Rakesh Tikait big statement: ਗਣਤੰਤਰ ਦਿਵਸ ਮੌਕੇ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੱਢਣ ਦੇ ਮਾਮਲੇ ‘ਤੇ ਬੁੱਧਵਾਰ ਨੂੰ ਫਿਰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ। ਸੁਪਰੀਮ ਕੋਰਟ ਨੇ ਇਸ ਵਿਵਾਦ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਸਿਰਫ ਦਿੱਲੀ ਪੁਲਿਸ ਹੀ ਇਸ ਦੀ ਆਗਿਆ ਦੇ ਸਕਦੀ ਹੈ । ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਕਮੇਟੀ ‘ਤੇ ਚੁੱਕੇ ਜਾ ਰਹੇ ਸਵਾਲਾਂ ‘ਤੇ ਨਾਰਾਜ਼ਗੀ ਜ਼ਾਹਿਰ ਕੀਤੀ ਗਈ। ਚੀਫ਼ ਜਸਟਿਸ ਨੇ ਬੁੱਧਵਾਰ ਨੂੰ ਸੁਣਵਾਈ ਦੌਰਾਨ ਕਿਹਾ ਕਿ ਅਸੀਂ ਟਰੈਕਟਰ ਰੈਲੀ ਸਬੰਧੀ ਕੋਈ ਫੈਸਲਾ ਨਹੀਂ ਦੇਵਾਂਗੇ, ਅਦਾਲਤ ਲਈ ਕਿਸੇ ਰੈਲੀ ਨੂੰ ਰੋਕਣਾ ਸਹੀ ਨਹੀਂ ਹੈ।
ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟਰੈਕਟਰ ਰੈਲੀ ਬਾਰੇ ਕਿਹਾ ਹੈ ਕਿ ਅਸੀਂ ਦਿੱਲੀ ਵਿੱਚ ਟਰੈਕਟਰ ਰੈਲੀ ਕੱਢ ਕੇ ਰਹਾਂਗੇ, ਸਾਨੂੰ ਕੌਣ ਰੋਕੇਗਾ । ਦਿੱਲੀ ਵੀ ਕਿਸਾਨਾਂ ਦੀ ਹੈ ਤੇ ਗਣਤੰਤਰ ਦਿਵਸ ਵੀ ਕਿਸਾਨਾਂ ਦਾ ਹੈ। ਰਾਕੇਸ਼ ਟਿਕੈਤ ਨੇ ਕਿਹਾ ਕਿ ਪੁਲਿਸ ਸਾਨੂੰ ਕਿਉਂ ਰੋਕੇਗੀ, ਅਸੀਂ ਟਰੈਕਟਰਾਂ ‘ਤੇ ਆ ਰਹੇ ਹਾਂ ਅਤੇ ਕਿਸੇ ਨੂੰ ਨੁਕਸਾਨ ਨਹੀਂ ਪਹੁੰਚਾਵਾਂਗੇ । ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਸਿਰਫ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ, ਕੋਈ ਫੈਸਲਾ ਨਹੀਂ ਲੈ ਰਹੀ । NIA ਵੱਲੋਂ ਕਈ ਕਿਸਾਨਾਂ ਨੂੰ ਨੋਟਿਸ ਵੀ ਦਿੱਤੇ ਗਏ ਹਨ, ਜੇ ਅਜਿਹਾ ਹੁੰਦਾ ਹੈ ਤਾਂ ਸਾਰੇ ਕਿਸਾਨ ਐਨਆਈਏ ਦਫ਼ਤਰ ਦੇ ਬਾਹਰ ਧਰਨਾ ਦੇਣਗੇ।
ਦੱਸ ਦੇਈਏ ਕਿ ਕਿਸਾਨਾਂ ਨੇ ਟਰੈਕਟਰ ਰੈਲੀ ਸਬੰਧੀ ਸਾਬਕਾ ਸੈਨਿਕਾਂ ਨਾਲ ਵੀ ਸਲਾਹ ਮਸ਼ਵਰਾ ਕੀਤਾ ਹੈ, ਤਾਂ ਜੋ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਕੱਢੀ ਜਾ ਸਕੇ। ਇਸ ਦੌਰਾਨ ਕਿਸਾਨ ਆਪਣੀ ਰੈਲੀ ਵਿੱਚ ਖੇਤੀ ਨਾਲ ਜੁੜੇ ਨੁਕਤੇ ਦੇਸ਼ ਦੇ ਸਾਹਮਣੇ ਰੱਖਣਗੇ। ਇਸ ਰੈਲੀ ਵਿੱਚ ਸਾਬਕਾ ਸੈਨਿਕ ਅਤੇ ਖਿਡਾਰੀ ਵੀ ਹਿੱਸਾ ਲੈਣਗੇ। ਨਾਲ ਹੀ, ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਵੀ ਇੱਥੇ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਹ ਵੀ ਦੇਖੋ: ਬਾਰਡਰ ਤੋਂ ਸਿੱਧਾ ਦਿੱਲੀ ਕਿਸਾਨ ਧਰਨੇ ‘ਚ ਪਹੁੰਚੇ ਇਸ ਫੌਜੀ ਵੀਰ ਦਾ ਗੀਤ ਸੁਣ ਕੇ ਅੱਖਾਂ ਆ ਜਾਣਗੇ ਹੰਝੂ