Big update from the meeting: ਕਿਸਾਨ ਸੰਗਠਨਾਂ ਅਤੇ ਸਰਕਾਰ ਵਿਚਾਲੇ 10ਵੇਂ ਦੌਰ ਦੀ ਮੀਟਿੰਗ ਵੀ ਬੇਸਿੱਟਾ ਰਹੀ ਹੈ।ਸਰਕਾਰ ਵਲੋਂ ਕਿਸਾਨਾਂ ਅੱਗੇ ਨਵਾਂ ਆਡਰ ਰੱਖਿਆ ਗਿਆ।ਖੇਤੀ ਮੰਤਰੀ ਨੇ ਕਿਹਾ ਕਿ ਮਾਮਲੇ ਨੂੰ ਹੱਲ ਕਰਨ ਲਈ ਕਮੇਟੀ ਬਣਾਈ ਜਾਵੇਗੀ।ਅੱਜ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ 10 ਵੇਂ ਗੇੜ ਦੀ ਬੈਠਕ ਜਾਰੀ ਹੈ। ਕਿਸਾਨਾਂ ਦੇ ਅੰਦੋਲਨ ਦਾ ਅੱਜ 56 ਵਾਂ ਦਿਨ ਕਾਫੀ ਅਹਿਮ ਰਿਹਾ ਹੈ।
ਪਰ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਵਿਚਕਾਰ ਚੱਲ ਰਹੀ ਗੱਲਬਾਤ ਅੱਜ ਇੱਕ ਵਾਰ ਬੇਸਿੱਟਾ ਰਹਿ ਸਕਦੀ ਹੈ। ਇਸ ਮੀਟਿੰਗ ਦੇ ਵਿੱਚ ਵੀ ਦੋਵੇ ਧਿਰਾਂ ਆਪੋ ਆਪਣੇ ਸਟੈਂਡ ‘ਤੇ ਕਾਇਮ ਹਨ। ਜਿਥੇ ਸਰਕਾਰ ਕਾਨੂੰਨ ਰੱਦ ਕਰਨ ਤੋਂ ਇਨਕਾਰ ਕਰ ਰਹੀ ਹੈ ਉੱਥੇ ਹੀ ਕਿਸਾਨ ਆਗੂ ਰੱਦ ਤੋਂ ਘੱਟ ਕੁੱਝ ਵੀ ਮਨਜ਼ੂਰ ਕਰਨ ਲਈ ਤਿਆਰ ਨਹੀਂ ਹਨ। ਹੁਣ ਇਸ ਵਿਚਕਾਰ ਬੈਠਕ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।ਮੀਟਿੰਗ ਦੇ ਦੌਰਾਨ ਸਰਕਾਰ ਨੇ ਕਿਸਾਨ ਆਗੂਆਂ ਅੱਗੇ ਇੱਕ ਪ੍ਰਸਤਾਵ ਰੱਖਿਆ ਹੈ, ਜਿਸ ‘ਤੇ ਕਿਸਾਨਾਂ ਨੇ ਸਾਫ ਇਨਕਾਰ ਕਰ ਦਿੱਤਾ ਹੈ। ਦਰਅਸਲ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਕਿਹਾ ਗਿਆ ਹੈ ਕਿ ਕਾਨੂੰਨਾਂ ‘ਤੇ ਇੱਕ ਸਾਲ ਲਈ ਰੋਕ ਲਗਾ ਦਿੱਤੀ ਜਾਵੇਗੀ ਅਤੇ ਇੱਕ ਕਮੇਟੀ ਬਣਾ ਲਈ ਜਾਵੇਗੀ, ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਦੇ ਇਸ ਪ੍ਰਸਤਾਵ ਨੂੰ ਰੱਦ ਕਰ ਦਿੱਤਾ।
ਅੱਜ ਦਿੱਲੀ ਕਿਸਾਨਾਂ ਦੀ ਪਹਿਲਾਂ ਪੁਲਿਸ ਤੇ ਫਿਰ ਕੇਂਦਰੀ ਮੰਤੀਆਂ ਨਾਲ ਮੀਟਿੰਗ, 26 ਨੇੜੇ ਐ ਕੀ ਨਿਕਲੇਗਾ ਹੱਲ ?