਰੀ ਹੈ। ਇਸਦੇ ਲਈ ਭੋਜਨ ‘ਚ ਅਜਿਹੇ ਫਲ ਸ਼ਾਮਲ ਕਰਨਾ ਜ਼ਰੂਰੀ ਹੈ ਜੋ ਸਾਰੇ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੋਣ। ਅਜਿਹੇ ‘ਚ ਲੋਕਾਟ ਫ਼ਲ ਬਾਰੇ ਸ਼ਾਇਦ ਤੁਸੀਂ ਨਹੀਂ ਜਾਣਦੇ ਹੋਵੋਗੇ। ਪਰ ਇਹ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਫਾਈਬਰ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਜ਼ਿੰਕ, ਆਦਿ ਨਾਲ ਭਰਪੂਰ ਹੁੰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਨਾਲ ਇਮਿਊਨਿਟੀ ਵਧਣ ਦੇ ਨਾਲ ਦਿਲ ਨੂੰ ਸਿਹਤਮੰਦ ਰੱਖਣ ਵਿੱਚ ਸਹਾਇਤਾ ਮਿਲਦੀ ਹੈ। ਤਾਂ ਆਓ ਜਾਣਦੇ ਹਾਂ ਇਸਦੇ ਫਾਇਦੇ ਬਾਰੇ…
ਦਿਲ ਲਈ ਫਾਇਦੇ: ਲੋਕਾਟ ‘ਚ ਫਾਈਬਰ, ਕੈਲਸ਼ੀਅਮ, ਪੋਟਾਸ਼ੀਅਮ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਇਸ ਦਾ ਸੇਵਨ ਕਰਕੇ ਕੋਲੈਸਟ੍ਰੋਲ ਲੈਵਲ ਕੰਟਰੋਲ ‘ਚ ਰਹਿੰਦਾ ਹੈ। ਨਾਲ ਹੀ ਦਿਲ ਦੇ ਸੈੱਲਾਂ ‘ਚ ਸੋਜ ਦੀ ਸਮੱਸਿਆ ਨੂੰ ਦੂਰ ਕਰਕੇ ਇਸ ਨੂੰ ਤੰਦਰੁਸਤ ਰੱਖਣ ਵਿਚ ਸਹਾਇਤਾ ਕਰਦਾ ਹੈ। ਅਜਿਹੇ ‘ਚ ਦਿਲ ਸਿਹਤਮੰਦ ਹੋਣ ਦੇ ਨਾਲ ਇਸ ਨਾਲ ਸਬੰਧਤ ਬਿਮਾਰੀਆਂ ਦਾ ਖ਼ਤਰਾ ਕਈ ਗੁਣਾ ਘੱਟ ਹੁੰਦਾ ਹੈ।
ਲੀਵਰ ਨੂੰ ਰੱਖੇ ਸਿਹਤਮੰਦ: ਲੀਵਰ ‘ਚ ਗੜਬੜੀ ਹੋਣ ਕਾਰਨ ਪੀਲੀਆ ਅਤੇ ਹੋਰ ਬਿਮਾਰੀਆਂ ਦਾ ਖ਼ਤਰਾ ਹੁੰਦਾ ਹੈ। ਅਜਿਹੇ ‘ਚ ਲੋਕਾਟ ਦੇ ਪੱਤਿਆਂ ਤੋਂ ਤਿਆਰ ਕਾੜੇ ਦਾ ਸੇਵਨ ਕਰਨ ਨਾਲ ਲੀਵਰ ਨੂੰ ਤੰਦਰੁਸਤ ਰੱਖਣ ਵਿੱਚ ਸਹਾਇਤਾ ਮਿਲਦੀ ਹੈ। ਇਸ ਵਿਚ ਵਿਟਾਮਿਨ-ਈ, ਸੀ ਹੋਣਾ ਅੱਖਾਂ ਨੂੰ ਚਮਕਦਾਰ ਬਣਾਉਣ ਵਿਚ ਮਦਦ ਕਰਦਾ ਹੈ। ਅਜਿਹੇ ‘ਚ ਕਮਜ਼ੋਰ ਅੱਖਾਂ ਵਾਲੇ ਲੋਕਾਂ ਨੂੰ ਇਸ ਨੂੰ ਆਪਣੇ ਰੋਜ਼ਾਨਾ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ‘ਚ ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ ਅਤੇ ਇਹ ਕੈਲਸ਼ੀਅਮ ਨਾਲ ਭਰਪੂਰ ਵੀ ਹੁੰਦਾ ਹੈ। ਅਜਿਹੇ ‘ਚ ਇਸ ਦੇ ਸੇਵਨ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ‘ਚ ਵੀ ਮਜ਼ਬੂਤੀ ਆਉਂਦੀ ਹੈ।
ਭਾਰ ਨੂੰ ਰੱਖੇ ਕੰਟਰੋਲ: ਪੋਸ਼ਕ ਤੱਤਾਂ ਨਾਲ ਭਰਪੂਰ ਲੋਕਾਟ ਦਾ ਸੇਵਨ ਭਾਰ ਘਟਾਉਣ ਵਿਚ ਸਹਾਇਤਾ ਕਰਦਾ ਹੈ। ਅਜਿਹੇ ‘ਚ,ਮੋਟਾਪੇ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਰੋਜ਼ ਦੀ ਖੁਰਾਕ ਵਿੱਚ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਲੋਕਾਟ ਫਲ ‘ਚ ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਗੁਣ ਹੁੰਦੇ ਹਨ। ਅਜਿਹੇ ‘ਚ ਇਸਨੂੰ ਲੈਣ ਨਾਲ ਇਮਿਊਨਿਟੀ ਵਧਾਉਣ ‘ਚ ਸਹਾਇਤਾ ਮਿਲਦੀ ਹੈ। ਅਜਿਹੇ ‘ਚ ਇਹ ਜ਼ੁਕਾਮ, ਖੰਘ, ਬੁਖਾਰ ਅਤੇ ਮੌਸਮੀ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦਾ ਹੈ। ਇਸ ਦੇ ਸੇਵਨ ਨਾਲ ਪਾਚਨ ਵਧੀਆ ਕੰਮ ਕਰਦਾ ਹੈ। ਅਜਿਹੇ ‘ਚ ਪੇਟ ਦਰਦ, ਕਬਜ਼, ਦਸਤ, ਐਸਿਡਿਟੀ, ਸੋਜ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਇਸ ਦੇ ਪੱਤਿਆਂ ਨੂੰ ਪਾਣੀ ਵਿਚ ਉਬਾਲ ਕੇ ਤਿਆਰ ਕੀਤਾ ਹੋਇਆ ਕਾੜਾ ਪੀਣ ਨਾਲ ਮਤਲੀ ਅਤੇ ਉਲਟੀਆਂ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ।