Guru Dasam Patshah : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕਿਸੇ ਧਰਮ, ਜਾਤੀ, ਕੌਮ, ਖੇਤਰ ਤਕ ਸੀਮਤ ਨਹੀਂ, ਉਹ ਸਮੁੱਚੀ ਮਾਨਵਤਾ ਦੇ ਗੁਰੂ ਹਨ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 354ਵੀਂ ਜਯੰਤੀ ਪਟਨਾ ਹਰਿਮੰਦਰ ਸਾਹਿਬ ਵਿਖੇ ਹਰ ਸਾਲ ਮਨਾਈ ਜਾਂਦੀ ਹੈ। ਇਸ ਮੌਕੇ ਲੋਕਾਂ ਦੇ ਮਨਾਂ ‘ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੱਡੀ ਗਿਣਤੀ ‘ਚ ਸੰਗਤਾਂ ਇਥੇ ਦਰਸ਼ਨ ਕਰਨ ਲਈ ਆਉਂਦੀਆਂ ਹਨ। ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਤਿੰਨ ਰੋਜ਼ਾ ਉਤਸਵ ਮਨਾਇਆ ਜਾਂਦਾ ਹੈ। ਇਹ ਤਿੰਨ ਰੋਜ਼ਾ ਉਤਸਵ 20 ਜਨਵਰੀ ਨੂੰ ਸਮਾਪਤ ਹੋਵੇਗਾ। ਦਸਵੇਂ ਸਿੱਖ ਗੁਰੂ ਅਤੇ ਖਾਲਸਾ ਪੰਥ ਦੇ ਬਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਪਟਨਾ ਵਿੱਚ ਹੋਇਆ ਸੀ।
ਗੁਰੂ ਗੋਬਿੰਦ ਸਿੰਘ ਜੀ ਦਾ ਜਨਮ ਸ਼ਨੀਵਾਰ, 26 ਦਸੰਬਰ, 1666 ਨੂੰ ਮਾਤਾ ਗੁਜਰੀ ਦੇ ਗਰਭ ਤੋਂ 1.20 ਵਜੇ ਹੋਇਆ ਸੀ। ਉਨ੍ਹਾਂ ਦੇ ਬਚਪਨ ਦਾ ਨਾਂ ਗੋਬਿੰਦ ਰਾਏ ਸੀ। ਮਹਾਰਾਜਾ ਰਣਜੀਤ ਸਿੰਘ ਦੁਆਰਾ ਇਥੇ ਇੱਕ ਗੁਰਦੁਆਰਾ ਬਣਾਇਆ ਗਿਆ ਹੈ, ਜੋ ਕਿ ਇਕ ਬਹੁਤ ਹੀ ਸੁੰਦਰ ਬਣਿਆ ਹੋਇਆ ਹੈ। ਇਥੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਦੀ ਯਾਦਗਾਰ ਵੱਜੋਂ ਗੰਗਾ ਨਦੀ ਦੇ ਕਿਨਾਰੇ ਉੱਤੇ ਇੱਕ ਗੁਰਦੁਆਰਾ ਸਾਹਿਬ ਦੀ ਉਸਾਰੀ ਕੀਤੀ ਗਈ। ਤਖਤ ਸ੍ਰੀ ਦਰਬਾਰ ਸਾਹਿਬ ਪਟਨਾ ਸਾਹਿਬ ਸਿੱਖੀ ਦੇ ਪੰਜ ਤਖਤਾਂ ‘ਚੋਂ ਇੱਕ ਹੈ। ਇਹ ਧਾਰਮਿਕ ਅਸਥਾਨ ਇਸ ਨਗਰ ਵਿੱਚ ਸਿੱਖਾਂ ਦੀ ਧਾਰਮਿਕ ਵਿਰਾਸਤ ਦੀ ਯਾਦ ਦਿਵਾਉਂਦੇ ਹਨ।
ਗੁਰੂ ਗੋਬਿੰਦ ਸਿੰਘ ਤੋਂ ਬਾਅਦ ਇਸ ਨਗਰ ਦੇ ਸਿੱਖਾਂ ਸਬੰਧੀ ਵਿਸਤ੍ਰਿਤ ਵੇਰਵਾ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲਾਂ, ਮਾਤਾ ਸੁੰਦਰੀ ਅਤੇ ਮਾਤਾ ਸਾਹਿਬ ਕੌਰ ਦੁਆਰਾ ਜਾਰੀ ਕੀਤੇ ਹੁਕਮਨਾਮਿਆਂ ਵਿੱਚ ਮਿਲਦਾ ਹੈ। ਭਾਵੇਂ ਕਿ ਮੂਲ ਰੂਪ ਵਿੱਚ ਇਹ ਹੁਕਮਨਾਮੇ ਪਟਨਾ ਸਾਹਿਬ ਵਿੱਚ ਸੰਭਾਲ ਕੇ ਰੱਖੇ ਹੋਏ ਹਨ। ਪਟਨਾ ਸਾਹਿਬ ਵਿੱਚ ਸੁਸ਼ੋਭਿਤ ਤਖ਼ਤ ਸ੍ਰੀ ਹਰਿਮੰਦਰ, ਪਟਨਾ ਸਾਹਿਬ ਦਾ ਇਤਿਹਾਸ ਲਗਪਗ 350 ਸਾਲ ਪੁਰਾਣਾ ਹੈ, ਜੋ ਕਿ ਸਿੱਖ ਸੰਗਤਾਂ ਲਈ ਕਾਫੀ ਦਿਲਚਸਪ ਅਤੇ ਪ੍ਰੇਰਣਾਦਾਇਕ ਹੈ।