354th Prakash Purab : ਅੰਮ੍ਰਿਤਸਰ : ਅੱਜ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 354ਵੇਂ ਪ੍ਰਕਾਸ਼ ਪੁਰਬ ਦਾ ਤੀਜਾ ਅਤੇ ਆਖਰੀ ਦਿਨ ਹੈ। ਇਹ ਤਿਉਹਾਰ ਸਿੱਖ ਗੁਰੂ ਜੀ ਦੇ ਜਨਮ ਦਿਹਾੜੇ ਨੂੰ ਮਨਾਇਆ ਜਾਂਦਾ ਹੈ। ਅੱਜ ਸਿੱਖ ਕੌਮ ਲਈ ਇੱਕ ਬਹੁਤ ਵੱਡਾ ਅਤੇ ਖਾਸ ਦਿਨ ਹੈ। ਵੱਖ-ਵੱਖ ਥਾਵਾਂ ‘ਤੇ ਇਸ ਦਿਨ ਗੁਰਦੁਆਰਿਆਂ ‘ਚ ਸੰਗਤ ਵੱਡੀ ਗਿਣਤੀ ‘ਚ ਦਰਸ਼ਨ ਕਰਨ ਲਈ ਆਉਂਦੇ ਹਨ। ਜਦੋਂ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਦੇ ਲੋਕਾਂ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼ ਪੁਰਬ ਨੂੰ ਪੂਰੇ ਵਿਸ਼ਵਾਸ ਅਤੇ ਉਤਸ਼ਾਹ ਨਾਲ ਮਨਾਇਆ, ਵੱਡੀ ਗਿਣਤੀ ਵਿਚ ਸੰਗਤਾਂ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਵਿਖੇ ਅਰਦਾਸ ਕੀਤੀ। ਲੋਕ ਇਥੇ ਪਰਿਵਾਰ ਦੀ ਸੁੱਖ ਤੇ ਸ਼ਾਂਤੀ ਲਈ ਅਰਦਾਸ ਕਰ ਰਹੇ ਹਨ। ਇਸ ਦਿਨ ਸੰਗਤਾਂ ਸਰੋਵਰ ‘ਚ ਡੁਬਕੀ ਲਗਾ ਕੇ ਇਸਨਾਨ ਵੀ ਕਰਦੀਆਂ ਹਨ।
ਉਥੇ ਮੌਜੂਦ ਇੱਕ ਸ਼ਰਧਾਲੂ ਚੰਨਣ ਸਿੰਘ ਨੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਸ਼ੁਭ ਮੌਕਾ ਹੈ। ਲੋਕ ਹੋਰ ਸ਼ਰਧਾਲੂਆਂ ਵਿੱਚ ਵੰਡਣ ਲਈ ਆਪਣੇ ਘਰਾਂ ਤੋਂ ਮਠਿਆਈ ਲੈ ਕੇ ਆਏ ਹਨ। ਮੈਂ ਇੱਥੇ ਆਪਣੇ ਕਿਸਾਨ ਭਰਾਵਾਂ ਲਈ ਪ੍ਰਾਰਥਨਾ ਕਰਨ ਲਈ ਹਾਂ ਜੋ ਸ਼ਾਂਤੀ ਨਾਲ ਲੜ ਰਹੇ ਹਨ। ਮੈਂ ਮੋਦੀ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਬੇਨਤੀ ਕਰਦਾ ਹਾਂ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕੋਰੋਨਾ ਪ੍ਰੋਟੋਕਾਲ ਦਾ ਪੂਰੀ ਤਰ੍ਹਾਂ ਤੋਂ ਪਾਲਣ ਕੀਤਾ ਜਾ ਰਿਹਾ ਹੈ। ਆਉਣ ਵਾਲੀਆਂ ਸੰਗਤਾਂ ਲਈ ਸੈਨੇਟਾਈਜੇਸ਼ਨ ਦਾ ਪੂਰਾ ਪ੍ਰਬੰਧ ਹੈ ਤੇ ਬਿਨਾਂ ਮਾਸਕ ਤੋਂ ਕਿਸੇ ਵੀ ਸ਼ਰਧਾਲੂ ਨੂੰ ਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਹੈ।
ਦਿੱਲੀ ਵਿੱਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਨੂੰ ਪੂਰੀ ਤਰ੍ਹਾਂ ਰੌਸ਼ਨੀਆਂ ਨਾਲ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਈਆਂ। ਰੌਸ਼ਨੀ ਨਾਲ ਜਗਮਗਾਉਂਦੇ ਗੁਰਦੁਆਰਾ ਸਾਹਿਬ ਦਾ ਨਜ਼ਾਰਾ ਦੇਖਦਿਆਂ ਹੀ ਬਣਦਾ ਹੈ। ਇਸ ਤੋਂ ਇਲਾਵਾ ਹੋਰ ਵੀ ਗੁਰਦੁਆਰਿਆਂ ‘ਚ ਅਥਾਹ ਸ਼ਰਧਾ ਤੇ ਉਤਸ਼ਾਹ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ ਤੇ ਥਾਂ-ਥਾਂ ‘ਤੇ ਸੰਗਤਾਂ ਵੱਲੋਂ ਲੰਗਰ ਵੀ ਲਗਾਏ ਜਾਂਦੇ ਹਨ।