Gurnam Singh Chadhuni Issue Resolved : ਸੋਨੀਪਤ : ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਚਡੂਨੀ ਵੱਲੋਂ ਸਿਆਸੀ ਪਾਰਟੀਆਂ ਨਾਲ ਮੁਲਾਕਾਤ ਕਰਨ ਦੇ ਚੱਲਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਉਨ੍ਹਾਂ ਨਾਲ ਵਿਵਾਦ ਚੱਲ ਰਹੇ ਸਨ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਮੋਰਚੇ ਵੱਲੋਂ ਮੁਅੱਤਲ ਕਰਨ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਇਸ ਵਿਵਾਦ ਨੂੰ ਖਤਮ ਕਰਦਿਆਂ ਬੀਕੇਯੂ ਆਗੂ ਗੁਰਨਾਮ ਸਿੰਘ ਚਢੂਨੀ ਨੇ ਅੱਜ ਮੰਨਿਆ ਕਿ ਰਾਜਨੀਤਿਕ ਮੀਟਿੰਗ ਉਨ੍ਹਾਂ ਦੀ ਨਿੱਜੀ ਕਾਰਨਾਂ ਵਿੱਚ ਹੋਈ ਸੀ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਕਿਸਾਨ ਅੰਦੋਲਨ ਜਾਰੀ ਹੈ, ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਮੰਚ ਸਾਂਝਾ ਨਹੀਂ ਕਰਨਗੇ।
ਉਨ੍ਹਾਂ ਇਹ ਗੱਲ ਸਯੁੰਕਤ ਕਿਸਾਨ ਮੋਰਚਾ (ਐਸਕੇਐਮ) ਵੱਲੋਂ ਬਣਾਈ ਗਈ ਛੇ ਮੈਂਬਰੀ ਜਾਂਚ ਕਮੇਟੀ ਅੱਗੇ ਪੇਸ਼ ਹੁੰਦੇ ਹੋਏ ਕਹੀ। ਚਢੂਨੀ ਨੇ ਲਿਖਤੀ ਤੌਰ ‘ਤੇ ਦੇਣ ਤੋਂ ਬਾਅਦ ਤਾਲਮੇਲ ਕਮੇਟੀ ਨੇ ਇਹ ਮਾਮਲਾ ਬੰਦ ਕਰਨ ਦਾ ਫੈਸਲਾ ਕੀਤਾ। ਦੱਸਣਯੋਗ ਹੈ ਕਿ ਦੱਸਣਯੋਗ ਹੈ ਕਿ ਚਢੂਨੀ ਦੇ ਨਾਲ ਇਸ ਮੀਟਿੰਗ ਵਿੱਚ ਕਾਂਗਰਸ, ਆਮ ਆਦਮੀ ਪਾਰਟੀ, ਅਕਾਲੀ ਦਲ ਡੈਮੋਕਰੇਟਿਕ ਅਤੇ ਪੰਜਾਬ ਏਕਤਾ ਪਾਰਟੀ ਦੇ ਨੁਮਾਇੰਦੇ ਸ਼ਾਮਿਲ ਹੋਏ। ਹਾਲਾਂਕਿ ਇਸ ਬਾਰੇ ਚਢੂਨੀ ਨੇ ਇਹ ਸਪੱਸ਼ਟ ਕੀਤਾ ਹੈ ਕਿ ਇਸ ਫ਼ੈਸਲੇ ਬਾਰੇ ਨਾ ਤਾਂ ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਆਗੂਆਂ ਅਤੇ ਜੱਥੇਬੰਦੀਆਂ ਨਾਲ ਸਲਾਹ ਕੀਤੀ ਹੈ ਅਤੇ ਨਾ ਹੀ ਇਸ ਫ਼ੈਸਲੇ ਦੀ ਉਨ੍ਹਾਂ ਨੂੰ ਜਾਣਕਾਰੀ ਜਾਂ ਫ਼ਿਰ ਉਨ੍ਹਾਂ ਦੀ ਸਹਿਮਤੀ ਹੈ।
ਚਢੂਨੀ ਨੇ ਕਮੇਟੀ ਸਾਹਮਣੇ ਆਪਣਾ ਪੱਖ ਸਪੱਸ਼ਟ ਕੀਤਾ। ਉਸਨੇ ਲਿਖਤੀ ਰੂਪ ਵਿੱਚ ਦਿੱਤਾ ਕਿ ਐਤਵਾਰ ਨੂੰ ਮੀਟਿੰਗ ਉਹਨਾਂ ਦੀ ਨਿੱਜੀ ਸਮਰੱਥਾ ਵਿੱਚ ਆਯੋਜਿਤ ਕੀਤੀ ਗਈ ਸੀ ਅਤੇ ਸੰਯੁਕਤ ਕਿਸਾਨ ਮੋਰਚਾ ਇਸ ਨਾਲ ਕਿਸੇ ਵੀ ਤਰਾਂ ਜੁੜਿਆ ਨਹੀਂ ਸੀ। ਚਢੂਨੀ ਨੇ ਕਮੇਟੀ ਨੂੰ ਭਰੋਸਾ ਦਿੱਤਾ ਕਿ ਉਹ ਉਦੋਂ ਤੱਕ ਕਿਸੇ ਵੀ ਰਾਜਨੀਤਕ ਮੀਟਿੰਗ ਵਿੱਚ ਹਿੱਸਾ ਨਹੀਂ ਲੈਣਗੇ ਜਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ ਅਤੇ ਉਹ ਹਰ ਤਰ੍ਹਾਂ ਤੋਂ ਸੰਯੁਕਤ ਕਿਸਾਨ ਮੋਰਚਾ ਨਾਲ ਜੁੜੇ ਰਹਿਣਗੇ।