Kaur B shared a picture : ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ‘ਪਤਾ ਤੁਹਾਡੇ ਨਾਲ ਏਨਾ ਪਿਆਰ ਕਿਉਂ ਆ ਬਾਬਾ ਜੀ, ਕਿਉਂਕਿ ਦੁਨੀਆਂ ਸਲਾਹਾਂ ਦਿੰਦੀ ਹੈ ਅਤੇ ਤੁਸੀਂ ਸਾਥ ਦਿੰਦੇ ਓ’।
ਕੌਰ ਬੀ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ‘ਤੇ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਕਮੈਂਟਸ ਕਰ ਰਹੇ ਹਨ ਅਤੇ ਵਾਹਿਗੁਰੂ ਲਿਖ ਕੇ ਦਸਵੇਂ ਪਾਤਸ਼ਾਹ ਨੂੰ ਯਾਦ ਕਰ ਰਹੇ ਹਨ । ਕੌਰ ਬੀ ਅਕਸਰ ਆਪਣੇ ਦਿਲ ਦੇ ਜਜ਼ਬਾਤਾਂ ਨੂੰ ਆਪਣੀਆਂ ਪੋਸਟਾਂ ਦੇ ਰਾਹੀਂ ਸਾਂਝੇ ਕਰਦੀ ਰਹਿੰਦੀ ਹੈ ।
ਉਨ੍ਹਾਂ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕਈ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ । ਹਾਲ ਹੀ ‘ਚ ਉਨ੍ਹਾਂ ਦੇ ਆਏ ਧਾਰਮਿਕ ਗੀਤ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ । ਕੌਰ ਬੀ ਨੂੰ ਗਾਉਣ ਦਾ ਸ਼ੌਂਕ ਬਚਪਨ ਤੋਂ ਹੀ ਸੀ । ਉਹ ਅਕਸਰ ਕਾਲਜ ਅਤੇ ਸਕੂਲ ਦੇ ਪ੍ਰੋਗਰਾਮਾਂ ‘ਚ ਅਕਸਰ ਪ੍ਰਫਾਰਮ ਕਰਦੇ ਰਹਿੰਦੇ ਸਨ । ਪੰਜਾਬੀ ਇੰਡਸਟਰੀ ‘ਚ ਉਨ੍ਹਾਂ ਨੂੰ ਕੌਰ ਬੀ ਨਾਂਅ ਬੰਟੀ ਬੈਂਸ ਨੇ ਦਿੱਤਾ ਸੀ, ਜਦੋਂਕਿ ਉਨ੍ਹਾਂ ਦਾ ਅਸਲ ਨਾਂਅ ਬਲਜਿੰਦਰ ਕੌਰ ਹੈ ।