Harbhajan Mann’s Song ‘Bajaan Walian’ Released : ਪੂਰਾ ਸੰਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵਾਂ ਪਾਵਨ ਪ੍ਰਕਾਸ਼ ਗੁਰਪੁਰਬ ਨੂੰ ਬਹੁਤ ਗਰਮਜੋਸ਼ੀ ਦੇ ਨਾਲ ਮਨਾ ਰਹੇ ਨੇ। ਜਿਸਦੇ ਚੱਲਦੇ ਹਰ ਜਗਾ ਧਾਰਮਿਕ ਸਮਾਗਮ ਹੋ ਰਹੇ ਨੇ। ਪੰਜਾਬੀ ਕਲਾਕਾਰ ਵੀ ਸੋਸ਼ਲ ਮੀਡੀਆ ਦੇ ਰਾਹੀਂ ਪੂਰੇ ਦੇਸ਼ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦੇ ਰਹੇ ਨੇ । ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਹ ਅਕਸਰ ਕਿਸਾਨਾਂ ਦੇ ਹੱਕ ਵਿਚ ਕੋਈ ਨਾ ਕੋਈ ਪੋਸਟ ਸਾਂਝੀ ਕਰਦੇ ਰਹਿੰਦੇ ਹਨ।
ਅਜਿਹੇ ‘ਚ ਇਸ ਖ਼ਾਸ ਮੌਕੇ ਤੇ ਪੰਜਾਬੀ ਗਾਇਕ ਹਰਭਜਨ ਮਾਨ ਨਵਾਂ ਕਿਸਾਨੀ ਗੀਤ ਲੈ ਕੇ ਆਏ ਨੇ । ਜਿਸ ‘ਚ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅੱਗੇ ਕਿਸਾਨਾਂ ਦੇ ਨਾਲ ਅੰਗ-ਸੰਗ ਰਹਿਣ ਲਈ ਅਰਦਾਸ ਕਰ ਰਹੇ ਨੇ । ਉਨ੍ਹਾਂ ਨੇ ਫੇਸਬੁੱਕ ਤੇ ਲਿੰਕ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਬਾਦਸ਼ਾਹ ਦਰਵੇਸ਼, ਸਾਹਿਬੇ ਕਮਾਲ, ਸ਼ਾਹਿ ਸ਼ਹਿਨਸ਼ਾਹ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਆਗਮਨ ਪੁਰਬ ਤੇ ਅਸੀਂ ਉਹਨਾ ਨੂੰ ਸਿਰ ਨਿਵਾ ਕੇ ਕਰੋੜਾਂ ਵਾਰ ਸਿਜਦਾ ਕਰਦੇ ਹਾਂ।
ਆਉ ਅੱਜ ਸਾਰੇ ਦਸ਼ਮੇਸ਼ ਪਿਤਾ ਜੀ ਦੇ ਚਰਨਾਂ ਵਿੱਚ ਅਰਦਾਸ ਕਰੀਏ, ਆਪਣੇ ਹੱਕਾਂ ਲਈ ਲੜ ਰਹੇ ਕਿਸਾਨ ਵੀਰਾਂ, ਭੈਣਾਂ ਨੂੰ ਜਿੱਤ ਪ੍ਰਾਪਤ ਹੋਵੇ ਅਤੇ ਸਾਰੇ ਸਹੀ ਸਲਾਮਤ ਆਪਣੇ ਘਰਾਂ ਨੂੰ ਵਾਪਿਸ ਆਉਣ.., “BAAJAN WALEYA” , ‘ਅੰਗ ਸੰਗ ਰਹੀਂ ਤੂੰ ਸਹਾਈ ਬਾਜਾਂ ਵਾਲਿਆ’ । ਹਰਭਜਨ ਮਾਨ ਦੀ ਤਾਂ ਇਸ ਤੋਂ ਪਹਿਲਾਂ ਵੀ ਕਿਸਾਨੀ ਗੀਤਾਂ ਦੇ ਨਾਲ ਕਿਸਾਨਾਂ ਦੀ ਹੌਸਲਾ ਅਫਜਾਈ ਕਰ ਰਹੇ ਨੇ । ਉਹ ਦਿੱਲੀ ਕਿਸਾਨੀ ਮੋਰਚੇ ‘ਚ ਸ਼ਾਮਿਲ ਹੋਏ ਨੇ । ਕਿਸਾਨਾਂ ਦੇ ਇਸ ਅੰਦੋਲਨ ਨੂੰ ਉਹ ਲਗਾਤਾਰ ਸਪੋਰਟ ਕਰ ਰਹੇ ਹਨ ਤੇ ਦਿੱਲੀ ਪਹੁੰਚ ਕੇ ਕਿਸਾਨਾਂ ਦਾ ਹੋਂਸਲਾ ਅਫਜਾਈ ਵੀ ਕਰ ਰਹੇ ਹਨ ਜਿਸ ਦਿਨ ਤੋਂ ਅੰਦੋਲਨ ਸ਼ੁਰੂ ਹੈ ਹਰਭਜਨ ਮਾਨ ਉਸ ਦਿਨ ਤੋਂ ਹੀ ਦਿੱਲੀ ਗਏ ਹਨ।
ਦੇਖੋ ਵੀਡੀਓ : ਦਿੱਲੀ ਪੁਲਿਸ ਨਾਲ ਮੀਟਿੰਗ ਤੋਂ ਬਾਅਦ ਬਾਹਰ ਆਏ ਕਿਸਾਨ ਆਗੂ