New Post Matric : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਵੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸ਼ੁਰੂ ਹੋਣ ਨਾਲ ਕਈ ਪ੍ਰਾਈਵੇਟ ਅਦਾਰਿਆਂ ਨੂੰ ਰਾਹਤ ਮਿਲੀ ਹੈ। ਡਿਗਰੀ ਨਾ ਮਿਲਣ ਕਾਰਨ ਵਿਦਿਆਰਥੀਆਂ ਵਿੱਚ ਪਿਛਲੇ ਕੁੱਝ ਸਮੇਂ ਤੋਂ ਗੁੱਸਾ ਸੀ ਤੇ ਉਨ੍ਹਾਂ ਨੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਨੂੰ ਜਲਦ ਹੀ ਡਿਗਰੀਆਂ ਨਾ ਦਿੱਤੀਆਂ ਗਈਆਂ ਤਾਂ ਉਹ ਆਪਣੇ ਰੋਸ ਪ੍ਰਦਰਸ਼ਨ ਨੂੰ ਹੋਰ ਤੇਜ਼ ਕਰਨਗੇ। ਫੈਡਰੇਸ਼ਨ ਆਫ ਸੈਲਫ ਫਾਇਨੈਂਸਿੰਗ ਤਕਨੀਕੀ ਸੰਸਥਾਵਾਂ ਦੇ ਪ੍ਰਧਾਨ ਅਤੇ ਅੰਸ਼ੂ ਕਟਾਰੀਆ ਨੇ ਬੁੱਧਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦੁਬਾਰਾ ਸ਼ੁਰੂ ਕਰਦਿਆਂ ਸ਼ਲਾਘਾਯੋਗ ਕਦਮ ਚੁੱਕਿਆ ਹੈ। ਇਸ ਲਈ 58 ਹਜ਼ਾਰ ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ, ਜਿਸ ਕਾਰਨ ਦੇਸ਼ ਦੇ ਚਾਰ ਕਰੋੜ ਐਸਸੀ-ਐਸਟੀ ਵਿਦਿਆਰਥੀਆਂ ਨੂੰ ਲਾਭ ਮਿਲੇਗਾ।
ਕੇਂਦਰ ਸਰਕਾਰ ਨੂੰ ਦੇਸ਼ ਭਰ ਵਿਚ ਦਾਖਲੇ ਲਈ 30 ਹੋਰ ਦਿਨ ਦੇਣ ਲਈ ਕਿਹਾ ਗਿਆ ਹੈ ਕਿਉਂਕਿ ਐਸਸੀ ਐਸਟੀ ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਘੋਸ਼ਣਾ ਕੇਂਦਰ ਸਰਕਾਰ ਨੇ 29 ਦਸੰਬਰ, 2020 ਨੂੰ ਕੀਤੀ ਸੀ, ਪਰ ਉਸ ਸਮੇਂ ਤਕ ਬਹੁਤੇ ਰਾਜਾਂ ਵਿੱਚ ਅਕਾਦਮਿਕ ਸੈਸ਼ਨ 2020-21 ਲਈ ਦਾਖਲਾ ਬੰਦ ਕਰ ਦਿੱਤਾ ਗਿਆ ਸੀ ਅਤੇ ਐਸਸੀ-ਐਸਟੀ ਵਿਦਿਆਰਥੀ ਦਾਖਲਾ ਨਹੀਂ ਲੈ ਸਕੇ ਸਨ।
ਐਸਸੀ-ਐਸਟੀ ਵਿਦਿਆਰਥੀਆਂ ਦੇ ਦਾਖਲੇ ਦੇ ਅਨੁਪਾਤ ਵਿਚ ਭਾਰੀ ਗਿਰਾਵਟ ਆਈ ਹੈ। ਇਹ ਜਾਣਕਾਰੀ ਜਨਰਲ ਸੱਕਤਰ ਵੀ ਕੇ ਰਾਓ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸਿਰਫ ਪੰਜਾਬ ਵਿਚ ਤਿੰਨ ਸਾਲ ਪਹਿਲਾਂ ਤੱਕ 3 ਲੱਖ ਐਸਸੀ ਐਸਟੀ ਵਿਦਿਆਰਥੀ ਦਾਖਲਾ ਲੈਂਦੇ ਸਨ ਜੋ ਘਟ ਕੇ ਡੇਢ ਲੱਖ ਦੇ ਨੇੜੇ ਹੋ ਗਿਆ ਹੈ। ਇਸ ਸਬੰਧ ਵਿੱਚ, ਪੰਜਾਬ ਅਨਏਡਿਡ ਕਾਲੇਜਜ਼ ਐਸੋਸੀਏਸ਼ਨ (ਪੁੱਕਾ) ਦਾ ਇੱਕ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਜੀ ਨੂੰ ਮਿਲਿਆ। ਜਿਨ੍ਹਾਂ ਨੇ ਭਰੋਸਾ ਦਿੱਤਾ ਸੀ ਕਿ ਕੇਂਦਰ ਸਰਕਾਰ ਐਸਸੀ-ਐਸਟੀ ਵਿਦਿਆਰਥੀਆਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਉਹ ਜਲਦੀ ਹੀ ਇਹ ਮੁੱਦਾ ਕੇਂਦਰੀ ਸਿੱਖਿਆ ਮੰਤਰੀ ਡਾ. ਰਮੇਸ਼ ਪੋਖਰੀਅਲ ਨਿਸ਼ਾਂਕ ਕੋਲ ਉਠਾਉਣਗੇ। ਵਿਦਿਆਰਥੀਆਂ ਦੇ ਹੁਨਰਾਂ ਨਾਲ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।