Sonia Mann builds Mai Bhago Niwas : ਖੇਤੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਇੱਕ ਮਹੀਨੇ ਤੋਂ ਚੱਲ ਰਿਹਾ ਹੈ । ਇਸ ਧਰਨੇ ਪ੍ਰਦਰਸ਼ਨ ਨੂੰ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਦਾ ਵੀ ਪੂਰਾ ਸਹਿਯੋਗ ਮਿਲ ਰਿਹਾ ਹੈ । ਬੱਬੂ ਮਾਨ ਵੀ ਪਿਛਲੇ ਕਈ ਦਿਨਾਂ ਤੋਂ ਇਸ ਧਰਨੇ ‘ਚ ਸ਼ਾਮਿਲ ਹਨ । ਇਸ ਦੇ ਨਾਲ ਹੀ ਪੰਜਾਬੀ ਮਾਡਲ ਅਤੇ ਅਦਾਕਾਰਾ ਸੋਨੀਆ ਮਾਨ ਵੀ ਧਰਨੇ ‘ਚ ਸ਼ਾਮਿਲ ਹੈ । ਉਨ੍ਹਾਂ ਨੇ ਧਰਨੇ ਵਾਲੀ ਜਗ੍ਹਾ ‘ਤੇ ਔਰਤਾਂ ਦੇ ਠਹਿਰਨ ਲਈ ਮਾਈ ਭਾਗੋ ਨਿਵਾਸ ਬਣਾਇਆ ਹੈ ।
ਜਿੱਥੇ ਧਰਨੇ ‘ਚ ਸ਼ਾਮਿਲ ਕੋਈ ਵੀ ਔਰਤ ਰਹਿ ਸਕਦੀ ਹੈ । ਬੱਬੂ ਮਾਨ ਨੇ ਧਰਨੇ ‘ਚ ਸ਼ਾਮਿਲ ਔਰਤਾਂ ਅਤੇ ਭੈਣਾਂ ਨੂੰ ਅਪੀਲ ਕੀਤੀ ਹੈ ਕਿ ਸੋਨੀਆ ਮਾਨ ਨੇ ਮਹਿਲਾਵਾਂ ਲਈ ਜੋ ਰੈਣ ਬਸੇਰਾ ਬਣਾਇਆ ਹੈ । ਉੱਥੇ ਆ ਕੇ ਔਰਤਾਂ ਠਹਿਰ ਸਕਦੀਆਂ ਹਨ । ਨਵੇਂ ਖੇਤੀ ਕਾਨੂੰਨਾਂ ਸਬੰਧੀ ਕੇਂਦਰ ਸਰਕਾਰ ਤੇ ਅੰਦੋਲਨਕਾਰੀ ਕਿਸਾਨਾਂ ਵਿਚਕਾਰ ਅੱਜ 10ਵੇਂ ਦੌਰ ਦੀ ਗੱਲਬਾਤ ਹੋ ਰਹੀ ਹੈ।
ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਤੇ ਕੇਂਦਰੀ ਮੰਤਰੀ ਪਿਯੂਸ਼ ਗੋਇਲ ਕਿਸਾਨਾਂ ਨਾਲ ਵਿਗਿਆਨ ਭਵਨ ‘ਚ ਗੱਲਬਾਤ ਕਰ ਰਹੇ ਹਨ।ਪਹਿਲਾਂ ਇਹ ਗੱਲਬਾਤ ਮੰਗਲਵਾਰ ਨੂੰ ਹੋਣੀ ਸੀ, ਪਰ ਇਸ ਨੂੰ ਟਾਲ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਅੰਦੋਲਨ ਜਾਰੀ ਰੱਖਣਗੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਜਾਣ ਜਾਂ ਜਦੋ ਤੱਕ ਇਹ ਖੇਤੀ ਕਾਨੂੰਨ ਰੱਧ ਨਹੀਂ ਕੀਤੇ ਜਾਂਦੇ ਪਰ ਦੂਜੇ ਪਾਸੇ ਸਰਕਾਰ ਵੀ ਆਪਣੀ ਇਸ ਗੱਲ ਤੇ ਅੜੀ ਹੋਈ ਹੈ ਕਿ ਇਹ ਕਾਨੂੰਨ ਰੱਧ ਨਹੀਂ ਕੀਤੇ ਜਾਣਗੇ।