Jass Bajwa singing Kisani songs at Stage : ਪੰਜਾਬੀ ਗਾਇਕ ਜੱਸ ਬਾਜਵਾ ਜੋ ਕਿ ਕਿਸਾਨਾਂ ਦੇ ਨਾਲ ਪਹਿਲੇ ਦਿਨ ਤੋਂ ਹੀ ਮੋਢੇ ਦੇ ਨਾਲ ਮੋਢਾ ਲਾ ਕੇ ਨਾਲ ਖੜ੍ਹੇ ਹੋਇਆ ਹੈ । ਉਹ ਸੋਸ਼ਲ ਮੀਡੀਆ ਦੇ ਰਾਹੀਂ ਵੀ ਕਿਸਾਨਾਂ ਦੇ ਲਈ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਰਹਿੰਦੇ ਨੇ । ਜਦੋਂ ਤੋਂ ਕਿਸਾਨੀ ਅੰਦੋਲਨ ਸ਼ੁਰੂ ਹੋਇਆ ਹੈ ਓਦੋਂ ਤੋਂ ਹੀ ਜੱਸ ਬਾਜਵਾ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।
ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ਚ ਉਹ ਸਟੇਜ ਉੱਤੇ ਕਿਸਾਨੀ ਝੰਡਾ ਲਹਿਰਾਉਂਦਾ ਹੋਏ ਦਿਖਾਈ ਦੇ ਰਹੇ ਨੇ ਤੇ ਨਾਲ ਹੀ Kisaan Anthem ਵਾਲਾ ਸੌਂਗ ਗਾਉਂਦੇ ਹੋਏ ਦਿਖਾਈ ਦੇ ਰਹੇ ਨੇ । ਉਨ੍ਹਾਂ ਦੇ ਕਿਸਾਨੀ ਗੀਤ ਉੱਤੇ ਵੀ ਦਰਸ਼ਕ ਨੱਚਦੇ ਹੋਏ ਨਜ਼ਰ ਆ ਰਹੇ ਨੇ। ਸੋਸ਼ਲ ਮੀਡੀਆ ਉੱਤੇ ਇਹ ਵੀਡੀਓ ਪ੍ਰਸ਼ੰਸਕਾਂ ਨੂੰ ਖੂਬ ਪਸੰਦ ਆ ਰਿਹਾ ਹੈ ।
ਪਿਛਲੇ ਦੋ ਮਹੀਨਿਆਂ ਦੇ ਲਗਪਗ ਦੇਸ਼ ਦੇ ਕਿਸਾਨ ਸ਼ਾਂਤਮਈ ਢੰਗ ਦੇ ਨਾਲ ਦਿੱਲੀ ਦੀ ਸਰਹੱਦਾਂ ਉੱਤੇ ਪ੍ਰਦਰਸ਼ਨ ਕਰ ਰਹੇ ਨੇ। ਪਰ ਕੇਂਦਰ ਦੀ ਸਰਕਾਰ ਆਪਣਾ ਹੰਕਾਰੀਪੁਣੇ ਦਾ ਮੁਜ਼ਹਾਰਾ ਕਰ ਰਹੀ ਹੈ । ਕਿਸਾਨਾਂ ਦਾ ਕਹਿਣਾ ਹੈ ਕਿ ਜਦੋ ਤੱਕ ਇਹ ਖੇਤੀ ਕ਼ਾਨੂਨ ਰੱਧ ਨਹੀਂ ਹੋਣਗੇ ਓਦੋਂ ਤੱਕ ਅਸੀਂ ਇਹ ਅੰਦੋਲਨ ਜਾਰੀ ਰੱਖਾਂਗੇ ਤੇ ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਅਸੀਂ ਇਹ ਕਾਨੂੰਨ ਰੱਧ ਨਹੀਂ ਕਰਾਂਗੇ ਤੁਹਾਨੂੰ ਆਪਣਾ ਇਹ ਅੰਦੋਲਨ ਬੰਦ ਕਰਨਾ ਪਵੇਗਾ।