Tractor Rally Canada: ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦੀ ਮੰਗ ਨੂੰ ਲੈ ਕੇ ਅੱਜ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਅੰਦੋਲਨ ਦਾ 56 ਵਾਂ ਦਿਨ ਹੈ। ਕਿਸਾਨ ਅੰਦੋਲਨ ਨੂੰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚੋਂ ਵੀ ਵੱਡੀ ਹਮਾਇਤ ਮਿਲ ਰਹੀ ਹੈ। ਜਿਸ ਕਾਰਨ ਹੁਣ ਕਿਸਾਨ ਅੰਦੋਲਨ ਹੋਰ ਵੀ ਤੇਜ਼ ਹੁੰਦਾ ਜਾ ਰਿਹਾ ਹੈ। ਕਿਸਾਨਾਂ ਅੰਦੋਲਨ ਨੂੰ ਭਾਰਤ ਵਿੱਚ ਹੀ ਨਹੀਂ ਬਲਕਿ ਵਿਦੇਸ਼ਾਂ ਵਿੱਚੋ ਵੀ ਸਮਰਥਨ ਮਿਲ ਰਿਹਾ ਹੈ। ਇਸੇ ਵਿਚਾਲੇ ਕਿਸਾਨਾਂ ਵੱਲੋਂ 26 ਜਨਵਰੀ ਲਈ ਵੱਖ-ਵੱਖ ਟਰੈਕਟਰ ਰੈਲੀਆਂ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਵਿੱਚੋਂ ਕੈਨੇਡਾ ਦਾ ਵੀ ਅਹਿਮ ਰੋਲ ਹੈ ਜਿੱਥੋਂ ਦੀ ਸਰਕਾਰ ਵੀ ਕਿਸਾਨ ਅੰਦੋਲਨ ਨਾਲ ਡਟ ਕੇ ਖੜ੍ਹੀ ਹੈ।
ਦਰਅਸਲ, ਅੱਜ ਕੈਨੇਡਾ ਵਿੱਚ ਕਿਸਾਨ ਜੱਥੇਬੰਦੀਆਂ ਵੱਲੋਂ ਟਰੈਕਟਰ ਰੈਲੀ ਕੱਢੀ ਗਈ । ਖੇਤੀ ਕਾਨੂੰਨਾਂ ਖ਼ਿਲਾਫ਼ ਕੈਨੇਡਾ ਦੇ ਸ਼ਹਿਰ ਲੈਂਗਲੀ ਵਿੱਚ ਟਰੈਕਟਰ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਸੈਂਕੜੇ ਕਿਸਾਨ ਟਰੈਕਟਰਾਂ ’ਤੇ ਕਿਸਾਨੀ ਝੰਡੇ ਲਗਾ ਕੇ ਸ਼ਾਮਿਲ ਹੋਏ।
ਦੱਸ ਦਈਏ ਕਿ ਇੱਥੋਂ ਦੇ ਕਾਨੂੰਨਾਂ ਅਨੁਸਾਰ ਸਾਰੇ ਟਰੈਕਟਰ ਮਾਲਕਾਂ ਨੇ ਆਪਣੇ ਟਰੈਕਟਰ ਸੜਕਾਂ ’ਤੇ ਲਿਆਉਣ ਲਈ ਪਹਿਲਾਂ ਟਰੈਕਟਰਾਂ ਦਾ ਦੋ ਦਿਨਾਂ ਦਾ ਬੀਮਾ ਕਰਵਾ ਲਿਆ ਸੀ। ਰੈਲੀ ਲਈ ਰੂਟ ਉਲੀਕ ਕੇ ਪ੍ਰਸ਼ਾਸਨ ਤੋਂ ਕੁਝ ਦਿਨ ਪਹਿਲਾਂ ਹੀ ਮਨਜ਼ੂਰੀ ਲੈ ਲਈ ਗਈ ਸੀ। ਜਿਸ ਕਾਰਨ ਆਮ ਆਵਾਜਾਈ ਦੇ ਰੂਟ ਬਦਲ ਦਿੱਤੇ ਗਏ, ਜਿਸ ਕਾਰਨ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਕੈਨਡਾ ਵਿੱਚ ਇਹ ਰੈਲੀ ਸਵੇਰੇ 11 ਵਜੇ ਸ਼ੁਰੂ ਹੋ ਕੇ ਨਿਸ਼ਚਿਤ ਰੂਟ ਤੋਂ ਹੁੰਦਿਆਂ ਸ਼ਾਮ 4 ਵਜੇ ਸਮਾਪਤ ਹੋਈ।